03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਵੋਕੇਸ਼ਨਲ ਟੀਚਰਜ਼ ਫ਼ਰੰਟ ਨੇ ਮੁੱਖ ਮੰਤਰੀ ਨਿਵਾਸ ਬਾਹਰ ਕੀਤਾ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 10-05-2026
ਸੰਗਰੂਰ, 9 ਮਈ (ਅਮਨਦੀਪ ਸਿੰਘ ਬਿੱਟਾ) - ਵੋਕੇਸ਼ਨਲ ਟੀਚਰਜ਼ ਫ਼ਰੰਟ ਪੰਜਾਬ ਵੱਲੋਂ ਅੱਜ ਮੁੱਖ ਮੰਤਰੀ ਨਿਵਾਸ ਬਾਹਰ ਪ੍ਰਦਰਸ਼ਨ ਕੀਤਾ ਗਿਆ | ਰਾਜ ਭਰ ਤੋਂ ਆਏ ਵੋਕੇਸ਼ਨਲ ਅਧਿਆਪਕ ਸਵੇਰ ਤੋਂ ਹੀ ਸੰਗਰੂਰ-ਚੰਡੀਗੜ੍ਹ ਮਾਰਗ ਉੱਪਰ ਬਣੇ ਫਲਾਈ ਓਵਰ ਹੇਠਾਂ ਇਕੱਤਰ ਹੋਣੇ ਸ਼ੁਰੂ ਹੋ ਗਏ ਜਿੱਥੋਂ ਬਾਅਦ ਦੁਪਹਿਰ ਮੁੱਖ ਮੰਤਰੀ ਨਿਵਾਸ ਵੱਲ ਵਧੇ ਪਰ ਭਾਰੀ ਗਿਣਤੀ ਵਿੱਚ ਤਾਇਨਾਤ ਪੁਲਿਸ ਫੋਰਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ | ਪੁਲਿਸ ਵੱਲੋਂ ਰੋਕਣ ਉੱਤੇ ਵੋਕੇਸ਼ਨਲ ਅਧਿਆਪਕਾਂ ਨੇ ਮੁੱਖ ਮੰਤਰੀ ਨਿਵਾਸ ਬਾਹਰ ਸੜਕ ਉੱਤੇ ਹੀ ਪ੍ਰਦਰਸ਼ਨ ਆਰੰਭ ਕਰ ਦਿੱਤਾ | ਪ੍ਰਦਰਸ਼ਨਕਾਰੀਆਂ ਦੀ ਅਗਵਾਈ ਗੁਰਜੀਤ ਸਿੰਘ ਬਰਾੜ ਬਠਿੰਡਾ, ਰਣਜੀਤ ਸਿੰਘ ਬਰਨਾਲਾ, ਭੁਪਿੰਦਰ ਸਿੰਘ ਰੋਪੜ, ਰਣਜੀਤ ਸਿੰਘ ਨਵਾਂ ਸ਼ਹਿਰ, ਸੁਖਰਾਜ ਸਿੰਘ ਤਰਨਤਾਰਨ ਵੱਲੋਂ ਕੀਤੀ ਜਾ ਰਹੀ ਸੀ | ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਦਿਆਂ ਉਨ੍ਹਾਂ ਨੂੰ ਅਧਿਕਾਰੀਆਂ ਨੇ ਮੀਟਿੰਗ ਲਈ ਰਾਜ਼ੀ ਕਰ ਲਿਆ ਅਤੇ ਇਹ ਪ੍ਰਦਰਸ਼ਨ ਬਗੈਰ ਕਿਸੇ ਟਕਰਾਓ ਦੇ ਨੇਪਰੇ ਚੜ੍ਹ ਗਿਆ | ਗੁਰਜੀਤ ਸਿੰਘ ਬਠਿੰਡਾ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 3670 ਵੋਕੇਸ਼ਨਲ ਅਧਿਆਪਕ ਕੰਮ ਕਰ ਰਹੇ ਹਨ ਜਿਨ੍ਹਾਂ ਨੂੰ ਪੰਜਾਬ ਸਰਕਾਰ ਨੇ ਆਊਟਸੋਰਸ ਕੰਪਨੀਆਂ ਰਾਹੀਂ ਭਰਤੀ ਕੀਤਾ ਹੋਇਆ ਹੈ ਅਤੇ ਇਹ ਕੰਪਨੀਆਂ ਪਿਛਲੇ 12 ਸਾਲਾਂ ਤੋਂ ਅਧਿਆਪਕਾਂ ਦਾ ਸ਼ੋਸ਼ਣ ਕਰ ਰਹੇ ਹਨ | ਵੋਕੇਸ਼ਨਲ ਟੀਚਰਜ਼ ਫ਼ਰੰਟ (ਐਨ.ਐਸ.ਕਿਊ.ਐਫ) ਵੋਕੇਸ਼ਨਲ ਅਧਿਆਪਕਾਂ ਨੂੰ ਪ੍ਰਾਈਵੇਟ ਕੰਪਨੀਆਂ ਵਿੱਚੋਂ ਬਾਹਰ ਕੱਢ ਕੇ ਸਮਗਰਾ ਸਿੱਖਿਆ ਅਧੀਨ ਲਿਆਉਣ ਦੀ ਮੰਗ ਕਰਦਾ ਹੈ | ਉਨ੍ਹਾਂ ਕਿਹਾ ਕਿ ਐਨ.ਐਸ.ਕਿਊ.ਐਫ. ਸਕੀਮ ਕੇਂਦਰੀ ਸਕੀਮ ਹੈ ਅਤੇ ਇਸ ਨੂੰ ਸਮਗਰਾ ਸਿੱਖਿਆ ਅਧੀਨ 60:40 ਪ੍ਰੋਗਰਾਮ ਤਹਿਤ ਭਾਵ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਚਲਾ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਐਨ.ਐਸ.ਕਿਊ.ਐਫ. ਅਧਿਆਪਕਾਂ ਨੂੰ ਸਿੱਖਿਆ ਵਿਭਾਗ ਅੰਦਰ ਬਣਦੇ ਕਾਡਰ ਵਿੱਚ ਸ਼ਾਮਲ ਕੀਤਾ ਜਾਵੇ ਅਤੇ ਬਣਦੇ ਨਿਯਮਾਂ ਅਨੁਸਾਰ ਹੀ ਤਨਖ਼ਾਹ ਦਿੱਤੀ ਜਾਵੇ | ਅੰਤ 'ਚ ਪ੍ਰਸ਼ਾਸਨ ਵੱਲੋਂ ਵੋਕੇਸ਼ਨਲ ਟੀਚਰਜ਼ ਫ਼ਰੰਟ ਨਾਲ ਕੈਬਨਿਟ ਸਬ ਕਮੇਟੀ ਦੀ 19 ਮਈ ਦੀ ਮੀਟਿੰਗ ਨਿਰਧਾਰਿਤ ਕਰਵਾਈ ਗਈ ਜਿਸ ਉਪਰੰਤ ਪ੍ਰਦਰਸ਼ਨਕਾਰੀ ਸ਼ਾਂਤ ਹੋਏ | ਇਸ ਦੇ ਨਾਲ ਹੀ ਆਗੂਆਂ ਨੇ ਇਹ ਸਪੱਸ਼ਟ ਵੀ ਕੀਤਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੱਢਿਆ ਤਾਂ ਪਿੰਡ ਸਤੌਜ ਵਿਖੇ ਧਰਨਾ ਦਿੱਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸਹਿਕਾਰਤਾ ਵਿਭਾਗ ਦੇ ਜ਼ਿਲ੍ਹਾ ਪੱਧਰੀ ਦਫ਼ਤਰਾਂ ਵਿੱਚ 12 ਨੂੰ ਧਰਨੇ ਦੇਣ ਦਾ ਐਲਾਨ <br/> ਅਗਲੀ ਖ਼ਬਰ ਸਫ਼ਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਵਲੋਂ ਹੜਤਾਲ ਜਾਰੀ <br/>
Ad Position 24
No active advertisement