22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

6 ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਨੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 08-05-2026
ਸੁਨਾਮ ਊਧਮ ਸਿੰਘ ਵਾਲਾ, 7 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - 6 ਪ੍ਰਮੁੱਖ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਸਮੇਂ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਦਾਤਾ ਸਿੰਘ ਨਮੋਲ, ਜਸਵਿੰਦਰ ਸਿੰਘ ਸ਼ਾਹਪੁਰ ਕਲਾਂ, ਮਨਪ੍ਰੀਤ ਸਿੰਘ, ਬਲਦੇਵ ਸਿੰਘ, ਬਲਵੀਰ ਚੰਦ ਲੋਂਗੋਵਾਲ, ਬਿਕਰਮਜੀਤ ਸਿੰਘ, ਸੁਖਜਿੰਦਰ ਸਿੰਘ ਸੰਗਰੂਰ ਤੇ ਹਰਭਗਵਾਨ ਸਿੰਘ ਗੁਰਨੇ ਨੇ ਕਿਹਾ ਕਿ ਸਰਕਾਰ ਨੇ ਚਾਰ ਸਾਲ ਬੀਤ ਜਾਣ 'ਤੇ ਵੀ ਮੁਲਾਜ਼ਮਾਂ ਦੀ ਕੋਈ ਮੰਗ ਨਹੀਂ ਮੰਨੀ ਇਸ ਲਈ ਇਕੱਠੇ ਹੋ ਕੇ ਆਰ-ਪਾਰ ਦਾ ਸੰਘਰਸ਼ ਕਰਨਾ ਮੁਲਾਜ਼ਮਾਂ ਦੀ ਮਜਬੂਰੀ ਬਣ ਗਈ ਹੈ | ਇਸ ਦੌਰਾਨ ਡੀ.ਟੀ.ਐਫ. ਪੰਜਾਬ ਅਤੇ 17 ਜੁਲਾਈ 2020 ਤੋਂ ਬਾਅਦ ਭਰਤੀ ਜਥੇਬੰਦੀਆਂ 3704, 2392, 6635, 4161ਅਤੇ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਆਗੂਆਂ ਤੇ ਕਾਰਕੁਨਾਂ ਵੱਲੋਂ ਸ਼ਮੂਲੀਅਤ ਕੀਤੀ ਗਈ | ਅਧਿਆਪਕ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਤੋਂ ਪੰਜਾਬ ਦੇ ਪੇਅ ਸਕੇਲ ਬਹਾਲ ਕਰਨ, ਰੀਕਾਸਟ ਲਿਸਟਾਂ ਵਿਚੋਂ ਬਾਹਰ ਹੋਏ ਅਧਿਆਪਕਾਂ ਨੂੰ ਮੁੜ ਤੋਂ ਸ਼ਾਮਿਲ ਕਰਨ, ਬਦਲੀਆਂ ਦਾ ਪੋਰਟਲ ਤੁਰੰਤ ਖੋਲ੍ਹਣ, ਸਮਾਜਿਕ ਸਿੱਖਿਆ ਤੇ ਅੰਗਰੇਜ਼ੀ ਦੀਆਂ ਅਸਾਮੀਆਂ ਨੂੰ ਸਾਰੇ ਜ਼ਿਲਿ੍ਹਆਂ ਵਿੱਚ ਸਮਾਨ ਅਨੁਪਾਤ ਵਿੱਚ ਵੰਡਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਬਾਰਡਰ ਏਰੀਆ ਭੱਤੇ, ਪੇਂਡੂ ਭੱਤੇ ਆਦਿ ਬਹਾਲ ਕਰਨ, ਡੀ.ਏ. ਦੀਆਂ ਕਿਸ਼ਤਾਂ ਤੁਰੰਤ ਜਾਰੀ ਕਰਨ, 1 ਜਨਵਰੀ 2016 ਤੋਂ ਪੇਅ ਕਮਿਸ਼ਨ ਦਾ ਬਕਾਇਆ ਤੁਰੰਤ ਜਾਰੀ ਕਰਨ, ਮੈਰੀਟੋਰੀਅਸ, ਕੰਪਿਊਟਰ ਅਧਿਆਪਕਾਂ, ਕੱਚੇ ਅਧਿਆਪਕਾਂ ਅਤੇ ਐਨ.ਐਸ.ਕਿਉ.ਐਫ. ਅਧਿਆਪਕਾਂ ਨੂੰ ਰੈਗੂਲਰ ਕਰਕੇ ਸਿੱਖਿਆ ਵਿਭਾਗ ਵਿੱਚ ਮਰਜ਼ ਕਰਨ ਆਦਿ ਮੰਗ ਕੀਤੀ | ਇਸ ਮੌਕੇ ਡੀ.ਟੀ.ਐਫ. ਦੇ ਸਾਬਕਾ ਜ਼ਿਲ੍ਹਾ ਕਮੇਟੀ ਮੈਂਬਰ ਗੁਰਚਰਨ ਸਿੰਘ ਖੋਖਰ, ਵਿਸ਼ਵਕਾਂਤ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਆਗੂ ਸਰਬਜੀਤ ਸਿੰਘ ਪੁੰਨਾਵਾਲ, ਬੱਗਾ ਸਿੰਘ, ਫ਼ਕੀਰ ਸਿੰਘ ਟਿੱਬਾ, ਦਵਿੰਦਰ ਕੁਮਾਰ ਅਲੀਸ਼ੇਰ ਅਤੇ ਜਸਵੀਰ ਕੁਮਾਰ ਅਲੀਸ਼ੇਰ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੰਥਕ ਅਕਾਲੀ ਲਹਿਰ ਵਲੋਂ ਵਿਸ਼ਾਲ ਪੰਥਕ ਕਾਨਫ਼ਰੰਸ ਕੱਲ੍ਹ ਅਗਲੀ ਖ਼ਬਰ ਇਕ ਕੁਇੰਟਲ ਭੁੱਕੀ ਸਮੇਤ ਦੋ ਕਾਬੂ
Ad Position 24