22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਬੈਂਕਾਂ ਅਤੇ ਸੁਸਾਇਟੀਆਂ ਵਿਚੋਂ ਕੈਸ਼ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ <br/>

Ad Position 21
No active advertisement
ਅਜੀਤ ਡੈਸਕ 08-05-2026
ਸੁਨਾਮ ਊਧਮ ਸਿੰਘ ਵਾਲਾ, 7 ਮਈ (ਭੁੱਲਰ, ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਸੰਗਰੂਰ ਦੀ ਇਕ ਮੀਟਿੰਗ ਸਥਾਨਕ ਗੁਰੂ ਘਰ ਸੱਚਖੰਡ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਸਮੇਂ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੇ ਕਣਕ ਦੀ ਸਾਰੀ ਫ਼ਸਲ ਵੇਚ ਦਿੱਤੀ ਹੈ ਪਰ ਬੈਂਕਾਂ ਦੀ ਤਰਫ਼ੋਂ ਕਿਸਾਨਾਂ ਨੂੰ ਖੱਜਲ ਖੁਆਰ ਕੀਤਾ ਜਾ ਰਿਹਾ ਅਸਲ ਰੂਪ ਵਿੱਚ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੋਵੇਂ ਅੱਖਾਂ ਬੰਦ ਕਰੀ ਬੈਠੀਆਂ ਹਨ ਸਰਕਾਰ ਦੀ ਤਰਫ਼ੋਂ ਪਿੰਡਾ ਦੀਆ ਸਹਿਕਾਰੀ ਸਭਾਵਾਂ ਵਿੱਚ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਇੱਕ ਪਾਸੇ ਸਰਕਾਰ ਆਖ ਰਹੀ ਹੈ ਕਿ ਕਿਸਾਨਾਂ ਦਾ ਹੱਦ ਕਰਜ਼ਾ ਵਧਾ ਦਿੱਤਾ ਹੈ ਪਰ ਕੇਂਦਰ ਦੀ ਸਰਕਾਰ ਨੇ ਲੋੜੀਂਦੀ ਰਾਸ਼ੀ ਬੈਂਕਾਂ ਨੂੰ ਮੁਹੱਈਆ ਨਹੀਂ ਕਰਵਾਈ ਕਿਸਾਨਾਂ ਨੂੰ ਸੁਸਾਇਟੀਆਂ ਅੰਦਰ ਕਿਸੇ ਪ੍ਰਕਾਰ ਦਾ ਕੋਈ ਕੈਸ਼ ਨਹੀਂ ਮਿਲ ਰਿਹਾ ਕਿਸਾਨ ਖੱਜਲ ਖਵਾਰ ਹੋ ਰਹੇ ਹਨ |
ਕਿਸਾਨ ਆਗੂਆਂ ਨੇ ਕਿਹਾ ਕਿ 10 ਮਈ ਨੂੰ ਬੀਬੀਐਮ ਦੇ ਮਸਲੇ ਤੇ ਸੰਗਰੂਰ ਦੇ ਜੇਜੀ ਪੈਲੇਸ ਵਿਖੇ ਇਕ ਕਾਨਫ਼ਰੰਸ ਕੀਤੀ ਜਾ ਰਹੀ ਹੈ ਕਿਉਂਕਿ ਬੀਬੀਐਮ ਨੂੰ ਕੇਂਦਰ ਆਪਣੇ ਹੱਥਾਂ ਹੇਠ ਕਰ ਰਿਹਾ ਹੈ, ਪੰਜਾਬ ਅਤੇ ਹਰਿਆਣੇ ਦੀ ਹਿੱਸੇਦਾਰੀ ਨੂੰ ਖ਼ਤਮ ਕੀਤਾ ਜਾ ਰਿਹਾ ਹੈ ਇਸ ਤੋਂ ਇਲਾਵਾ 15 ਮਈ ਨੂੰ ਐਸ. ਕੇ. ਐਮ. ਦੇ ਸੱਦੇ ਤੇ ਕਿਸਾਨਾਂ ਮਜ਼ਦੂਰਾਂ ਦੀ ਤਰਫ਼ੋਂ ਚੰਡੀਗੜ੍ਹ ਵਿਖੇ ਗਵਰਨਰ ਵੱਲ ਰੋਸ ਮੁਜ਼ਾਹਰਾ ਕੀਤਾ ਜਾਣਾ ਹੈ | ਅੱਜ ਦੀ ਮੀਟਿੰਗ ਵਿਚ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਬਹਾਲ ਸਿੰਘ ਢੀਂਡਸਾ ਅਮਨਦੀਪ ਸਿੰਘ ਮਹਿਲਾ, ਬਹਾਦਰ ਸਿੰਘ ਭਟਾਲ ਖ਼ੁਰਦ, ਜਗਤਾਰ ਸਿੰਘ ਲੱਡੀ, ਹਰਬੰਸ ਸਿੰਘ ਲੱਡਾ, ਬੰਟੀ ਮੂਣਕ, ਹਰਜੀਤ ਸਿੰਘ ਮਹਿਲਾ, ਮਿਸ਼ਰਾ ਸਿੰਘ ਨਿਹਾਲਗੜ੍ਹ, ਜਸਵੰਤ ਸਿੰਘ ਤੋਲਾਵਾਲ, ਬਲਵਿੰਦਰ ਸਿੰਘ ਘਨੌੜ ਜੱਟਾਂ, ਸੁਖਪਾਲ ਸਿੰਘ ਮਾਣਕ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਵਰਿੰਦਰ ਕੁਮਾਰ ਕੱਦ ਦਾ ਸਨਮਾਨ <br/> ਅਗਲੀ ਖ਼ਬਰ ਗਊ ਸੇਵਾ ਸਮਾਗਮ ਦੌਰਾਨ 15 ਗਊਸ਼ਾਲਾ ਨੂੰ ਖਲ ਫੀਡ ਅਤੇ 40 ਪਰਿਵਾਰਾਂ ਨੂੰ ਵੰਡਿਆ ਰਾਸ਼ਨ
Ad Position 24