20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਝੋਨੇ ਦੀਆਂ ਪ੍ਰਮਾਣਿਤ ਕਿਸਮਾਂ ਬਾਰੇ ਜਾਣਕਾਰੀ ਦਿੱਤੀ <br/>

Ad Position 21
No active advertisement
ਅਜੀਤ ਡੈਸਕ 09-05-2026
ਧੂਰੀ, 8 ਮਈ (ਸੁਖਵੰਤ ਸਿੰਘ ਭੁੱਲਰ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿ੍ਸ਼ੀ ਵਿਗਿਆਨ ਕੇਂਦਰ, ਸੰਗਰੂਰ ਵਲੋਂ ਖੇਤੀਬਾੜੀ ਵਿਭਾਗ, ਸੰਗਰੂਰ ਦੇ ਸਹਿਯੋਗ ਨਾਲ ਪਿੰਡ ਬਲਾਕ ਧੂਰੀ ਦੇ ਵੱਖੋ ਵੱਖ ਪਿੰਡਾਂ ਅਤੇ ਕਾਂਝਲਾ ਵਿਖੇ ਸੰਤੁਲਿਤ ਖਾਦ ਪ੍ਰਬੰਧ ਮੁਹਿੰਮ ਅਧੀਨ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਜਿਸ ਵਿਚ 45 ਕਿਸਾਨਾਂ ਨੇ ਭਾਗ ਲਿਆ | ਇਸ ਮੌਕੇ ਡਾ. ਮਨਦੀਪ ਸਿੰਘ, ਇੰਚਾਰਜ, ਕਿ੍ਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਕਿਸਾਨਾਂ ਨੂੰ ਫ਼ਸਲਾਂ ਵਿਚ ਸੰਤੁਲਿਤ ਖਾਦ ਪ੍ਰਬੰਧ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਡਾ. ਰਵਿੰਦਰ ਕੌਰ, ਸਹਾਇਕ ਪ੍ਰੋਫੈਸਰ (ਬਾਗ਼ਬਾਨੀ) ਨੇ ਕਿਸਾਨਾਂ ਨੂੰ ਬਾਗ਼ਬਾਨੀ ਫ਼ਸਲਾਂ ਵਿਚ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਣਕਾਰੀ ਦਿੱਤੀ | ਡਾ. ਵਿਤਸਤਾ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਕਿਸਾਨ ਸੁਆਣੀਆਂ ਲਈ ਲਗਾਏ ਜਾਣ ਵਾਲੇ ਕਿੱਤਾਮੁਖੀ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਦਿੱਤੀ | ਡਾ. ਹਰਪ੍ਰੀਤ ਸਿੰਘ, ਖੇਤੀਬਾੜੀ ਵਿਭਾਗ ਅਫ਼ਸਰ, ਧੂਰੀ ਨੇ ਕਿਸਾਨਾਂ ਨੂੰ ਹਰੀ ਖਾਦ ਵਾਲੀਆਂ ਫ਼ਸਲਾਂ ਬਾਰੇ ਜਾਣਕਾਰੀ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਉੱਚ ਅਧਿਕਾਰੀਆਂ ਨੇ ਸ਼ੇਰਪੁਰ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ <br/> ਅਗਲੀ ਖ਼ਬਰ ਸੰਗਰੂਰ ਦੇ ਪਹਿਲੇ ਸਰੀਰਦਾਨੀ ਭਾਈ ਹਰੀ ਸਿੰਘ ਦੀ ਬਰਸੀ 17 ਨੂੰ <br/>
Ad Position 24