ਸੁਨਾਮ ਊਧਮ ਸਿੰਘ ਵਾਲਾ, 8 ਮਈ (ਰੁਪਿੰਦਰ ਸਿੰਘ ਸੱਗੂ) - ਸੁਨਾਮ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਅਜੀਤ ਨਰਸਿੰਗ ਇੰਸਟੀਚਿਊਟ ਦੇ ਵਿਦਿਆਰਥੀਆਂ ਦਾ ਬੀ.ਐਸ.ਸੀ ਨਰਸਿੰਗ ਛੇਵੇਂ ਸਮੈਸਟਰ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 100 ਫ਼ੀਸਦੀ ਅਤੇ ਸ਼ਾਨਦਾਰ ਰਿਹਾ ਹੈ | ਕਾਲਜ ਦੇ ਪਿ੍ੰਸੀਪਲ ਪ੍ਰੋ. (ਡਾ) ਗੁਰਜੀਤ ਕੌਰ ਅਤੇ ਵਾਇਸ ਪਿ੍ੰਸੀਪਲ ਹਰਪ੍ਰੀਤ ਕੌਰ ਨੇ ਸਾਂਝੇ ਤੌਰ ਤੇ ਦੱਸਿਆ ਕਿ ਬੀ.ਐਸ.ਸੀ ਨਰਸਿੰਗ ਛੇਵੇਂ ਸਮੈਸਟਰ ਦੀ ਵਿਦਿਆਰਥਣ ਪਿ੍ਯੰਕਾ ਸਰਮਾਂ ਪੁੱਤਰੀ ਰਾਕੇਸ਼ ਕੁਮਾਰ ਨੇ 7.43 ਅੰਕ ਪ੍ਰਾਪਤ ਕਰ ਕੇ ਕਾਲਜ ਵਿਚੋਂ ਪਹਿਲਾ ਸਥਾਨ, ਇਫਰਾ ਸੋਕਤ ਪੁੱਤਰੀ ਸੋਕਤ ਅਹਿਮਦ ਵਾਨੀ ਨੇ 7.29 ਅੰਕ ਪ੍ਰਾਪਤ ਕਰ ਕੇ ਕਾਲਜ ਵਿਚੋਂ ਦੂਜਾ ਸਥਾਨ, ਮਹਿਕ ਮਕਸੂਦ ਪੁੱਤਰੀ ਮਕਸੂਦ ਅਹਿਮਦਪੀਰ ਨੇ 7.19 ਅੰਕ ਪ੍ਰਾਪਤ ਕਰ ਕੇ ਕਾਲਜ ਵਿਚੋਂ ਤੀਸਰਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ ਬੀ.ਐਸ.ਸੀ ਨਰਸਿੰਗ ਦੂਸਰੇ ਸਮੈਸਟਰ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 100 ਫ਼ੀਸਦੀ ਅਤੇ ਸ਼ਾਨਦਾਰ ਰਿਹਾ ਹੈ | ਨਤੀਜੇ ਵਿਚੋਂ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਵਧੀਆ ਪੁਜ਼ੀਸ਼ਨਾਂ ਹਾਸਿਲ ਕੀਤੀਆਂ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਪ੍ਰੋ. (ਡਾ.) ਗੁਰਜੀਤ ਕੌਰ ਅਤੇ ਵਾਇਸ ਪਿ੍ੰਸੀਪਲ ਹਰਪ੍ਰੀਤ ਕੌਰ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਬੀ.ਐਸ.ਸੀ ਨਰਸਿੰਗ ਦੂਸਰੇ ਸਮੈਸਟਰ ਦੀ ਵਿਦਿਆਰਥਣ ਅਰਸ਼ਦੀਪ ਸਰਮਾ ਪੁੱਤਰੀ ਰਜਿੰਦਰ ਕੁਮਾਰ ਨੇ 7.39 ਅੰਕ ਪ੍ਰਾਪਤ ਕਰ ਕੇ ਕਾਲਜ ਵਿਚੋਂ ਪਹਿਲਾ ਸਥਾਨ, ਹਰਸਿਮਰਨ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਨੇ 7.23 ਅੰਕ ਪ੍ਰਾਪਤ ਕਰ ਕੇ ਕਾਲਜ ਵਿਚੋਂ ਦੂਜਾ ਸਥਾਨ, ਜਸਪ੍ਰੀਤ ਕੌਰ ਪੁੱਤਰੀ ਗੁਰਜੀਤ ਸਿੰਘ ਨੇ 7.1 ਅੰਕ ਪ੍ਰਾਪਤ ਕਰ ਕੇ ਕਾਲਜ ਵਿਚੋਂ ਤੀਸਰਾ ਸਥਾਨ ਹਾਸਿਲ ਕੀਤਾ | ਇਨ੍ਹਾਂ ਸ਼ਾਨਦਾਰ ਨਤੀਜਿਆਂ ਦੇ ਲਈ ਕਾਲਜ ਦੇ ਪਿ੍ੰਸੀਪਲ ਪ੍ਰੋ. (ਡਾ.) ਗੁਰਜੀਤ ਕੌਰ ਨੇ ਬੱਚਿਆਂ ਦੀ ਹੌਸਲਾਂ ਅਫਜ਼ਾਈ ਕਰਦਿਆਂ ਕਿਹਾ ਕਿ ਇਹ ਸਭ ਕੁਝ ਸਟਾਫ਼ ਅਤੇ ਬੱਚਿਆਂ ਦੀ ਮਿਹਨਤ ਸਦਕਾ ਹੀ ਸੰਭਵ ਹੋ ਸਕਿਆ ਹੈ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਪ੍ਰੋ. (ਡਾ.) ਗੁਰਜੀਤ ਕੌਰ ਵਾਇਸ ਪਿ੍ੰਸੀਪਲ ਮੈਡਮ ਹਰਪ੍ਰੀਤ ਕੌਰ , ਸਵਰਨ ਕੌਰ , ਹਰਵਿੰਦਰ ਕੌਰ , ਮਨਜੀਤ ਕੌਰ , ਹੈਪੀ ਕੌਰ , ਅਮਨਦੀਪ ਕੌਰ ਅਤੇ ਸਮੂਹ ਸਟਾਫ਼ ਨੇ ਵੀ ਬੱਚਿਆਂ ਨੂੰ ਵਧਾਈ ਦਿੱਤੀ |