20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਅਮਰਗੜ੍ਹ ਪੁਲਿਸ ਨੇ 2 ਕਿੱਲੋ ਅਫ਼ੀਮ ਸਮੇਤ ਤਸਕਰ ਕੀਤਾ ਕਾਬੂ

Ad Position 21
No active advertisement
ਅਜੀਤ ਡੈਸਕ 09-05-2026
ਅਮਰਗੜ੍ਹ, 8 ਮਈ (ਜਤਿੰਦਰ ਮੰਨਵੀ) - ਇਲਾਕੇ ਨੂੰ ਨਸ਼ਾ ਮੁਕਤ ਕਰਨ ਤੇ ਸਮਾਜ ਵਿਰੋਧੀ ਅਨਸਰਾਂ ਦੇ ਨਾਪਾਕ ਇਰਾਦਿਆਂ ਨੂੰ ਠੱਲ੍ਹ ਪਾਉਣ ਵਾਸਤੇ ਵਿੱਢੀ ਗਈ ਮੁਹਿੰਮ ਤਹਿਤ ਅਮਰਗੜ੍ਹ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਇੱਕ ਵਿਅਕਤੀ ਨੂੰ ਭਾਰੀ ਮਾਤਰਾ 'ਚ ਅਫ਼ੀਮ ਸਮੇਤ ਕਾਬੂ ਕਰ ਲਿਆ ਗਿਆ | ਪੁਲਿਸ ਨੇ ਇਸ ਗਿ੍ਫ਼ਤਾਰੀ ਰਾਹੀਂ ਨਸ਼ਾ ਤਸਕਰੀ ਦੇ ਇੱਕ ਸੰਭਾਵੀ ਨੈੱਟਵਰਕ ਦੀਆਂ ਕੜੀਆਂ ਤੋੜਨ ਦਾ ਦਾਅਵਾ ਕੀਤਾ ਹੈ | ਪੁਲਿਸ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਅਮਰਗੜ੍ਹ ਦੇ ਮੁੱਖ ਥਾਣਾ ਅਫ਼ਸਰ ਇੰਸਪੈਕਟਰ ਬਲਜੀਤ ਸਿੰਘ ਨੂੰ ਇਤਲਾਹ ਮਿਲੀ ਸੀ ਕਿ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਇੱਕ ਨਸ਼ਾ ਤਸਕਰ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਦੇਣ ਲਈ ਅਮਰਗੜ੍ਹ ਦੇ ਚੌਂਦਾ ਮੋੜ ਤੇ ਗਾਹਕ ਨੂੰ ਉਡੀਕ ਰਿਹਾ ਹੈ | ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੋਟਰਸਾਈਕਲ ਸਵਾਰ ਨੂੰ ਕਾਬੂ ਕਰ ਲਿਆ | ਫੜੇ ਗਏ ਵਿਅਕਤੀ ਦੀ ਪਛਾਣ ਮੋਹਿਤ ਸ਼ਰਮਾ ਪੁੱਤਰ ਸੁਰਿੰਦਰ ਸ਼ਰਮਾ ਵਾਸੀ ਮੰਡਿਆਣੀ ਥਾਣਾ ਮੁੱਲਾਂਪੁਰ ਦਾਖਾ ਲੁਧਿਆਣਾ ਵਜੋਂ ਹੋਈ ਹੈ | ਪੁਲਿਸ ਅਨੁਸਾਰ ਕਥਿਤ ਦੋਸ਼ੀ ਕੋਲੋਂ 2 ਕਿੱਲੋ ਅਫ਼ੀਮ ਬਰਾਮਦ ਹੋਈ ਹੈ | ਬਹਰਹਾਲ ਅਮਰਗੜ੍ਹ ਪੁਲਿਸ ਨੇ ਨਸ਼ੀਲੇ ਪਦਾਰਥ ਅਤੇ ਮੋਟਰਸਾਈਕਲ ਨੂੰ ਕਬਜ਼ੇ 'ਚ ਲੈ ਕੇ ਕਥਿਤ ਦੋਸ਼ੀ ਖ਼ਿਲਾਫ਼ ਐਨ.ਡੀ.ਪੀ.ਐਸ.ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਤਫ਼ਤੀਸ਼ ਸਹਾਇਕ ਥਾਣੇਦਾਰ ਬਿਕਰਮਜੀਤ ਸਿੰਘ ਨੂੰ ਸੌਂਪੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਕੇਰਲਾ ਵਿਚ ਕਾਂਗਰਸ ਦੀ ਜਿੱਤ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ-ਜੋਗਿੰਦਰ ਪਾਲ <br/> ਅਗਲੀ ਖ਼ਬਰ ਸਫ਼ਾਈ ਸੇਵਕ ਤੇ ਸੀਵਰਮੈਨ ਯੂਨੀਅਨ ਸੁਨਾਮ ਨੇ ਨਗਰ ਕੌਂਸਲ ਸੁਨਾਮ ਦਫ਼ਤਰ ਵਿਚ ਦਿੱਤਾ ਧਰਨਾ <br/>
Ad Position 24