22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਵਫ਼ਦ ਨੇ ਨਵੇਂ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦਾ ਕੀਤਾ ਸਵਾਗਤ

Ad Position 21
No active advertisement
ਅਜੀਤ ਡੈਸਕ 08-05-2026
ਸੰਗਰੂਰ, 7 ਮਈ (ਚੌਧਰੀ ਨੰਦ ਲਾਲ ਗਾਂਧੀ) - ਸੰਗਰੂਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਦਾ ਵਫ਼ਦ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੂਬਾਈ ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ, ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਵਾਈਸ ਚੇਅਰਮੈਨ ਲਾਲ ਚੰਦ ਸੈਣੀ, ਸੀਨੀਅਰ ਮੀਤ ਪ੍ਰਧਾਨ ਓਮ ਪ੍ਰਕਾਸ਼ ਖਿੱਪਲ, ਜਸਵੀਰ ਸਿੰਘ ਖ਼ਾਲਸਾ, ਕਿਸ਼ੋਰੀ ਲਾਲ, ਜਨਰਲ ਸਕੱਤਰ ਕੰਵਲਜੀਤ ਸਿੰਘ, ਵਿੱਤ ਸਕੱਤਰ ਸੁਰਿੰਦਰ ਸਿੰਘ ਸੋਢੀ, ਮੁੱਖ ਸਲਾਹਕਾਰ ਆਰ ਐਲ ਪਾਂਧੀ, ਸਕੱਤਰ ਜਨਰਲ ਤਿਲਕ ਰਾਜ ਸਤੀਜਾ, ਨੈਸ਼ਨਲ ਅਵਾਰਡੀ ਸੱਤਦੇਵ ਸ਼ਰਮਾ ਦੀ ਅਗਵਾਈ ਵਿੱਚ ਜ਼ਿਲੇ੍ਹ ਦੇ ਨਵੇ ਆਏ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਨੂੰ ਮਿਲਿਆ ਅਤੇ ਉਨ੍ਹਾਂ ਦਾ ਬਤੌਰ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਦੇ ਤੌਰ ਤੇ ਚਾਰਜ ਸੰਭਾਲਣ ਤੇ ਜੀ ਆਇਆ ਆਖਦਿਆਂ ਉਨ੍ਹਾਂ ਦਾ ਸਵਾਗਤ ਕੀਤਾ | ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਨੇ ਸੰਸਥਾ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪੈਨਸ਼ਨਰ, ਸੀਨੀਅਰ ਸਿਟੀਜ਼ਨ ਅਤੇ ਸਮਾਜ ਸੇਵੀ ਕੰਮ ਪਹਿਲ ਦੇ ਅਧਾਰ ਤੇ ਕੀਤੇ ਜਾਣਗੇ ਅਤੇ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ | ਇਸ ਮੌਕੇ ਮਹੇਸ਼ ਜੌਹਰ, ਰਾਜ ਕੁਮਾਰ ਬਾਂਸਲ, ਅਸ਼ੋਕ ਸ਼ਰਮਾ (ਜੁਡੀਸ਼ੀਅਰੀ) ਆਦਿ ਵੀ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਮਾਂ ਬੋਲੀ ਦੀ ਸੇਵਾ ਵਿਚ ਲਗਨਸ਼ੀਲ ਸੁੱਖੀ ਬਾਠ ਨੂੰ ਮਿਲੇਗੀ ਡਾਕਟਰੇਟ ਦੀ ਡਿਗਰੀ ਅਗਲੀ ਖ਼ਬਰ ਪੰਥਕ ਅਕਾਲੀ ਲਹਿਰ ਵਲੋਂ ਵਿਸ਼ਾਲ ਪੰਥਕ ਕਾਨਫ਼ਰੰਸ ਕੱਲ੍ਹ
Ad Position 24