21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਤਿੰਨ ਸਾਲਾਂ ਤੋਂ ਸੇਵਾ ਨਿਭਾ ਰਹੇ ਅਧਿਆਪਕਾਂ ਨੂੰ ਮੁੜ ਬੇਰੁਜ਼ਗਾਰ ਕਰਨ ਦਾ ਮੁੱਦਾ ਭਖਿਆ <br/>

Ad Position 21
No active advertisement
ਅਜੀਤ ਡੈਸਕ 09-05-2026
ਸੰਗਰੂਰ, 8 ਮਈ (ਧੀਰਜ ਪਸੋਰੀਆ) - ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਆਗੂਆਂ ਸੁਖਵਿੰਦਰ ਸਿੰਘ ਚਾਹਲ, ਸੁਰਿੰਦਰ ਕੁਮਾਰ ਪੁਆਰੀ, ਸੁਰਿੰਦਰ ਕੰਬੋਜ, ਕਿ੍ਸ਼ਨ ਸਿੰਘ ਦੁੱਗਾਂ, ਹਰਵਿੰਦਰ ਸਿੰਘ ਬਿਲਗਾ, ਰਵਿੰਦਰਜੀਤ ਸਿੰਘ ਪੰਨੂ, ਸਮਸ਼ੇਰ ਸਿੰਘ, ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਸਤਨਾਮ ਸਿੰਘ ਰੰਧਾਵਾ, ਸੁਖਜਿੰਦਰ ਸਿੰਘ ਹਰੀਕਾ, ਹਰਭਜਨ ਸਿੰਘ, ਗੁਰਿੰਦਰ ਸਿੰਘ ਸਿੱਧੂ, ਪਤਵੰਤ ਸਿੰਘ, ਗੁਰਬਿੰਦਰ ਸਿੰਘ ਸਸਕੌਰ, ਨਵਪ੍ਰੀਤ ਸਿੰਘ ਬੱਲੀ, ਹਰਜੰਟ ਸਿੰਘ ਬੋਡੇ ਨੇ 4161 ਭਰਤੀ ਅਧੀਨ ਤਿੰਨ ਸਾਲਾਂ ਤੋਂ ਸੇਵਾ ਨਿਭਾ ਰਹੇ ਅਧਿਆਪਕਾਂ ਨੂੰ ਰਿਜ਼ਲਟ ਰਿਵਾਈਜ਼ ਹੋਣ ਕਰ ਕੇ ਨੌਕਰੀ ਤੋਂ ਬਾਹਰ ਕੀਤੇ ਜਾਣ ਵਾਲੇ ਅਧਿਆਪਕਾਂ ਦਾ ਡਟ ਕੇ ਸਾਥ ਦੇਣ ਦਾ ਐਲਾਨ ਕੀਤਾ ਹੈ | ਇਸ ਸਮੇਂ ਸਾਂਝਾ ਅਧਿਆਪਕ ਮੋਰਚਾ ਦੇ ਆਗੂਆਂ ਵਲੋਂ ਜਾਰੀ ਬਿਆਨ ਰਾਹੀਂ ਕਿਹਾ ਕਿ ਜਦੋਂ ਇੱਕ 4161 ਅਧਿਆਪਕਾਂ ਦੀਆਂ ਅਸਾਮੀਆਂ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਉਸ ਸਮੇਂ ਉਮੀਦਵਾਰਾਂ ਨੇ ਜੋ ਅੰਕ ਪ੍ਰਾਪਤ ਕੀਤੇ ਸਨ ਕੁਝ ਸਮੇਂ ਬਾਅਦ ਕਿਸੇ ਕੇਸ ਨਾਲ ਸੰਬੰਧਿਤ ਹੋਣ ਕਰ ਕੇ ਇਹਨਾਂ ਦੇ ਨਤੀਜੇ ਰਿਵਾਈਜ਼ ਕੀਤੇ ਗਏ ਉਨ੍ਹਾਂ ਦੇ ਨਤੀਜਿਆਂ ਦੇ ਰਿਵਾਈਜ਼ ਕਰਨ ਤੋਂ ਬਾਅਦ ਇਹਨਾਂ ਵਲੋਂ ਪ੍ਰਾਪਤ ਅੰਕਾਂ ਵਿਚ ਵਾਧਾ ਹੋ ਗਿਆ | ਹੁਣ ਦੁਬਾਰਾ ਫਿਰ ਵਿਭਾਗ ਵਲੋਂ ਰਿਜ਼ਲਟ ਰੀਵਾਈਜ਼ ਕੀਤਾ ਜਿਸ ਵਿਚ ਅੰਕ ਘਟ ਗਏ ਤੇ ਲਗਭਗ ਤਿੰਨ ਸਾਲਾਂ ਬਾਅਦ ਇਹਨਾਂ ਨੂੰ ਵਿਭਾਗ ਵਿਚੋਂ ਬਾਹਰ ਕੱਢਿਆ ਜਾ ਰਿਹਾ ਹੈ | ਅਧਿਆਪਕ ਆਗੂਆਂ ਦਾ ਕਹਿਣਾ ਹੈ ਕਿ ਇਹ ਬਿਲਕੁਲ ਹੀ ਬੇਇਨਸਾਫ਼ੀ ਹੈ, ਜਦੋਂ ਤਿੰਨ ਸਾਲਾਂ ਤੋਂ ਸੇਵਾ ਨਿਭਾ ਰਹੇ ਅਧਿਆਪਕਾਂ ਨੂੰ ਦੁਬਾਰਾ ਬੇਰੁਜ਼ਗਾਰੀ ਦੇ ਹਨੇਰੇ ਵੱਲ ਧੱਕਿਆ ਜਾ ਰਿਹਾ ਹੈ | ਜਦਕਿ ਭਰਤੀ ਵਿਚ ਮੈਰਿਟ ਤਿਆਰ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋ ਰਹੀ | ਉਨ੍ਹਾਂ ਨੇ ਪੀੜਤ ਅਧਿਆਪਕਾਂ ਦੇ ਹੱਕ ਵਿਚ ਨਿੱਤਰਨ ਦਾ ਐਲਾਨ ਕਰਦਿਆਂ ਕਿਹਾ ਕਿ ਕਿਸੇ ਵੀ 4161 ਅਧਿਆਪਕ ਨਾਲ ਬੇਇਨਸਾਫ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਂਝਾ ਅਧਿਆਪਕ ਮੋਰਚਾ ਵਲੋਂ ਤਿੱਖਾ ਸੰਘਰਸ਼ ਕਰੇਗਾ | ਉਨ੍ਹਾਂ ਸਕੂਲ ਮੁਖੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਕਾਹਲ ਨਾ ਦਿਖਾਉਣ ਅਤੇ ਪੀੜਤ ਅਧਿਆਪਕਾਂ ਦਾ ਸਾਥ ਦੇਣ |

Ad Position 22
No active advertisement
ਪਿਛਲੀ ਖ਼ਬਰ ਜਨਗਣਨਾ ਫਾਰਮ 'ਚ ਅਪਮਾਨਜਨਕ ਸ਼ਬਦਾਵਲੀ ਦਾ ਵਿਰੋਧ-ਕਾਂਗਰਸ ਐਸ.ਸੀ. ਵਿੰਗ ਵੱਲੋਂ ਮੁੱਖ ਮੰਤਰੀ ਦਫ਼ਤਰ ਲਈ ਮੰਗ ਪੱਤਰ <b... ਅਗਲੀ ਖ਼ਬਰ ਸੜਕ 'ਤੇ ਲੱਗੀਆਂ ਨਾਜਾਇਜ਼ ਦੁਕਾਨਾਂ ਕਾਰਨ ਰਾਹਗੀਰ ਪ੍ਰੇਸ਼ਾਨ
Ad Position 24