22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਨਵੇਂ ਆਏ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਆੜ੍ਹਤੀਆਂ ਨੂੰ ਸਮੱਸਿਆਵਾਂ ਹੱਲ ਕਰਨ ਦਾ ਦਿੱਤਾ ਭਰੋਸਾ <br/>

Ad Position 21
No active advertisement
ਅਜੀਤ ਡੈਸਕ 09-05-2026
ਸੰਗਰੂਰ, 8 ਮਈ (ਧੀਰਜ ਪਸੋਰੀਆ) - ਜ਼ਿਲ੍ਹਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਣ ਤੋਂ ਬਾਅਦ ਪੂਨਮਦੀਪ ਕੌਰ ਨੇ ਮਿਲਣ ਆਏ ਆੜ੍ਹਤੀ ਐਸੋਸੀਏਸ਼ਨ ਦੇ ਵਫ਼ਦ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਹੈ | ਐਸੋਸੀਏਸ਼ਨ ਦੇ ਸੂਬਾ ਸਰਪ੍ਰਸਤ ਰਵਿੰਦਰ ਸਿੰਘ ਚੀਮਾ ਨੇ ਬਾਅਦ ਵਿਚ ਗੱਲ ਕਰਦਿਆਂ ਕਿਹਾ ਕਿ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਹੌਲੀ ਰਫ਼ਤਾਰ ਨਾਲ ਹੋ ਰਹੀ ਲਿਫ਼ਟਿੰਗ ਦੇ ਚੱਲਦਿਆਂ ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸ: ਚੀਮਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਅਨਾਜ ਮੰਡੀਆਂ ਵਿਚ ਪਈਆਂ ਕਣਕ ਦੀਆਂ ਬੋਰੀਆਂ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਵਾਰ ਮੌਸਮੀ ਹਾਲਾਤਾਂ ਕਰ ਕੇ ਆੜ੍ਹਤੀਆਂ ਕਿਸਾਨਾਂ ਤੇ ਮਜ਼ਦੂਰਾਂ ਨੂੰ ਕਈ ਮੁਸ਼ਕਲਾਂ ਆਈਆਂ ਹਨ ਪਰ ਜਲਦੀ ਹੀ ਮੰਡੀਆਂ ਵਿਚੋਂ ਬੋਰੀਆਂ ਦੀ ਚੁਕਾਈ ਤੇਜ਼ ਕੀਤੀ ਜਾਵੇਗੀ ਅਤੇ ਬਾਕੀ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਵੀ ਕਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਅਨਾਜ ਮੰਡੀਆਂ ਵਿਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇ | ਇਸ ਮੌਕੇ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਕੁਮਾਰ ਬਬਲੂ, ਧੂਰੀ ਮੰਡੀ ਦੇ ਪ੍ਰਧਾਨ ਜਤਿੰਦਰ ਸਿੰਘ ਮੰਡੇਰ, ਸੈਲਰ ਐਸੋਸੀਏਸ਼ਨ ਦੇ ਪ੍ਰਧਾਨ ਸੁਰੇਸ਼ ਕੁਮਾਰ ਜਿੰਦਲ, ਕਿਸਾਨ ਆਗੂ ਸਰਬਜੀਤ ਸਿੰਘ ਚੀਮਾ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਅਮਰੀਕ ਸਿੰਘ ਖ਼ਾਲਸਾ ਬਸਪਾ ਦਾ ਜ਼ਿਲ੍ਹਾ ਪ੍ਰੈੱਸ ਸਕੱਤਰ ਨਿਯੁਕਤ ਅਗਲੀ ਖ਼ਬਰ ਕਿਸਾਨਾਂ ਨੇ ਸਹਿਕਾਰੀ ਬੈਂਕ ਅੱਗੇ ਕੀਤਾ ਰੋਸ ਪ੍ਰਦਰਸ਼ਨ <br/>
Ad Position 24