22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਵਧੀਕ ਨਿਰਦੇਸ਼ਕ ਖੇਤੀਬਾੜੀ ਯੂਨੀਵਰਸਿਟੀ ਡਾ. ਤਰਸੇਮ ਸਿੰਘ ਢਿੱਲੋਂ ਨੇ ਪਿੰਡ ਕਲਾਰ ਖ਼ੁਰਦ ਦੇ ਸਬਜ਼ੀ ਉਤਪਾਦਕਾਂ ਦੇ ਖੇਤਾਂ ਦਾ ਕੀਤਾ ਦੌਰਾ <br/>

Ad Position 21
No active advertisement
ਅਜੀਤ ਡੈਸਕ 08-05-2026
ਸੰਗਰੂਰ, 7 ਮਈ (ਪੱਤਰ ਪ੍ਰੇਰਕ) - ਡਾ. ਤਰਸੇਮ ਸਿੰਘ ਢਿੱਲੋਂ, ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਨੇ ਪਿੰਡ ਕੁਲਾਰ ਖ਼ੁਰਦ ਦੇ ਸਬਜੀ ਉਤਪਾਦਕਾਂ ਦੇ ਖੇਤਾਂ ਦਾ ਦੌਰਾ ਕੀਤਾ! ਇਸ ਤੋਂ ਪਹਿਲਾਂ ਕਿ੍ਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.), ਸੰਗਰੂਰ ਪੁਜਣ ਉੱਤੇ ਡਾ. ਮਨਦੀਪ ਸਿੰਘ, ਇੰਚਾਰਜ, ਕੇ.ਵੀ.ਕੇ. ਅਤੇ ਕਿਸਾਨਾਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ | ਡਾ. ਢਿੱਲੋਂ ਨੇ ਪਿੰਡ ਕੁਲਾਰ ਖ਼ੁਰਦ ਦੇ ਅਗਾਂਹਵਧੂ ਸਬਜ਼ੀ ਉਤਪਾਦਕਾਂ ਦੇ ਖੇਤਾਂ ਦਾ ਦੌਰਾ ਕੀਤਾ | ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸਬਜ਼ੀਆਂ ਦੀ ਪੈਦਾਵਾਰ ਦੀ ਗੁਣਵੱਤਾ ਅਤੇ ਝਾੜ ਵਧਾਉਣ ਲਈ ਪੀ.ਏ.ਯੂ. ਦੀਆਂ ਸਿਫ਼ਾਰਸ਼ ਕੀਤੀਆਂ ਉਤਪਾਦਨ ਅਤੇ ਸੁਰੱਖਿਆ ਤਕਨੀਕਾਂ ਅਪਣਾਉਣ ਲਈ ਸੁਝਾਅ ਦਿੱਤੇ | ਉਨ੍ਹਾਂ ਨੇ ਖੇਤੀ ਆਮਦਨ ਵਧਾਉਣ ਅਤੇ ਟਿਕਾਊ ਖੇਤੀ ਲਈ ਫ਼ਸਲੀ ਵਿਭਿੰਨਤਾ ਵਜੋਂ ਸਬਜ਼ੀਆਂ ਅਤੇ ਫਲਾਂ ਦੀ ਕਾਸ਼ਤ 'ਤੇ ਵੀ ਜ਼ੋਰ ਦਿੱਤਾ | ਡਾ. ਢਿੱਲੋਂ ਨੇ ਕੇ.ਵੀ.ਕੇ., ਸੰਗਰੂਰ ਦੇ ਤਕਨਾਲੋਜੀ ਪਾਰਕ ਦਾ ਵੀ ਦੌਰਾ ਕੀਤਾ | ਉਨ੍ਹਾਂ ਨੇ ਫਾਰਮ 'ਤੇ ਪ੍ਰਦਰਸ਼ਿਤ ਕੀਤੀਆਂ ਜਾ ਰਹੀਆਂ ਫ਼ਸਲਾਂ ਦੀ ਕਾਰਗੁਜ਼ਾਰੀ, ਕਿਸਮਾਂ ਦੇ ਮੁਲਾਂਕਣ ਅਤੇ ਸੁਧਰੀਆਂ ਉਤਪਾਦਨ ਤਕਨੀਕਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ | ਡਾ. ਢਿੱਲੋਂ ਨੇ ਕੇ.ਵੀ.ਕੇ., ਸੰਗਰੂਰ ਦੀ ਫੈਕਲਟੀ ਅਤੇ ਸਟਾਫ਼ ਨਾਲ ਇੱਕ ਸੰਵਾਦ ਸੈਸ਼ਨ ਵੀ ਕੀਤਾ, ਜਿੱਥੇ ਉਨ੍ਹਾਂ ਨੇ ਕੇਂਦਰ ਦੀਆਂ ਪਸਾਰ ਅਤੇ ਖੋਜ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਉਪਯੋਗੀ ਸੁਝਾਅ ਦਿੱਤੇ | ਉਨ੍ਹਾਂ ਨੇ ਕਿ੍ਸ਼ੀ ਵਿਗਿਆਨ ਕੇਂਦਰ ਦੀ ਵਿਗਿਆਨਕ ਟੀਮ ਨੂੰ ਹਰੀ ਖਾਦ, ਝੋਨੇ ਦੀ ਸਿੱਧੀ ਬਿਜਾਈ, ਏਕੀਕਿ੍ਤ ਖੁਰਾਕ ਪ੍ਰਬੰਧਨ, ਜੈਵਿਕ ਖੇਤੀ ਅਤੇ ਝੋਨੇ ਦੀ ਮੈਟ-ਟਾਈਪ ਪਨੀਰੀ ਅਤੇ ਮਸ਼ੀਨੀ ਲਵਾਈ ਵਰਗੀਆਂ ਟਿਕਾਊ ਖੇਤੀ ਪਤਕਨੀਕਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਪੀ.ਏ.ਯੂ. ਦੀਆਂ ਸਿਫ਼ਾਰਸ਼ ਕੀਤੀਆਂ ਫ਼ਸਲਾਂ ਦੀਆਂ ਕਿਸਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਉਤਸ਼ਾਹਿਤ ਕੀਤਾ |ਦੌਰੇ ਦੌਰਾਨ ਡਾ. ਰਵਿੰਦਰ ਕੌਰ, ਐਸੋ. ਪ੍ਰੋਫੈਸਰ (ਬਾਗਬਾਨੀ), ਡਾ. ਵਿਤਾਸਤਾ, ਏ.ਪੀ. (ਹੋਮ ਸਾਇੰਸ), ਸ਼੍ਰੀਮਤੀ ਅਮਰਪ੍ਰੀਤ ਕੌਰ, ਪ੍ਰੋਗਰਾਮ ਸਹਾਇਕ (ਐਲ.ਟੀ.) ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ 25 ਨੂੰ ਹਜ਼ਾਰਾਂ ਦੀ ਗਿਣਤੀ 'ਚ ਮੁੱਖ ਮੰਤਰੀ ਦੀ ਕੋਠੀ ਅੱਗੇ ਪੁੱਜਣਗੇ ਦਲਿਤ ਮਜ਼ਦੂਰ <br/> ਅਗਲੀ ਖ਼ਬਰ ਦੇਸ਼ ਪੱਧਰੀ ਪ੍ਰੀਖਿਆ ਵਿੱਚ ਕਾਮਯਾਬ ਵਿਦਿਆਰਥੀਆਂ ਦਾ ਕੀਤਾ ਸਨਮਾਨ <br/>
Ad Position 24