ਸ਼ੇਰਪੁਰ, 9 ਮਈ (ਖੇੜੀ) - ਗਿਆਨਸ਼ ਗਲੋਬਲ ਸਕੂਲ ਸਲੇਮਪੁਰ ਵਿਖੇ ਮਾਂ ਦਿਵਸ ਦੇ ਮੌਕੇ 'ਤੇ ਇੱਕ ਵਿਸ਼ੇਸ਼ ਅਤੇ ਯਾਦਗਾਰ ਸਮਾਗਮ ਆਯੋਜਿਤ ਕੀਤਾ ਗਿਆ | ਇਸ ਵਿੱਚ ਨੰਨ੍ਹੇ-ਮੁੰਨੇ ਬੱਚਿਆਂ ਅਤੇ ਉਨ੍ਹਾਂ ਦੀਆਂ ਮਾਂਵਾਂ ਨੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਭਾਗ ਲਿਆ | ਸਮਾਗਮ ਦੌਰਾਨ ਸਕੂਲ ਦਾ ਮਾਹੌਲ ਪਿਆਰ, ਸਨੇਹ ਅਤੇ ਖ਼ੁਸ਼ੀਆਂ ਦੇ ਰੰਗ ਵਿਚ ਰੰਗਿਆ ਹੋਇਆ ਨਜ਼ਰ ਆਇਆ | ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਸ਼ਾਹੀਨਾ ਰੋਜ਼ੀ ਅਤੇ ਉਪ ਪਿ੍ੰਸੀਪਲ ਸ੍ਰੀਮਤੀ ਨੀਨਾ ਯੌਸਫ਼ ਵੱਲੋਂ ਬੋਲਦਿਆਂ ਮਾਵਾਂ ਦੇ ਰਿਸ਼ਤੇ ਦੀ ਮਹੱਤਤਾ 'ਤੇ ਰੌਸ਼ਨੀ ਪਾਈ ਗਈ | ਇਸ ਕਾਰਜਕ੍ਰਮ ਵਿੱਚ ਸਕੂਲ ਦੀ ਪ੍ਰਬੰਧਕ ਸ੍ਰੀਮਤੀ ਤਲਵਿੰਦਰ ਕੌਰ ਅਤੇ ਸ੍ਰੀਮਤੀ ਹਰਪਿੰਦਰ ਕੌਰ ਨੇ ਵੀ ਸ਼ਿਰਕਤ ਕੀਤੀ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 'ਬੈਸਟ ਮਦਰ-ਚਾਇਲਡ ਪੇਅਰ' ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਖ਼ਾਸ ਮੌਕੇ 'ਤੇ ਸਕੂਲ ਦੇ ਡਾਇਰੈਕਟਰ ਪੀ ਕੇ ਬਿਨੋਏ ਨੇ ਕਿਹਾ ਕਿ ਮਾਂ ਦਾ ਸਥਾਨ ਜੀਵਨ ਵਿੱਚ ਸਭ ਤੋਂ ਉੱਚਾ ਹੁੰਦਾ ਹੈ | ਮਾਂ ਹੀ ਬੱਚੇ ਨੂੰ ਸੰਸਕਾਰ, ਪਿਆਰ ਅਤੇ ਜੀਵਨ ਦੀ ਸਹੀ ਦਿਸ਼ਾ ਦਿੰਦੀ ਹੈ |