ਮਸਤੂਆਣਾ ਸਾਹਿਬ, 8 ਮਈ (ਦਮਦਮੀ)-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਯਾਤਰਾ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਕੀਤੀ ਜਾ ਰਹੀ ਹੈ ਜਿਸ ਨੇ ਉਨ੍ਹਾਂ ਨੂੰ ਬੇਅਦਬੀ ਦੇ ਮਾਮਲਿਆਂ 'ਚ ਸਖ਼ਤ ਸਜ਼ਾ ਦੀ ਵਿਵਸਥਾ ਕਰਨ ਵਾਲਾ ਜਾਗਤ ਜੋਤਿ ਸ੍ਰੀ ਸਤਿਕਾਰ (ਸੋਧ) ਬਿੱਲ 2026 ਲਾਗੂ ਕਰ ਕੇ, ਮਨੁੱਖਤਾ ਦੀ ਸੇਵਾ ਕਰਨ ਦਾ ਮÏਕਾ ਬਖ਼ਸ਼ਿਆ ਹੈ¢ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਈ ਸ਼ੁਕਰਾਨਾ ਯਾਤਰਾ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਦੇਰ ਸ਼ਾਮ ਨੂੰ ਪਹੁੰਚੀ¢ ਸ਼ੁਕਰਾਨਾ ਯਾਤਰਾ ਦÏਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਿਥੇ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਅਤੇ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ, ਉੱਥੇ ਉਹਨਾਂ ਗੁਰਬਾਣੀ ਦੇ ਕਥਾ ਕੀਰਤਨ ਦਾ ਆਨੰਦ ਮਾਣਿਆ¢ ਇਸ ਮÏਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਤÏਰ ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਹਨਾਂ ਦੇ ਨਾਲ ਪਹੁੰਚੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੂੰ ਸ਼੍ਰੀ ਸਾਹਿਬ ਅਤੇ ਸਿਰੋਪਾਓ ਦੇ ਕੇ ਵਿਸ਼ੇਸ਼ ਤÏਰ ਤੇ ਸਨਮਾਨਿਤ ਕੀਤਾ ਗਿਆ¢ ਇਸ ਮÏਕੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਬਾਬਾ ਸੁਖਦੇਵ ਸਿੰਘ ਅਕਾਲ ਕਾਲਜ ਕÏਾਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਜਥੇਦਾਰ ਬਲਦੇਵ ਸਿੰਘ ਭੰਮਾਵੱਦੀ, ਗੁਰਜੰਟ ਸਿੰਘ ਦੁੱਗਾਂ, ਮਨਜੀਤ ਸਿੰਘ ਬਾਲੀਆਂ, ਹਰਿੰਦਰਵੀਰ ਸਿੰਘ ਕਾਕਾ ਫਤਿਹਗੜ੍ਹ, ਮੀਤ ਗ੍ਰੰਥੀ ਭਾਈ ਗੁਰਮੇਲ ਸਿੰਘ, ਸਰਪੰਚ ਰਣਦੀਪ ਸਿੰਘ ਮਿੰਟੂ ਬਡਰੁੱਖਾਂ, ਬਾਬਾ ਹਰਬੇਅੰਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਮਾਤਾ ਭੋਲੀ ਜੀ, ਬਾਬਾ ਸੁਰਜੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਵੱਲੋਂ ਬਾਬਾ ਦਰਸ਼ਨ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕÏਾਸਲ ਦੇ ਮੈਂਬਰ ਅਤੇ ਵੱਖ-ਵੱਖ ਸੰਸਥਾਵਾਂ ਦੇ ਪਿ੍ੰਸੀਪਲ ਅਤੇ ਸਟਾਫ ਮੈਂਬਰ ਮÏਜੂਦ ਸਨ¢ ਸਥਾਨਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਖੁੱਲੇ ਪੰਡਾਲ ਵਿੱਚ ਇਥੋਂ ਨੇੜਲੇ ਵੱਖ-ਵੱਖ ਪਿੰਡਾਂ ਦੇ ਵੱਡੀ ਗਿਣਤੀ ਵਿੱਚ ਪੰਚਾਇਤਾਂ ਵੱਲੋਂ ਸੰਗਤਾਂ ਦੇ ਕੀਤੇ ਗਏ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਇਕ ਡੂੰਘੀ ਸਾਜਿਸ਼ ਦਾ ਹਿੱਸਾ ਸੀ, ਜਿਸ ਦਾ ਉਦੇਸ਼ ਪੰਜਾਬ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਏਕਤਾ ਨੂੰ ਤੋੜਨਾ ਹੈ¢ ਇਹ ਕਾਨੂੰਨ ਰੋਕਥਾਮ ਵਜੋਂ ਕੰਮ ਕਰੇਗਾ ਅਤੇ ਭਵਿੱਖ 'ਚ ਕੋਈ ਵੀ ਅਜਿਹਾ ਗੁਨਾਹ ਕਰਨ ਦੀ ਹਿੰਮਤ ਨਹੀਂ ਕਰੇਗਾ¢ ਮੁੱਖ ਮੰਤਰੀ ਨੇ ਅਕਾਲੀ ਤੇ ਕਾਂਗਰਸੀਆਂ ਨੂੰ ਆੜੇ ਹੱਥੀਂ ਲੈਂਦਿਆਂ ਦੋਸ਼ ਲਾਇਆ ਕਿ ਉਹ ਤਾਂ ਆਪ ਬੇਅਦਬੀਆਂ ਕਰਵਾਉਣ ਵਿੱਚ ਸੀ, ਉਹ ਕਿਵੇਂ ਕਾਨੂੰਨ ਬਣਾ ਦਿੰਦੇ¢ ਉਹਨਾਂ ਦੀ ਨੀਅਤ ਖੋਟੀ ਹੋਣ ਕਰਕੇ ਉਨਾਂ ਨੇ ਇਹ ਬੇਅਦਬੀ ਰੋਕੂ ਕਾਨੂੰਨ ਨਹੀਂ ਬਣਾਇਆ¢ ਇਸੇ ਕਰਕੇ ਹੁਣ ਉਹ ਵਿਰੋਧ ਕਰਦੇ ਹਨ¢ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਜੋ ਮਸਤੂਆਣਾ ਸਾਹਿਬ ਵਿਖੇ ਸੰਤ ਅਤਰ ਸਿੰਘ ਦੇ ਨਾਮ 'ਤੇ ਮੈਡੀਕਲ ਕਾਲਜ ਬਣਾਉਣ ਸਬੰਧੀ ਨੀਂਹ ਪੱਥਰ ਰੱਖਿਆ ਗਿਆ ਸੀ ¢ ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੁਝ ਅੜਚਣਾ ਲਾਈਆਂ ਗਈਆਂ ਸਨ¢ ਉਸ ਸਬੰਧੀ ਹੁਣ ਸਾਰੀਆਂ ਕਾਗਜ਼ੀ ਕਾਰਵਾਈਆਂ ਪੂਰੀਆਂ ਹੋ ਗਈਆਂ ਹਨ¢ਜਲਦੀ ਹੀ ਇਸ ਮੈਡੀਕਲ ਕਾਲਜ ਦਾ ਦੁਬਾਰੇ ਨੀਂਹ ਪੱਥਰ ਰੱਖਿਆ ਜਾਵੇਗਾ ¢ ਉਨ੍ਹਾਂ ਨਾਲ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਵੀ ਹਾਜ਼ਰੀ ਭਰੀ¢ ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਤੋਂ ਇਹ ਸ਼ੁਕਰਾਨਾ ਯਾਤਰਾ ਸ਼ੁਰੂ ਕੀਤੀ ਗਈ ਸੀ ਅਤੇ ਇਹ ਯਾਤਰਾ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋ ਕੇ ਅੱਜ ਮਸਤੂਆਣਾ ਸਾਹਿਬ ਵਿਖੇ ਪਹੁੰਚੀ ਹੈ, ਭਲਕੇ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ 9 ਮਈ ਨੂੰ ਉਹ ਸ਼ਹੀਦਾਂ ਦੀ ਪਾਵਨ ਧਰਤੀ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ¢ ਇਸ ਮÏਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕÏਰ, ਜਿਲ੍ਹਾ ਪੁਲਿਸ ਮੁੱਖੀ ਮੈਡਮ ਰਵਜੋਤ ਗਰੇਵਾਲ, ਚੇਅਰਮੈਨ ਅਵਤਾਰ ਸਿੰਘ ਈਲਵਾਲ, ਡਾਕਟਰ ਅੰਮਿ੍ਤਪਾਲ ਸਿੰਘ ਸਿੱਧੂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਤਨਾਮ ਸਿੰਘ ਕਾਲਾ ਬਡਰੁੱਖਾਂ, ਬਲਾਕ ਸੰਮਤੀ ਮੈਂਬਰ ਗੁਰਦੀਪ ਸਿੰਘ ਬਡਰੁੱਖਾਂ , ਸਰਪੰਚ ਦਵਿੰਦਰ ਸਿੰਘ, ਸਰਪੰਚ ਸੁਖਵਿੰਦਰ ਸਿੰਘ, ਸਰਪੰਚ ਜਸਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ, ਨੰਬਰਦਾਰ ਅਤੇ ਹੋਰ ਮੋਹਤਬਰ ਸ਼ਖਸ਼ੀਅਤਾਂ ਵੱਲੋਂ ਇਸ ਸ਼ੁਕਰਾਨਾ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਗਿਆ¢