ਧਰਮਗੜ੍ਹ, 8 ਮਈ (ਗੁਰਜੀਤ ਸਿੰਘ ਚਹਿਲ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਵੱਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਲੜਕਿਆਂ ਦੇ ਜ਼ੋਨਲ ਅੰਤਰ ਅਕੈਡਮੀ ਫੁੱਟਬਾਲ ਮੁਕਾਬਲੇ ਕਰਵਾਏ ਗਏ, ਜਿਸ 'ਚ ਅਕਾਲ ਅਕੈਡਮੀ ਬੇਨੜਾ, ਧਰਮਗੜ੍ਹ ਛੰਨਾ, ਫਤਿਹਗੜ੍ਹ ਗੰਢੂਆਂ, ਮੰਡੇਰ, ਰਟੋਲਾਂ ਅਤੇ ਉਭਿਆ ਦੀਆਂ ਟੀਮਾਂ ਨੇ ਭਾਗ ਲਿਆ | ਇਸ ਖੇਡ ਮੁਕਾਬਲੇ ਦੀ ਸ਼ੁਰੂਆਤ ਸ਼ਬਦ ਕੀਰਤਨ ਰਾਹੀਂ ਹੋਈ ਅਤੇ ਅਕੈਡਮੀ ਪਿ੍ੰਸੀਪਲ ਅਨੁਰਾਧਾ ਬੱਬਰ ਨੇ ਖਿਡਾਰੀਆਂ ਨਾਲ ਜਾਣ-ਪਛਾਣ ਕਰ ਕੇ ਉਨ੍ਹਾਂ ਦਾ ਹੌਸਲਾ ਵਧਾਇਆ | ਫੁੱਟਬਾਲ ਖੇਡ ਮੁਕਾਬਲੇ 'ਚ ਅਕਾਲ ਅਕੈਡਮੀ ਮੰਡੇਰ ਨੇ ਪਹਿਲਾ ਸਥਾਨ, ਅਕਾਲ ਅਕੈਡਮੀ ਉਭਿਆ ਨੇ ਦੂਜਾ ਅਤੇ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਨੇ ਤੀਜਾ ਸਥਾਨ ਹਾਸਲ ਕੀਤਾ | ਮੈਚਾਂ ਦੀ ਸਮਾਪਤੀ ਤੋਂ ਬਾਅਦ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸਾਰੇ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਸਰਟੀਫਿਕੇਟ ਦਿੱਤੇ ਗਏ ਅਤੇ ਜੇਤੂ ਟੀਮਾਂ ਨੂੰ ਟਰਾਫ਼ੀਆਂ ਅਤੇ ਮੈਡਲ ਦਿੱਤੇ ਗਏ | ਅਕੈਡਮੀ ਪਿ੍ੰਸੀਪਲ ਅਨੁਰਾਧਾ ਬੱਬਰ ਨੇ ਖਿਡਾਰੀਆਂ, ਕੋਚਾਂ ਅਤੇ ਰੈਫ਼ਰੀਆਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਅਤੇ ਸਰੀਰਕ ਤੰਦਰੁਸਤੀ ਬਰਕਰਾਰ ਰੱਖਣ ਲਈ ਪ੍ਰੇਰਿਤ ਕੀਤਾ |