03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਭਾਈਚਾਰਕ ਸਾਂਝ ਨੂੰ ਤੋੜਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿਆਂਗੇ - ਐਸ.ਐਸ.ਪੀ. ਗੁਰਮੀਤ ਸਿੰਘ <br/>

Ad Position 21
No active advertisement
ਅਜੀਤ ਡੈਸਕ 10-05-2026
ਮਲੇਰਕੋਟਲਾ, 9 ਮਈ (ਮੁਹੰਮਦ ਹਨੀਫ਼ ਥਿੰਦ) - ਜ਼ਿਲ੍ਹਾ ਮਲੇਰਕੋਟਲਾ ਦੇ ਨਵੇਂ ਆਏ ਜ਼ਿਲ੍ਹਾ ਪੁਲਿਸ ਮੁਖੀ ਸ. ਗੁਰਮੀਤ ਸਿੰਘ ਵੱਲੋਂ ਸਥਾਨਕ ਵੱਡੀ ਈਦਗਾਹ ਮਲੇਰਕੋਟਲਾ, ਦਰਗਾਹ ਬਾਬਾ ਹਜ਼ਰਤ ਸ਼ੇਖ਼ ਸਦਰੁਦੀਨ ਸਦਰੇ ਜਹਾਂ (ਬਾਬਾ ਹੈਦਰ ਸ਼ੇਖ਼) ਅਤੇ ਨਾਮਧਾਰੀ ਸ਼ਹੀਦੀ ਕੂਕਾ ਸਮਾਰਕ ਵਿਖੇ ਦੌਰਾ ਕਰ ਕੇ ਸੁਰੱਖਿਆ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ. ਗੁਰਮੀਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਸ਼ਹਿਰ ਮਲੇਰਕੋਟਲਾ ਦੀ ਇਤਿਹਾਸਕ ਧਰਤੀ ਵਿਸ਼ਵ ਭਰ 'ਚ ਹਾਅ ਦਾ ਨਾਅਰਾ ਦੇ ਨਾਂਅ ਨਾਲ ਜਾਣੀ ਜਾਂਦੀ ਹੈ ਜਿੱਥੇ ਸਭ ਧਰਮਾਂ ਦੇ ਲੋਕ ਸਦੀਆਂ ਤੋਂ ਪਿਆਰ ਮੁਹੱਬਤ ਅਤੇ ਆਪਸੀ ਭਾਈਚਾਰਕ ਸਾਂਝ ਨਾਲ ਮਿਲ ਕੇ ਰਹਿੰਦੇ ਆ ਰਹੇ ਹਨ | ਉਨ੍ਹਾਂ ਕਿਹਾ ਕਿ ਮਲੇਰਕੋਟਲਾ ਦੀ ਇਸ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਮਲੇਰਕੋਟਲਾ ਪੁਲਿਸ 24 ਘੰਟੇ ਲੋਕਾਂ ਦੀ ਸੇਵਾ ਵਿਚ ਹਾਜ਼ਰ ਹੈ | ਭਾਈਚਾਰਕ ਸਾਂਝ ਨੂੰ ਤੋੜਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿਆਂਗੇ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇਗਾ | ਉਨ੍ਹਾਂ ਪ੍ਰੈੱਸ ਦੇ ਮਾਧਿਅਮ ਰਾਹੀਂ ਮਲੇਰਕੋਟਲਾ ਦੀ ਅਵਾਮ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਪੁਲਿਸ ਨੂੰ ਗੁਪਤ ਸੂਚਨਾ ਦੇਣ ਤਾਂ ਜੋ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਖਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ ਅਤੇ ਮਲੇਰਕੋਟਲਾ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ | ਇਸ ਮੌਕੇ ਦਰਗਾਹ ਬਾਬਾ ਹੈਦਰ ਸ਼ੇਖ਼ ਦੇ ਪ੍ਰਬੰਧਕਾਂ ਹਾਤਿਮ ਅਲੀ ਖ਼ਾਨ ਅਤੇ ਉਨ੍ਹਾਂ ਦੇ ਸਾਥੀਆਂ ਤੋਂ ਇਲਾਵਾ ਨਾਮਧਾਰੀ ਸ਼ਹੀਦੀ ਕੂਕਾ ਸਮਾਰਕ ਦੇ ਮੁੱਖ ਸੇਵਾਦਾਰ ਗੁਰਸੇਵਕ ਸਿੰਘ ਨਾਮਧਾਰੀ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਸ. ਗੁਰਮੀਤ ਸਿੰਘ, ਡਾਕਟਰ ਮਾਨਵਜੀਤ ਸਿੰਘ ਸਿੱਧੂ ਡੀ.ਐਸ.ਪੀ. ਮਲੇਰਕੋਟਲਾ, ਦਰਸ਼ਨ ਸਿੰਘ ਮੁੱਖ ਅਫ਼ਸਰ ਥਾਣਾ ਮੁਖੀ ਸ਼ਹਿਰੀ-1 ਮਲੇਰਕੋਟਲਾ ਦਾ ਸਨਮਾਨ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਫਲੋਰ ਮਿੱਲ ਮਾਲਕਾਂ ਵਲੋਂ ਕਣਕ ਦੀ ਖ਼ਰੀਦ ਤੋਂ ਮੂੰਹ ਮੋੜਨ ਨਾਲ ਮਾਰਕਿਟ ਕਮੇਟੀ ਸੰਗਰੂਰ ਦੀ ਆਮਦਨ ਵਿੱਚ ਹੋਇਆ ਵਾਧਾ <b... ਅਗਲੀ ਖ਼ਬਰ ਪੰਜਾਬ ਸਰਕਾਰ ਨੇ ਕਰਜ਼ਾ ਹੱਦ ਦੀ ਨੋਟੀਫ਼ਿਕੇਸ਼ਨ ਵਾਪਸ ਲੈ ਕੇ ਲਿਆ ਕਿਸਾਨ ਵਿਰੋਧੀ ਫ਼ੈਸਲਾ-ਗੱਗੜਪੁਰ
Ad Position 24
No active advertisement