22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸਕੇਟਿੰਗ ਮੁਕਾਬਲੇ ਵਿੱਚ ਕੈਂਬਿ੍ਜ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 08-05-2026
ਸੰਗਰੂਰ, 7 ਮਈ (ਸੁਖਵਿੰਦਰ ਸਿੰਘ ਫੁੱਲ) - ਕੈਂਬਿ੍ਜ ਇੰਟਰਨੈਸ਼ਨਲ ਸਕੂਲ, ਸੰਗਰੂਰ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਵਿਖੇ ਆਯੋਜਿਤ ਇੰਟਰ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਭ ਖਿਡਾਰੀਆਂ ਨੇ ਸੋਨ ਤਗਮੇ ਹਾਸਲ ਕੀਤੇ | ਇਸ ਮੁਕਾਬਲੇ ਵਿੱਚ ਗੁਰਨੂਰਪ੍ਰੀਤ ਕੌਰ, ਮਨਸੀਰਤ ਕੌਰ, ਹਾਰਦਿਕ ਸਿੰਘ ਅਤੇ ਗੁਰਜਸ ਸਿੰਘ ਨੇ ਆਪਣੀ ਕਾਬਲਿਯਤ ਅਤੇ ਮਿਹਨਤ ਦਾ ਪ੍ਰਮਾਣ ਦਿੱਤਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ 'ਤੇ ਸਕੂਲ ਦੇ ਪਿ੍ੰਸੀਪਲ ਮੈਡਮ ਮਨਦੀਪ ਛੰਨਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਿਨ੍ਹਾਂ ਵਿਦਿਆਰਥੀਆਂ ਨੇ ਨਾ ਸਿਰਫ਼ ਖੇਡਾਂ ਵਿੱਚ ਉੱਤਮ ਪ੍ਰਦਰਸ਼ਨ ਕੀਤਾ ਹੈ, ਸਗੋਂ ਅਨੁਸ਼ਾਸਨ, ਲਗਨ ਅਤੇ ਆਤਮਵਿਸ਼ਵਾਸ ਦਾ ਵੀ ਸ਼ਾਨਦਾਰ ਉਦਾਹਰਨ ਪੇਸ਼ ਕੀਤਾ ਹੈ | ਸਕੂਲ ਚੇਅਰਮੈਨ ਇੰਜੀਨੀਅਰ ਸ਼ਿਵ ਆਰੀਆ ਨੇ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਅਕਾਦਮਿਕ ਹੀ ਨਹੀਂ, ਸਗੋਂ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਵੀ ਅੱਗੇ ਵਧਾਉਣਾ ਹੈ | ਇਹ ਜਿੱਤ ਸਾਡੇ ਲਈ ਗੌਰਵ ਦੀ ਗੱਲ ਹੈ ਅਤੇ ਸਾਨੂੰ ਆਪਣੇ ਵਿਦਿਆਰਥੀਆਂ 'ਤੇ ਮਾਣ ਹੈ | ਸਕੂਲ ਪੈ੍ਰਜ਼ੀਡੈਂਟ ਡਾਕਟਰ ਸੀਮਾ ਅਰੋੜਾ ਨੇ ਕਿਹਾ ਕਿ, ਬੱਚਿਆਂ ਦੀ ਇਹ ਉਪਲਬਧੀ ਉਨ੍ਹਾਂ ਦੀ ਸਮਰਪਣ ਭਾਵਨਾ ਅਤੇ ਅਧਿਆਪਕਾਂ ਦੀ ਰਹਿਨੁਮਾਈ ਦਾ ਨਤੀਜਾ ਹੈ | ਇਸੇ ਸੰਦਰਭ ਵਿਚ ਸਕੂਲ ਸੀ.ਈ.ਓ. ਭਾਵਨਾ ਪੌਲ ਨੇ ਵੀ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਵਿਜਡਮ ਵਰਲਡ ਸਕੂਲ ਨੇ ਕਰਾਟੇ ਮੁਕਾਬਲੇ ਵਿਚ 2 ਸੋਨੇ ਅਤੇ ਸੱਤ ਚਾਂਦੀ ਦੇ ਤਮਗੇ ਜਿੱਤੇ <br/> ਅਗਲੀ ਖ਼ਬਰ ਅਹਿਮਦਗੜ੍ਹ ਸ਼ਹਿਰ ਦੇ ਕੂੜੇ ਦੀ ਸਮੱਸਿਆ ਹੜਤਾਲ ਕਾਰਨ ਹੋਰ ਵੀ ਭਿਆਨਕ ਬਣੀ
Ad Position 24