22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

'ਮਾਂ ਦਿਵਸ' ਉੱਤੇ ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ ਵਿੱਚ ਕਰਵਾਇਆ ਪ੍ਰੋਗਰਾਮ

Ad Position 21
No active advertisement
ਅਜੀਤ ਡੈਸਕ 08-05-2026
ਸੰਗਰੂਰ, 7 ਮਈ (ਪ. ਪ.) - ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ ਵਿੱਚ ਮਾਂ ਦਿਵਸ ਮੌਕੇ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ | ਸਮਾਗਮ ਵਿਚ ਸਕੂਲ ਪ੍ਰਬੰਧਕਾਂ, ਅਧਿਆਪਕਾਂ, ਮਾਪਿਆਂ ਅਤੇ ਨਰਸਰੀ, ਕੇ.ਜੀ. ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ | ਸਮਾਗਮ ਵਿੱਚ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੇ ਮਾਤਾ ਸ੍ਰੀਮਤੀ ਯਾਦਵਿੰਦਰ ਕੌਰ ਚਾਹਲ ਨੇ ਮੁੱਖ ਮਹਿਮਾਨ ਦੇ ਤੌਰ ਉੱਤੇ ਸ਼ਮੂਲੀਅਤ ਕੀਤੀ ਜਦਕਿ ਸਕੂਲ ਦੇ ਸਕੱਤਰ ਜਨਰਲ ਡਾਕਟਰ ਰਵਿੰਦਰ ਕੌਰ ਕਲੇਰ ਨੇ ਵਿਸ਼ੇਸ਼ ਮਹਿਮਾਨ ਦੇ ਤੌਰ ਉੱਤੇ ਸ਼ਿਰਕਤ ਕੀਤੀ | ਤਿੰਨ ਤੋਂ ਛੇ ਸਾਲ ਦੇ ਬੱਚਿਆਂ ਨੇ ਪ੍ਰੋਗਰਾਮ ਵਿਚ ਹਿੱਸਾ ਲਿਆ ਅਤੇ 'ਮਾਂ ਦਿਵਸ' ਨੰੂ ਸਮਰਪਿਤ ਪ੍ਰੋਗਰਾਮ ਦੀ ਸ਼ੁਰੂਆਤ ਮਿਸ ਪੁਸ਼ਪਿੰਦਰ ਕੌਰ ਵਾਲੀਆ ਨੇ ਸਵਾਗਤੀ ਕਵਿਤਾ ਨਾਲ ਕੀਤੀ | ਨਰਸਰੀ ਅਤੇ ਪ੍ਰੈਪ ਦੇ ਵਿਦਿਆਰਥੀਆਂ ਨੇ ਮਨਮੋਹਕ ਡਾਂਸ ਨਾਲ ਸਭ ਦਾ ਮਨ ਮੋਹ ਲਿਆ | ਮਾਵਾਂ ਵੱਲੋਂ ਪੇਸ਼ ਕੀਤੀ ਪੰਜਾਬੀ ਸਕਿਟ ਅਤੇ ਸੋਲੋ ਡਾਂਸ ਨੇ ਦਰਸ਼ਕਾਂ ਨੰੂ ਖੂਬ ਪ੍ਰਭਾਵਿਤ ਕੀਤਾ |
ਪਿ੍ੰਸੀਪਲ ਦਿਨੇਸ਼ ਦੇਵ ਥਪਲਿਆਲ ਨੇ ਮਾਂ ਦੀ ਮਹਾਨਤਾ ਬਾਰੇ ਪ੍ਰੇਰਨਾਦਾਇਕ ਇਕ ਭਾਸ਼ਣ ਦਿੱਤਾ | ਸਮਾਗਮ ਦੌਰਾਨ ਮਾਂਵਾਂ ਲਈ ਦਿਲਚਸਪ ਖੇਡਾਂ ਵੀ ਕਰਵਾਈਆਂ ਜਿਸ ਵਿਚ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਵਾਇਸ ਪਿ੍ੰਸੀਪਲ ਸਕੂਲ ਮੈਡਮ ਗੀਤਾ ਸ਼ਰਮਾ ਨੇ ਆਈਆਂ ਸ਼ਖ਼ਸੀਅਤਾਂ ਦਾ ਅਤੇ ਸਮਾਗਮ ਵਿਚ ਹਿੱਸਾ ਲੈਣ ਵਾਲਿਆਂ ਦੀ ਸ਼ਲਾਘਾ ਕੀਤੀ | ਨਰਸਰੀ ਵਿੰਗ ਦੀ ਇੰਚਾਰਜ਼ ਮੈਡਮ ਸੀਮਾ ਧਵਨ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ 'ਚ 750 ਮਰੀਜ਼ਾਂ ਦੀ ਜਾਂਚ <br/> ਅਗਲੀ ਖ਼ਬਰ ਮੰਗਾਂ ਨੂੰ ਲੈ ਕੇ ਸਿਹਤ ਵਰਕਰਾਂ ਨੇ ਸਿਵਲ ਸਰਜਨ ਨੂੰ ਦਿੱਤਾ ਮੰਗ ਪੱਤਰ
Ad Position 24