22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਹੈਰੋਇਨ ਸਮੇਤ ਦੋ ਕਾਬੂ

Ad Position 21
No active advertisement
ਅਜੀਤ ਡੈਸਕ 08-05-2026
ਸੁਨਾਮ ਊਧਮ ਸਿੰਘ ਵਾਲਾ, 7 ਮਈ (ਭੁੱਲਰ, ਧਾਲੀਵਾਲ) - ਸੁਨਾਮ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਹੈਰੋਇਨ, ਚਿੱਟਾ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਸਥਾਨਕ ਸ਼ਹੀਦ ਭਗਤ ਸਿੰਘ ਚੌਕ ਜਾਖ਼ਲ ਰੋਡ ਤੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਮਿਲੀ ਇੱਕ ਗੁਪਤ ਸੂਚਨਾ ਦੇ ਆਧਾਰ ਤੇ ਤੁਰੰਤ ਕਾਰਵਾਈ ਕਰਦਿਆਂ ਰੇਲਵੇ ਲਾਈਨ ਦੀ ਕੱਚੀ ਪਟੜੀ ਮਾਇਆ ਗਾਰਡਨ ਕਲੋਨੀ ਤੋਂ ਅੱਗੇ ਸੂਏ ਦੇ ਪੁਲ ਤੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ | ਜਿਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ, ਚਿੱਟਾ ਬਰਾਮਦ ਕੀਤੀ ਗਈ | ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਰਬਜੀਤ ਸਿੰਘ ਉਰਫ਼ ਧੋਨੀ ਵਾਸੀ ਰਵਿਦਾਸਪੁਰਾ ਟਿੱਬੀ ਅਤੇ ਇਸ ਨੂੰ ਹੈਰੋਇਨ, ਚਿੱਟਾ ਸਪਲਾਈ ਕਰਨ ਵਾਲੇ ਸੁਰਿੰਦਰ ਸਿੰਘ ਉਰਫ਼ ਸ਼ਿੰਦਾ ਵਾਸੀ ਸੁਨਾਮ ਵਜੋਂ ਹੋਈ | ਜਿਨ੍ਹਾਂ ਖ਼ਿਲਾਫ਼ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਮਾਮਲਾ ਸੰਗਰੂਰ ਵਿਚ 16 ਸਾਲਾ ਨੌਜਵਾਨ ਦੇ ਹੋਏ ਬਹੁ-ਚਰਚਿਤ ਕਤਲ ਦਾ ਕਤਲ ਦੇ ਮੁੱਖ ਦੋਸ਼ੀਆਂ ਉਮਰ ਅਤੇ ਮੁਹੰਮਦ ਨੁਮਾਨ ਦ... ਅਗਲੀ ਖ਼ਬਰ ਖਨੌਰੀ ਨਗਰ ਪੰਚਾਇਤ ਦੀ ਵਾਈਸ ਪ੍ਰਧਾਨ ਸੀਨੂੰ ਗਰਗ ਲੋਕ ਸੇਵਾ ਵਿਚ ਨਿਭਾ ਰਹੀ ਅਹਿਮ ਭੂਮਿਕਾ
Ad Position 24