22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਆਧੁਨਿਕ ਖੇਡ ਮੈਦਾਨ ਦਾ ਕੀਤਾ ਉਦਘਾਟਨ

Ad Position 21
No active advertisement
ਅਜੀਤ ਡੈਸਕ 08-05-2026
ਸੰਦੌੜ, 7 ਮਈ (ਗੁਰਪ੍ਰੀਤ ਸਿੰਘ ਚੀਮਾ) - ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਪਿੰਡ ਦਸੌਦਾ ਸਿੰਘ ਵਾਲਾ ਵਿਖੇ 36 ਲੱਖ 31 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ ਹਲਕਾ ਮਾਲੇਰਕੋਟਲਾ ਵਿਧਾਇਕ ਡਾ. ਜਮੀਲ ਉਰ ਰਹਿਮਾਨ ਵੱਲੋਂ ਕੀਤਾ ਗਿਆ | ਇਸ ਮੌਕੇ ਬਲਾਕ ਸਮਿਤੀ ਮਲੇਰਕੋਟਲਾ ਦੇ ਚੇਅਰਮੈਨ ਸੰਤੋਖ ਸਿੰਘ ਦਸੌਧਾ ਸਿੰਘ ਵਾਲਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਡੀ.ਡੀ.ਪੀ.ਓ ਰੂਪ ਸਿੰਘ, ਬੀ.ਡੀ.ਪੀ.ਓ ਜਸਮਿੰਦਰ ਸਿੰਘ, ਐਕਸ਼ੀਅਨ ਪੰਚਾਇਤੀ ਰਾਜ ਹਿਰਦੈਪਾਲ ਸਿੰਘ, ਜ਼ਿਲਾ ਖੇਡ ਅਫਸਰ ਹਰਪਿੰਦਰ ਸਿੰਘ ਵੀ ਮੌਜੂਦ ਸਨ | ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਮਲੇਰਕੋਟਲਾ ਅਧੀਨ 30 ਪਿੰਡਾਂ ਵਿੱਚ ਕਰੀਬ 8 ਕਰੋੜ 62 ਲੱਖ ਰੁਪਏ ਦੀ ਲਾਗਤ ਨਾਲ ਅਜਿਹੇ ਆਧੁਨਿਕ ਸੁਵਿਧਾਵਾਂ ਨਾਲ ਲੈਸ ਖੇਡ ਮੈਦਾਨ ਉਸਾਰੇ ਜਾ ਰਹੇ ਹਨ | ਇਸ ਮੌਕੇ ਜ਼ਿਲਾ ਪਰਿਸ਼ਦ ਮੈਂਬਰ ਡਾ. ਹਰੀਪਾਲ ਸਿੰਘ, ਬਲਾਕ ਪ੍ਰਧਾਨ ਚਰਨਜੀਤ ਸਿੰਘ ਚੀਮਾ, ਸਰਪੰਚ ਪਰਮਜੀਤ ਕੌਰ, ਯੂਥ ਕੁਆਰਡੀਨੇਟਰ ਰਾਜਦੀਪ ਸਿੰਘ, ਪੰਚ ਚਮਕੌਰ ਸਿੰਘ, ਬਲਜੀਤ ਸਿੰਘ, ਟਹਿਲ ਸਿੰਘ, ਨੰਬਰਦਾਰ ਚਰਨਜੀਤ ਸਿੰਘ, ਅਤਬਾਰ ਸਿੰਘ, ਬੇਅੰਤ ਸਿੰਘ, ਹਲਕਾ ਇੰਚਾਰਜ ਕਿਸਾਨ ਵਿੰਗ ਸੁਖਦਰਸ਼ਨ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਨਜੀਤ ਸਿੰਘ ਸਿਆਣ ਪੀ. ਪੀ. ਏ. ਅਮਰਗੜ੍ਹ ਦੇ ਪ੍ਰਧਾਨ ਬਣੇ <br/> ਅਗਲੀ ਖ਼ਬਰ ਅੰਮਿ੍ਤਪਾਨ ਕਰਨ ਵਾਲੇ ਪ੍ਰਾਣੀਆਂ ਨੂੰ ਕੀਤਾ ਸਨਮਾਨਿਤ
Ad Position 24