22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸਫ਼ਾਈ ਕਰਮਚਾਰੀਆਂ ਵਲੋਂ ਅਣਮਿਥੇ ਸਮੇਂ ਲਈ ਹੜਤਾਲ ਜਾਰੀ

Ad Position 21
No active advertisement
ਅਜੀਤ ਡੈਸਕ 09-05-2026
ਅਮਰਗੜ੍ਹ, 8 ਮਈ (ਪਵਿੱਤਰ ਸਿੰਘ) - ਮਿਊਾਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਪੰਜਾਬ ਸਰਕਾਰ ਵੱਲੋਂ ਮਿਊਾਸੀਪਲ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦਾ ਨਿਪਟਾਰਾ ਨਾ ਕਰਨ ਦੇ ਰੋਸ ਵਜੋਂ ਪੰਜਾਬ ਭਰ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਗਈ ਹੈ, ਇਸੇ ਲੜੀ ਤਹਿਤ ਨਗਰ ਪੰਚਾਇਤ ਅਮਰਗੜ੍ਹ ਦੇ ਸਫ਼ਾਈ ਸੇਵਕਾਂ ਵੱਲੋਂ ਵੀ ਸਥਾਨਕ ਦਫ਼ਤਰ ਅੱਗੇ ਰੋਸ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਉਧਰ ਸ਼ਹਿਰ ਅੰਦਰ ਸਾਫ਼ ਸਫ਼ਾਈ ਦੇ ਪ੍ਰਬੰਧਾਂ ਦੇ ਠੱਪ ਹੋ ਜਾਣ ਕਾਰਨ ਲੋਕਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਫ਼ਾਈ ਕਰਮਚਾਰੀ ਯੂਨੀਅਨ ਨਗਰ ਪੰਚਾਇਤ ਅਮਰਗੜ੍ਹ ਦੇ ਪ੍ਰਧਾਨ ਜੋਗਿੰਦਰ ਸਿੰਘ ਲਾਲੀ ਨੇ ਦੱਸਿਆ ਕਿ ਨਗਰ ਪੰਚਾਇਤ ਦੇ ਸਫ਼ਾਈ ਸੇਵਕਾਂ ਸੀਵਰਮੈਨਾ ਦੀਆਂ ਜਾਇਜ਼ ਮੰਗਾਂ ਜੋ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹਨ ਪ੍ਰੰਤੂ ਪੰਜਾਬ ਸਰਕਾਰ ਵੱਲੋਂ ਕੋਈ ਵੀ ਹਾਂ ਪੱਖੀ ਹੁੰਗਾਰਾ ਨਹੀਂ ਮਿਲ ਰਿਹਾ ਜਿਸ ਤੋਂ ਤੰਗ ਆ ਕੇ ਸਾਡੀ ਜਥੇਬੰਦੀ ਵੱਲੋਂ ਇਹ ਸੰਘਰਸ਼ ਸ਼ੁਰੂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਆਪਣੀਆਂ ਕੀ ਮੰਗਾਂ ਮਨਵਾਉਣ ਲਈ 6 ਮਈ ਤੋਂ ਸਾਡੀ ਯੂਨੀਅਨ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਫ਼ੈਸਲਾ ਲਿਆ ਗਿਆ ਸੀ ਜਿਸ ਤਹਿਤ ਇਹ ਰੋਸ ਧਰਨਾ ਲਗਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਇਹ ਹੜਤਾਲ ਜਾਰੀ ਰਹੇਗੀ | ਇਸ ਮੌਕੇ ਬਲਕਾਰ ਸਿੰਘ, ਸੁਖਵਿੰਦਰ ਸਿੰਘ, ਮੱਖਣ ਸਿੰਘ, ਰਾਮ ਸਿੰਘ, ਕੁਲਦੀਪ ਸਿੰਘ ਕਾਕੂ, ਰਾਮ ਪ੍ਰਤਾਪ ਸਿੰਘ, ਸੋਨੰੂ ਰਾਮ, ਸੁਖਚੈਨ ਸਿੰਘ, ਰਾਮ ਆਸਰਾ, ਜਸਕਰਨ ਸਿੰਘ, ਸੁਨੀਤਾ ਰਾਣੀ, ਗੋਪਾਲੋ, ਸੋਨੀਆ ਰਾਣੀ, ਬਲਜਿੰਦਰ ਕੌਰ, ਪੂਜਾ ਰਾਣੀ, ਕੁਲਵਿੰਦਰ ਸਿੰਘ ਕੈਰੀ, ਹਸਨ ਮੋਦ ਖਾਨ, ਕੁਲਦੀਪ ਸਿੰਘ ਪੱਪੂ ਤੋਂ ਇਲਾਵਾ ਵੱਡੀ ਗਿਣਤੀ 'ਚ ਸਫ਼ਾਈ ਕਰਮਚਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੇ ਸਹਿਕਾਰੀ ਬੈਂਕ ਅੱਗੇ ਕੀਤਾ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਨਸ਼ਾ ਕਰਨ ਉਪਰੰਤ ਦੋਸਤਾਂ ਦੀ ਅਣਗਹਿਲੀ ਕਾਰਨ ਨੌਜਵਾਨ ਦੀ ਮੌਤ <br/>
Ad Position 24