22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਵਿੱਤ ਮੰਤਰੀ ਨੇ ਪਿੰਡ ਰਾਮਪੁਰ ਗੁੱਜਰਾਂ ਦੇ 87 ਪਰਿਵਾਰਾਂ ਨੂੰ ਮਕਾਨਾਂ ਦੀ ਮਾਲਕੀ ਦੇ ਸਰਟੀਫਿਕੇਟ ਵੰਡੇ

Ad Position 21
No active advertisement
ਅਜੀਤ ਡੈਸਕ 08-05-2026
ਦਿੜ੍ਹਬਾ ਮੰਡੀ, 7 ਮਈ (ਹਰਬੰਸ ਸਿੰਘ ਛਾਜਲੀ) - ਪੰਜਾਬ ਸਰਕਾਰ ਦੀ ਮੇਰਾ ਘਰ ਮੇਰੇ ਨਾਂਅ ਮੁਹਿੰਮ ਤਹਿਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਪਿੰਡ ਰਾਮਪੁਰ ਗੁੱਜਰਾਂ ਵਿਖੇ 87 ਪਰਿਵਾਰਾਂ ਨੂੰ ਮਕਾਨਾਂ ਦੀ ਮਾਲਕੀ ਦੇ ਸਰਟੀਫਿਕੇਟ ਵੰਡੇ | ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕ ਹਮੇਸ਼ਾ ਹੀ ਘਰ ਦੀ ਮਾਲਕੀ ਨੂੰ ਲੈ ਕੇ ਪ੍ਰੇਸ਼ਾਨ ਰਹਿੰਦੇ ਸਨ | ਘਰ ਦਾ ਕਿਤੇ ਵੀ ਸਰਕਾਰੀ ਰਿਕਾਰਡ ਵਿੱਚ ਮਾਲਕੀ ਦਾ ਹੱਕ ਦਰਜ ਨਹੀਂ ਸੀ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਨੁਸਾਰ ਸਾਰੇ ਪੰਜਾਬ ਅੰਦਰ ਵਿਸ਼ੇਸ਼ ਸਰਵੇ ਕਰਵਾ ਕੇ ਜੋ ਪਰਿਵਾਰ ਲਾਲ ਲਕੀਰ ਦੇ ਅੰਦਰ ਰਹਿੰਦੇ ਸਨ ਨੂੰ ਮਕਾਨਾਂ ਸਬੰਧੀ ਨੰਬਰ ਲਗਾ ਕੇ ਮਾਲਕੀ ਦੇ ਹੱਕ ਦਿੱਤੇ ਗਏ ਹਨ | ਸ. ਚੀਮਾ ਨੇ ਕਿਹਾ ਕਿ ਜੇਕਰ ਉਨ੍ਹਾਂ ਨੇ ਕਿਸੇ ਜ਼ਰੂਰੀ ਕੰਮ ਲਈ ਲੋਨ ਲੈਣਾ ਹੈ ਤਾਂ ਲੋਨ ਸੌਖਿਆਂ ਮਿਲ ਜਾਵੇਗਾ | ਇਸ ਤੋਂ ਇਲਾਵਾ ਮਾਲਕ ਜੇਕਰ ਮਕਾਨ ਵੇਚ ਕੇ ਕਿਤੇ ਹੋਰ ਵੱਡਾ ਘਰ ਪਾਉਣਾ ਚਾਹੁੰਦਾ ਹੈ ਤਾਂ ਉਸ ਨੂੰ ਪਹਿਲਾਂ ਨਾਲੋਂ ਕਈ ਗੁਣਾ ਵੱਧ ਮੁੱਲ ਵੀ ਮਿਲ ਸਕਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਵਿਕਾਸ ਦੇ ਕੰਮ ਜੰਗੀ ਪੱਧਰ ਉੱਤੇ ਚੱਲ ਰਹੇ ਹਨ | ਖੇਤ ਨੂੰ ਨਹਿਰ ਦਾ ਪਾਣੀ ਲਾ ਕੇ ਧਰਤੀ ਹੇਠਲੇ ਪਾਣੀ ਦੀ ਬੱਚਤ ਕੀਤੀ ਜਾ ਰਹੀ ਹੈ | ਨਹਿਰੀ ਪਾਣੀ ਵਰਤਣ ਨਾਲ ਫ਼ਸਲ ਵੀ ਵੱਧ ਹੋਵੇਗੀ ਅਤੇ ਇਸ ਨਾਲ ਖਾਦ ਵੀ ਘੱਟ ਵਰਤਣੀ ਪਵੇਗੀ | ਇਸ ਮੌਕੇ ਐਸ.ਡੀ.ਐਮ. ਤਰਸੇਮ ਚੰਦ, ਚੇਅਰਮੈਨ ਇੰਪਰੂਵਮੈਂਟ ਟਰੱਸਟ ਸੰਗਰੂਰ ਪ੍ਰੀਤਮ ਸਿੰਘ ਪੀਤੂ, ਚੇਅਰਪਰਸਨ ਮਾਰਕੀਟ ਕਮੇਟੀ ਦਿੜ੍ਹਬਾ ਜਸਵੀਰ ਕੌਰ ਸ਼ੇਰਗਿਲ, ਚੇਅਰਮੈਨ ਮਾਰਕੀਟ ਕਮੇਟੀ ਸੂਲਰ ਘਰਾਟ ਹਰਵਿੰਦਰ ਸਿੰਘ ਛਾਜਲੀ, ਬੀ.ਡੀ.ਪੀ.ਓ. ਦਿੜ੍ਹਬਾ ਪ੍ਰਦੀਪ ਸ਼ਾਰਦਾ, ਸਰਪੰਚ ਰਵਿੰਦਰ ਸਿੰਘ ਮਾਨ, ਰਣਜੀਤ ਸਿੰਘ ਆਦਿ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀਆਂ ਨੀਤੀਆਂ ਨੂੰ ਪੰਜਾਬ 'ਚ ਮਿਲ ਰਿਹਾ ਭਰਵਾਂ ਹੁੰਗਾਰਾ-ਬਹਿਣੀਵਾਲ, ਟੀਟੂ ਅਗਲੀ ਖ਼ਬਰ ਸਹਿਕਾਰੀ ਸਭਾਵਾਂ ਤੇ ਬੈਂਕਾਂ ਅੰਦਰ ਕਿਸਾਨਾਂ ਦੀ ਖੱਜਲ-ਖ਼ੁਆਰੀ ਬੰਦ ਕਰਨ ਦੀ ਮੰਗ
Ad Position 24