20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਦਾਮਨ ਬਾਜਵਾ ਨੇ ਸਰਕਾਰੀ ਐਂਬੂਲੈਂਸ ਨੂੰ ਲੈ ਕੇ ਘੇਰੀ ਸਰਕਾਰ <br/>

Ad Position 21
No active advertisement
ਅਜੀਤ ਡੈਸਕ 09-05-2026
ਸੁਨਾਮ ਊਧਮ ਸਿੰਘ ਵਾਲਾ, 8 ਅਪ੍ਰੈਲ (ਰੁਪਿੰਦਰ ਸਿੰਘ ਸੱਗੂ) - ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਸਿਵਲ ਹਸਪਤਾਲ ਸੁਨਾਮ ਊਧਮ ਸਿੰਘ ਵਾਲਾ ਵਿਖੇ ਪਹੁੰਚ ਕੇ ਪਿਛਲੇ ਲਗਭਗ ਇੱਕ ਸਾਲ ਤੋਂ ਸਰਕਾਰੀ ਐਂਬੂਲੈਂਸ ਦੀ ਸਹੂਲਤ ਨਾ ਹੋਣ 'ਤੇ ਮੌਜੂਦਾ ਪੰਜਾਬ ਸਰਕਾਰ ਨੂੰ ਘੇਰਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਮਨ ਬਾਜਵਾ ਨੇ ਕਿਹਾ ਕਿ ਇੱਕ ਪਾਸੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸਿਹਤ ਕ੍ਰਾਂਤੀ ਦੇ ਵੱਡੇ-ਵੱਡੇ ਦਾਅਵੇ ਅਤੇ ਮਸ਼ਹੂਰੀਆਂ ਕਰ ਰਹੀ ਹੈ ਪਰ ਦੂਜੇ ਪਾਸੇ ਸੁਨਾਮ ਦੇ ਸਿਵਲ ਹਸਪਤਾਲ ਵਿੱਚ ਪਿਛਲੇ ਲਗਭਗ ਇੱਕ ਸਾਲ ਤੋਂ ਐਂਬੂਲੈਂਸ ਦੀ ਸਹੂਲਤ ਤੱਕ ਉਪਲਬਧ ਨਹੀਂ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸਿਹਤ ਕ੍ਰਾਂਤੀ ਵਿੱਚ ਇਸ ਸੁਨਾਮ ਹਲਕੇ ਦੇ ਵਿਧਾਇਕ ਅਤੇ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਆਪਣੀ ਹੀ ਸਰਕਾਰ ਕੋਲੋਂ ਆਪਣੇ ਹੀ ਹਲਕੇ ਦੇ ਸਿਵਲ ਹਸਪਤਾਲ ਲਈ ਐਂਬੂਲੈਂਸ ਮੁਹੱਈਆ ਨਹੀਂ ਕਰਵਾ ਸਕਦੇ | ਦਾਮਨ ਬਾਜਵਾ ਨੇ ਕਿਹਾ ਕਿ ਬਹੁਤ ਹੀ ਦੁਖਦਾਈ ਅਤੇ ਚਿੰਤਾਜਨਕ ਗੱਲ ਹੈ ਕਿ ਐਮਰਜੈਂਸੀ ਹਾਲਤਾਂ ਵਿੱਚ ਮਰੀਜ਼ਾਂ ਨੂੰ ਸਮੇਂ ਸਿਰ ਸਹੂਲਤ ਨਹੀਂ ਮਿਲ ਰਹੀ | ਦਾਮਨ ਬਾਜਵਾ ਨੇ ਇਸ ਮੁੱਦੇ ਸਬੰਧੀ ਇੱਕ ਸਰਕਾਰੀ ਪੱਤਰ ਦਿਖਾਉਂਦਿਆਂ ਪੰਜਾਬ ਸਰਕਾਰ ਦੀ ਇੱਕ ਹੋਰ ਨਾਕਾਮੀ ਉਜਾਗਰ ਕੀਤੀ ਕਿ ਊਜੀਵਨ ਸਮਾਲ ਫਾਈਨਾਂਸ ਬੈਂਕ ਸੰਗਰੂਰ ਵੱਲੋਂ ਸਿਵਲ ਹਸਪਤਾਲ ਸੁਨਾਮ ਊਧਮ ਸਿੰਘ ਵਾਲਾ ਨੂੰ ਨਵੀਂ ਐਂਬੂਲੈਂਸ ਦੇਣ ਦੀ ਇੱਛਾ ਵੀ ਜਤਾਈ ਗਈ ਸੀ | ਉਨ੍ਹਾਂ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਸਿਵਲ ਹਸਪਤਾਲ ਦੇ ਵੱਲੋਂ ਉੱਚ ਅਧਿਕਾਰੀਆਂ ਰਾਹੀਂ ਸਰਕਾਰ ਤੋਂ ਮਨਜ਼ੂਰੀ ਮੰਗ ਰਹੇ ਹਨ ਕਿ ਇਸ ਸੰਸਥਾ ਵੱਲੋਂ ਦਿੱਤੀ ਜਾਣ ਵਾਲੀ ਐਂਬੂਲੈਂਸ ਨੂੰ ਸਵੀਕਾਰ ਕੀਤਾ ਜਾਵੇ, ਪਰ ਸਰਕਾਰ ਵੱਲੋਂ ਇਸ ਚਿੱਠੀ ਪੱਤਰ ਵੱਲ ਵੀ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਇਸ ਤੋਂ ਸਾਫ਼ ਸਾਬਤ ਹੁੰਦਾ ਹੈ ਕਿ ਪੰਜਾਬ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਦੇਣ ਵਿੱਚ ਵੀ ਅਸਫਲ ਰਹੀ ਹੈ | ਦਾਮਨ ਬਾਜਵਾ ਨੇ ਮੰਗ ਕੀਤੀ ਕਿ ਸਿਵਲ ਹਸਪਤਾਲ ਸੁਨਾਮ ਊਧਮ ਸਿੰਘ ਵਾਲਾ ਲਈ ਜਲਦੀ ਤੋਂ ਜਲਦੀ ਸਰਕਾਰੀ ਐਂਬੂਲੈਂਸ ਮੁਹੱਈਆ ਕਰਵਾਈ ਜਾਵੇ ਜੇਕਰ ਇਸ ਗੱਲ 'ਤੇ ਸਰਕਾਰ ਨੇ ਨਹੀਂ ਧਿਆਨ ਦਿੱਤਾ ਫੇਰ ਅਸੀਂ ਵੱਡਾ ਸੰਘਰਸ਼ ਕਰਕੇ ਪੰਜਾਬ ਸਰਕਾਰ ਦੀ ਸਿਹਤ ਕ੍ਰਾਂਤੀ ਦਾ ਹੋਰ ਜਲੂਸ ਕੱਢਣਗੇ ਅਤੇ ਧਰਨਾ ਲਾਵਾਂਗੇ | ਇਸ ਮੌਕੇ ਹਰਮਨਦੇਵ ਬਾਜਵਾ, ਅਸ਼ੋਕ ਗੋਇਲ, ਸੰਜੇ ਗੋਇਲ, ਸ਼ੰਕਰ ਬਾਂਸਲ, ਅਸ਼ਵਨੀ ਸਿੰਗਲਾ, ਰਿੰਕੂ ਆਲਮਪੁਰੀਆ, ਰਜਿੰਦਰ ਬਿੱਟੂ, ਧਿਰਜ ਗੋਇਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ, ਛਾਹੜ ਵਿਖੇ ਸਿੱਖਿਆਤਮਕ ਗਤੀਵਿਧੀ ਆਯੋਜਿਤ <br/> ਅਗਲੀ ਖ਼ਬਰ ਉੱਚ ਅਧਿਕਾਰੀਆਂ ਨੇ ਸ਼ੇਰਪੁਰ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ <br/>
Ad Position 24