21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਆਰਮੀ ਸਕੂਲਾਂ ਵਿਚ ਪੰਜਾਬੀ ਨੂੰ ਨਜ਼ਰਅੰਦਾਜ ਕਰਨ ਦੇ ਫ਼ੈਸਲੇ ਦਾ ਸਟੱਡੀ ਸਰਕਲ ਨੇ ਕੀਤਾ ਕਰੜਾ ਵਿਰੋਧ

Ad Position 21
No active advertisement
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਆਗੂ ਗੱਲਬਾਤ ਕਰਦੇ ਹੋਏ | ਤਸਵੀਰ: ਮੁਕੇਸ਼ ਕੁਮਾਰ <br/> 09-05-2026
ਸੰਗਰੂਰ, 8 ਮਈ (ਅਮਨਦੀਪ ਸਿੰਘ ਬਿੱਟਾ) - ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਆਰਮੀ ਵੈਲਫੇਅਰ ਐਜੂਕੇਸ਼ਨ ਸੁਸਾਇਟੀ ਵਲੋਂ ਪੰਜਾਬ ਵਿਚ ਆਰਮੀ ਪਬਲਿਕ ਸਕੂਲਾਂ ਵਿਚ ਪੰਜਾਬੀ ਭਾਸ਼ਾ ਨੂੰ ਹਾਸ਼ੀਏ 'ਤੇ ਧੱਕਣ ਅਤੇ ਸੰਸਕਿ੍ਤ ਨੂੰ ਲਾਜ਼ਮੀ ਬਣਾਉਣ ਦੇ ਫੈਸਲੇ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ | 5 ਮਈ ਤੋਂ ਇਹ ਨੀਤੀ ਲਾਗੂ ਕਰ ਦਿੱਤੀ ਗਈ ਹੈ ਅਤੇ ਮਾਪਿਆਂ ਤੋਂ ਘੋਸ਼ਣਾ ਪੱਤਰ ਉਤੇ ਦਸਤਖ਼ਤ ਲਏ ਜਾ ਰਹੇ ਹਨ | ਇਹ ਫੈਸਲਾ ਪੰਜਾਬ ਲਰਨਿੰਗ ਆਫ਼ ਪੰਜਾਬੀ ਐਂਡ ਅਦਰ ਲੈਂਗੂਏਜਿਜ਼ (ਐਮੈਂਡਮੈਂਟ) ਐਕਟ 2008 ਅਤੇ 2021 ਦੀ ਸਿੱਧੀ ਉਲੰਘਣਾ ਹੈ, ਜਿਸ ਤਹਿਤ ਪੰਜਾਬ ਵਿਚ ਹਰ ਸਕੂਲ ਵਿਚ ਦਸਵੀਂ ਤੱਕ ਪੰਜਾਬੀ ਲਾਜ਼ਮੀ ਹੈ | ਇਸ ਤੋਂ ਇਲਾਵਾ ਇਹ ਨੈਸ਼ਨਲ ਐਜੂਕੇਸ਼ਨ ਪਾਲਿਸੀ ਦੇ ਵਿਰੁੱਧ ਹੈ, ਜੋ ਮਾਤ-ਭਾਸ਼ਾ ਆਧਾਰਿਤ ਸਿੱਖਿਆ ਨੂੰ ਉਤਸ਼ਾਹਿਤ ਕਰਦੀ ਹੈ | ਪੰਜਾਬੀ ਨੂੰ ਚੌਥਾ ਵਿਕਲਪ ਬਣਾ ਕੇ ਅਤੇ 15 ਤੋਂ ਘੱਟ ਵਿਦਿਆਰਥੀ ਵਲੋਂ ਚੁਣਨ 'ਤੇ ਅਧਿਆਪਕ ਨਾ ਰੱਖਣ ਦੀ ਧਮਕੀ ਨਾਲ ਭਾਸ਼ਾ ਨੂੰ ਘਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਇਸ ਨਾਲ ਵਿਦਿਆਰਥੀਆਂ ਨੂੰ ਘਰ ਬੈਠੇ ਆਪਣੀ ਮਾਤ-ਭਾਸ਼ਾ ਸਿੱਖਣ ਲਈ ਮਜਬੂਰ ਹੋਣਾ ਪੈ ਸਕਦਾ ਹੈ | ਇਹ ਫੈਸਲਾ ਬੱਚਿਆਂ ਦੇ ਭਾਸ਼ਾਈ ਅਧਿਕਾਰਾਂ ਅਤੇ ਮਨੋਵਿਗਿਆਨਕ ਵਿਕਾਸ ਨਾਲ ਖਿਲਵਾੜ ਹੈ | ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਕੱਤਰ ਜਨਰਲ ਸੁਰਿੰਦਰ ਪਾਲ ਸਿੰਘ ਸਿਦਕੀ ਡਿਪਟੀ ਚੀਫ਼ ਆਰਗੇਨਾਈਜ਼ਰ, ਲਾਭ ਸਿੰਘ, ਅਜਮੇਰ ਸਿੰਘ, ਕੁਲਵੰਤ ਸਿੰਘ ਨਾਗਰੀ, ਗੁਰਮੇਲ ਸਿੰਘ, ਬਲਵੰਤ ਸਿੰਘ ਭਿੱਖੀ, ਹਰਵਿੰਦਰ ਕੌਰ, ਅਮਨਦੀਪ ਕੌਰ, ਅਵਤਾਰ ਸਿੰਘ ਲੀਲਾ ਬਰਨਾਲਾ ਨੇ ਕਿਹਾ ਕਿ ਨੁਮਾਇੰਦੇ ਇਸ ਫੈਸਲੇ ਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕਰਦੇ ਹਨ ਅਤੇ ਮੰਗ ਕਰਦੇ ਹਾਂ ਕਿ ਆਰਮੀ ਵੈਲਫੇਅਰ ਐਜੂਕੇਸ਼ਨ ਸੁਸਾਇਟੀ ਤੁਰੰਤ ਇਸ ਸਰਕੂਲਰ ਨੂੰ ਵਾਪਸ ਲਵੇ ਅਤੇ ਆਰਮੀ ਸਕੂਲਾਂ ਵਿਚ ਪੰਜਾਬੀ ਨੂੰ ਲਾਜ਼ਮੀ ਬਣਾਇਆ ਜਾਵੇ | ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਇਸ ਸੰਬੰਧੀ, ਮੈਨੇਜਿੰਗ ਡਾਇਰੈਕਟਰ ਆਰਮੀ ਵੈਲਫੇਅਰ ਐਜੂਕੇਸ਼ਨ ਸੁਸਾਇਟੀ ਨੂੰ ਪੱਤਰ ਲਿੱਖ ਕੇ, ਜਿਸ ਦੀਆਂ ਕਾਪੀਆਂ ਪ੍ਰਧਾਨ ਮੰਤਰੀ, ਰੱਖਿਆ ਮੰਤਰਾਲਾ ਭਾਰਤ ਸਰਕਾਰ, ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਅਤੇ ਪੰਜਾਬ ਸਰਕਾਰ ਨੂੰ ਭੇਜ ਕੇ ਇਸ ਮਾਮਲੇ ਵਿਚ ਤੁਰੰਤ ਦਖ਼ਲ ਦੇਣ ਅਤੇ ਬੱਚਿਆਂ ਦੇ ਭਾਸ਼ਾਈ ਅਧਿਕਾਰਾਂ ਦੀ ਰੱਖਿਆ ਲਈ ਯੋਗ ਕਦਮ ਚੁੱਕਣ ਦੀ ਅਪੀਲ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਘਰੋਟਾ ਦੇ ਪੀ.ਐਮ. ਸ੍ਰੀ ਸਮਾਰਟ ਸਕੂਲ 'ਚ ਵਿਦਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ ਅਗਲੀ ਖ਼ਬਰ ਸਹਿਕਾਰੀ ਸਭਾਵਾਂ ਦੀ ਕਰਜ਼ਾ ਹੱਦ ਦਾ ਨੋਟੀਫ਼ਿਕੇਸ਼ਨ ਵਾਪਸ ਲੈਣਾ ਕਿਸਾਨਾਂ ਨਾਲ ਧ੍ਰੋਹ - ਭਿੰਦਾ ਬਨਭੌਰਾ <br/>
Ad Position 24