22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਖਨੌਰੀ ਨਗਰ ਪੰਚਾਇਤ ਦੀ ਵਾਈਸ ਪ੍ਰਧਾਨ ਸੀਨੂੰ ਗਰਗ ਲੋਕ ਸੇਵਾ ਵਿਚ ਨਿਭਾ ਰਹੀ ਅਹਿਮ ਭੂਮਿਕਾ

Ad Position 21
No active advertisement
ਅਜੀਤ ਡੈਸਕ 08-05-2026
ਖਨੌਰੀ, 7 ਮਈ (ਰਣਜੀਤ ਸਿੰਘ ਢਿੱਲੋਂ) - ਨਗਰ ਪੰਚਾਇਤ ਖਨੌਰੀ ਦੀ ਵਾਈਸ ਪ੍ਰਧਾਨ ਸੀਨੂੰ ਗਰਗ ਇਨ੍ਹਾਂ ਦਿਨੀਂ ਆਪਣੇ ਇਮਾਨਦਾਰ ਅਤੇ ਲੋਕ-ਹਿਤ ਕੰਮਾਂ ਕਾਰਨ ਸ਼ਹਿਰ ਵਾਸੀਆਂ ਵਿੱਚ ਖ਼ਾਸ ਚਰਚਾ ਦਾ ਵਿਸ਼ਾ ਬਣੀ ਹੋਈ ਹੈ | ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਉਹ ਲਗਾਤਾਰ ਯਤਨਸ਼ੀਲ ਹਨ | ਸੀਨੂੰ ਗਰਗ ਵੱਲੋਂ ਸ਼ਹਿਰ ਦੀ ਸਫ਼ਾਈ ਵਿਵਸਥਾ, ਗਲੀਆਂ-ਨਾਲੀਆਂ ਦੀ ਮੁਰੰਮਤ, ਸਟਰੀਟ ਲਾਈਟਾਂ ਦੀ ਸੁਵਿਧਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ | ਸ਼ਹਿਰ ਦੇ ਕਈ ਵਾਰਡਾਂ ਵਿੱਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਕਰਵਾਏ ਜਾ ਰਹੇ ਹਨ ਜਿਸ ਨਾਲ ਲੋਕਾਂ ਨੂੰ ਕਾਫ਼ੀ ਰਾਹਤ ਮਿਲ ਰਹੀ ਹੈ | ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸੀਨੂੰ ਗਰਗ ਹਰ ਸਮੇਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਉਪਲਬਧ ਰਹਿੰਦੀ ਹੈ ਅਤੇ ਬਿਨ੍ਹਾਂ ਕਿਸੇ ਭੇਦਭਾਵ ਦੇ ਲੋਕ ਸੇਵਾ ਨੂੰ ਤਰਜੀਹ ਦਿੰਦੀ ਹੈ | ਲੋਕਾਂ ਨੇ ਦੱਸਿਆ ਕਿ ਜਦੋਂ ਵੀ ਕਿਸੇ ਇਲਾਕੇ ਵਿੱਚ ਕੋਈ ਸਮੱਸਿਆ ਆਉਂਦੀ ਹੈ ਤਾਂ ਵਾਈਸ ਪ੍ਰਧਾਨ ਖ਼ੁਦ ਮੌਕੇ 'ਤੇ ਪਹੁੰਚ ਕੇ ਹਾਲਾਤ ਦਾ ਜਾਇਜ਼ਾ ਲੈਂਦੀ ਹੈ ਅਤੇ ਤੁਰੰਤ ਅਧਿਕਾਰੀਆਂ ਨੂੰ ਹੱਲ ਕਰਨ ਲਈ ਆਦੇਸ਼ ਜਾਰੀ ਕਰਦੀ ਹੈ | ਸੀਨੰੂ ਗਰਗ ਨੇ ਕਿਹਾ ਕਿ ਉਹ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਹਨ | ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਵੱਲੋਂ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਇਮਾਨਦਾਰੀ ਨੂੰ ਪਹਿਲ ਦਿੱਤੀ ਜਾ ਰਹੀ ਹੈ ਤਾਂ ਜੋ ਲੋਕਾਂ ਦਾ ਵਿਸ਼ਵਾਸ ਬਣਿਆ ਰਹੇ | ਉਨ੍ਹਾਂ ਇਹ ਵੀ ਕਿਹਾ ਕਿ ਖਨੌਰੀ ਨੂੰ ਇੱਕ ਸੁੰਦਰ ਅਤੇ ਵਿਕਸਿਤ ਸ਼ਹਿਰ ਬਣਾਉਣ ਲਈ ਉਹ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹਨ | ਸ਼ਹਿਰ ਦੇ ਸਮਾਜਿਕ ਅਤੇ ਧਾਰਮਿਕ ਆਗੂਆਂ ਨੇ ਵੀ ਸੀਨੰੂ ਗਰਗ ਦੇ ਕੰਮਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕਾਰਗੁਜ਼ਾਰੀ ਕਾਰਨ ਲੋਕਾਂ ਵਿੱਚ ਨਗਰ ਪੰਚਾਇਤ ਪ੍ਰਤੀ ਵਿਸ਼ਵਾਸ ਵਧਿਆ ਹੈ | ਲੋਕਾਂ ਨੇ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਵਿਕਾਸ ਕਾਰਜ ਜਾਰੀ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਦੋ ਕਾਬੂ ਅਗਲੀ ਖ਼ਬਰ ਸੰਗਰੂਰ ਦੇ ਨਵੇਂ ਡੀ.ਸੀ. ਨੇ ਅਹੁਦਾ ਸੰਭਾਲਿਆ
Ad Position 24