22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਭਾਕਿਯੂ ਏਕਤਾ ਸਿੱਧੂਪੁਰ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ <br/>

Ad Position 21
No active advertisement
ਅਜੀਤ ਡੈਸਕ 08-05-2026
ਦਿੜ੍ਹਬਾ ਮੰਡੀ, 7 ਮਈ (ਜਸਵੀਰ ਸਿੰਘ ਅÏਜਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਬਖਸ਼ੀਸ਼ ਸਿੰਘ ਬਾਲਦ ਕਲਾਂ ਦੀ ਅਗਵਾਈ ਹੇਠ ਗੁਰਦੁਆਰਾ ਬੈਰਸੀਆਣਾ ਸਾਹਿਬ ਦਿੜ੍ਹਬਾ ਵਿਖੇ ਹੋਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਜ਼ਿਲ੍ਹਾ, ਬਲਾਕ ਤੇ ਪਿੰਡ ਇਕਾਈਆਂ ਦੇ ਆਗੂਆਂ ਨੇ ਹਿੱਸਾ ਲਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਬਖਸ਼ੀਸ਼ ਸਿੰਘ ਬਾਲਦ ਕਲਾਂ ਤੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਜਿੱਥੇ ਕਿਸਾਨ ਵਿਰੋਧੀ ਨੀਤੀਆਂ ਲਿਆ ਕੇ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਅਤੇ ਕਾਰਪੋਰੇਟ ਘਰਾਣਿਆਂ ਨੂੰ ਦੇਣ ਲਈ ਨੀਤੀਆਂ ਘੜੀਆਂ ਜਾ ਰਹੀਆਂ ਹਨ | ਉੱਥੇ ਹੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੋ ਕਿ ਸਹਿਕਾਰਤਾ ਵਿਭਾਗ ਦੇ ਮੁਖੀ ਵੀ ਨੇ, ਉਨ੍ਹਾਂ ਦੀ ਅਗਵਾਈ ਵਾਲੇ ਲੈਂਡ ਮਾਰਗੇਜ ਬੈਂਕ ਵੱਲੋਂ ਕਿਸਾਨਾਂ ਤੋਂ ਪੈਸੇ ਭਰਵਾ ਕੇ ਅਤੇ ਕਿਸਾਨ ਨੂੰ ਕਲੀਅਰ ਸਰਟੀਫਿਕੇਟ ਦੇਣ ਤੋਂ ਬਾਅਦ ਉਸੇ ਕਿਸਾਨ ਦੀ ਜ਼ਮੀਨ ਦੀ ਕੁਰਕੀ ਕਰਨ ਲਈ ਧੋਖਾਧੜੀ ਕਰਦੇ ਹੋਏ ਕਿਸਾਨ ਤੋਂ ਲੈ ਗਏ ਖਾਲੀ ਚੈੱਕ ਅਦਾਲਤ ਵਿੱਚ ਲਗਾ ਕੇ ਕਿਸਾਨ ਨੂੰ ਜੇਲ੍ਹ ਭੇਜਣ ਅਤੇ ਜ਼ਮੀਨ ਹੜੱਪਣ ਦੀਆਂ ਮੁੱਖ ਮੰਤਰੀ ਦੇ ਅਦਾਰੇ ਵੱਲੋਂ ਸਾਜ਼ਿਸ਼ਾਂ ਘੜੀਆਂ ਜਾਂਦੀਆਂ ਹਨ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਬੰਦ ਨਾ ਕੀਤਾ ਤਾਂ ਸੰਘਰਸ਼ ਵਿੱਢਣ ਤੋਂ ਗਰੇਜ ਨਹੀਂ ਕੀਤਾ ਜਾਵੇਗਾ | ਇਸ ਮੌਕੇ ਸਹਿਕਾਰੀ ਬੈਂਕ ਵੱਲੋਂ ਕਿਸਾਨਾਂ ਨੂੰ ਵਧੇ ਹੱਦ ਕਰਜ਼ੇ ਅਨੁਸਾਰ ਫ਼ਸਲੀ ਕਰਜ਼ਾ ਦੇਣ ਤੋਂ ਇਨਕਾਰ ਕੀਤੇ ਜਾਣ, ਘਰਾਂ 'ਚ ਲਗਾਏ ਜਾ ਰਹੇ ਸਮਾਰਟ ਮੀਟਰ ਆਦਿ ਮੁੱਦਿਆਂ ਨੂੰ ਲੈ ਕੇ ਵੀ ਆਉਣ ਵਾਲੇ ਦਿਨਾਂ 'ਚ ਸੰਘਰਸ਼ ਵਿੱਢਣ ਸਬੰਧੀ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਭੂਰਾ ਸਿੰਘ ਸਲੇਮਗੜ੍ਹ, ਕੇਵਲ ਸਿੰਘ ਜਵੰਧਾ, ਕਰਮਜੀਤ ਸਿੰਘ ਬਾਲਦ ਕਲਾਂ, ਜਸਵੰਤ ਸਿੰਘ ਛਾਹੜ, ਰਾਮਫਲ ਸਿੰਘ ਜਲੂਰ, ਜਤਿੰਦਰ ਸਿੰਘ ਜਲੂਰ, ਕਸ਼ਮੀਰ ਸਿੰਘ ਉਗਰਾਹਾਂ, ਨਿਰਭੈ ਸਿੰਘ ਕੱਲਰ ਭੈਣੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬਲਾਕ ਤੇ ਪਿੰਡ ਇਕਾਈਆਂ ਦੇ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੀਬਾ ਢੀਂਡਸਾ ਨੇ ਪਰਿਵਾਰ ਨਾਲ ਅਫ਼ਸੋਸ ਪ੍ਰਗਟ ਕੀਤਾ <br/> ਅਗਲੀ ਖ਼ਬਰ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ 'ਚ 750 ਮਰੀਜ਼ਾਂ ਦੀ ਜਾਂਚ <br/>
Ad Position 24