ਸੰਦੌੜ, 9 ਮਈ (ਜਸਵੀਰ ਸਿੰਘ ਜੱਸੀ) - ਦਸਤਾਰ ਦੇ ਪ੍ਰਚਾਰ ਤੇ ਪਾਸਾਰ ਲਈ ਵਿਸ਼ਵ ਪੱਧਰ 'ਤੇ ਸੇਵਾਵਾਂ ਨਿਭਾਉਣ ਵਾਲੀ ਇੰਟਰਨੈਸ਼ਨਲ ਸੰਸਥਾ ਵੱਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਬਾਣੀ ਬਾਣੇ ਨਾਲ ਜੋੜਨ ਲਈ ਵਿਸ਼ਵ ਪੱਧਰ 'ਤੇ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ | ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਦੇ ਕੌਮੀ ਪ੍ਰਧਾਨ ਭਾਈ ਮਨਦੀਪ ਸਿੰਘ ਖ਼ੁਰਦ ਨੇ ਦੱਸਿਆ ਕਿ ਜਿਹੜੇ ਨੌਜਵਾਨ ਆਪਣੇ ਬੱਚਿਆਂ ਨੂੰ ਤੇ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੋੜਨ ਲਈ ਸੇਵਾ ਨਿਭਾ ਰਹੇ ਹਨ ਉਨ੍ਹਾਂ ਨੌਜਵਾਨਾਂ ਨੂੰ ਸਮੇਂ-ਸਮੇਂ 'ਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਮਾਣ ਸਤਿਕਾਰ ਦਿੱਤਾ ਜਾਂਦਾ ਹੈ ਜਿਸ ਲੜੀ ਤਹਿਤ ਸਿੱਖ ਇਤਿਹਾਸ ਨਾਲ ਬੱਚਿਆਂ ਨੂੰ ਜੋੜਨ ਵਾਲੇ ਨੌਜਵਾਨ ਸਿੱਖ ਪ੍ਰਚਾਰਕ ਭਾਈ ਪ੍ਰਦੀਪ ਸਿੰਘ ਬਦੀਨਪੁਰ ਨੂੰ ਇੰਟਰਨੈਸ਼ਨਲ ਸੰਸਥਾ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦਾ ਮੁੱਖ ਬੁਲਾਰਾ ਨਿਯੁਕਤ ਕੀਤਾ ਗਿਆ ਅਤੇ ਸੰਸਥਾ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ, ਮੀਤ ਪ੍ਰਧਾਨ ਸਰਬਜੀਤ ਸਿੰਘ ਮਲੇਸ਼ੀਆ, ਚੀਫ਼ ਸੈਕਟਰੀ ਭਾਈ ਗੁਰਵਿੰਦਰ ਸਿੰਘ, ਚੀਫ਼ ਐਡਵਾਈਜ਼ਰ ਅਮਨਦੀਪ ਸਿੰਘ ਰਤਨ ਵੱਲੋਂ ਭਾਈ ਪ੍ਰਦੀਪ ਸਿੰਘ ਬਦੀਨਪੁਰ ਨੂੰ ਵਿਸ਼ੇਸ਼ ਤੌਰ ਸਨਮਾਨਿਤ ਕੀਤਾ ਤੇ ਸੰਸਥਾ ਦਾ ਮੁੱਖ ਬੁਲਾਰਾ ਨਿਯੁਕਤ ਕੀਤਾ ਗਿਆ | ਇਸ ਮੌਕੇ ਨਵ ਨਿਯੁਕਤ ਬੁਲਾਰੇ ਭਾਈ ਪ੍ਰਦੀਪ ਸਿੰਘ ਬਦੀਨਪੁਰ ਨੇ ਕਿਹਾ ਕਿ ਸੰਸਥਾ ਵੱਲੋਂ ਦਿੱਤੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਈ ਜਾਵੇਗੀ | ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਦੇ ਮੀਤ ਪ੍ਰਧਾਨ ਸਰਬਜੀਤ ਸਿੰਘ ਮਲੇਸ਼ੀਆ, ਚੀਫ਼ ਸੈਕਟਰੀ ਭਾਈ ਗੁਰਵਿੰਦਰ ਸਿੰਘ ਲਵਲੀ, ਚੀਫ਼ ਐਡਵਾਈਜ਼ਰ ਅਮਨਦੀਪ ਸਿੰਘ ਰਤਨ, ਇੰਟਰਨੈਸ਼ਨਲ ਦਸਤਾਰ ਕੋਚ ਹਰਵਿੰਦਰ ਸਿੰਘ ਅਮਰਗੜ੍ਹ, ਹਰਪ੍ਰੀਤ ਸਿੰਘ ਚੀਮਾ, ਪ੍ਰਭਪਿੰਦਰ ਸਿੰਘ ਬਾਠਾਂ, ਗੁਰਵਿੰਦਰ ਸਿੰਘ ਸਿਆੜ, ਤਰਨਜੀਤ ਸਿੰਘ ਭੈਣੀ ਆਦਿ ਹਾਜ਼ਰ ਸਨ |