03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਠੇਕਾ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 10-05-2026
ਦਿੜ੍ਹਬਾ ਮੰਡੀ, 9 ਮਈ (ਹਰਬੰਸ ਸਿੰਘ ਛਾਜਲੀ) - ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਦਿੜ੍ਹਬਾ ਵਿਖੇ ਧਰਨਾ ਲਗਾਇਆ ਗਿਆ | ਧਰਨੇ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਠੇਕਾ ਪ੍ਰਣਾਲੀ ਦਾ ਸੰਤਾਪ ਭੋਗ ਰਹੇ ਠੇਕਾ ਮੁਲਾਜ਼ਮਾਂ ਨੇ ਭਾਗ ਲਿਆ | ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਗੁਰਵਿੰਦਰ ਸਿੰਘ ਪਨੁੰ, ਰਮਨਦੀਪ ਸਿੰਘ, ਲਛਮਣ ਸਿੰਘ, ਸੰਦੀਪ ਸਿੰਘ ਸੰਧੂ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਪਿਛਲੇ ਲੰਮੇ ਅਰਸੇ ਤੋਂ ਕੰਮ ਕਰਦੇ ਠੇਕਾ ਮੁਲਾਜ਼ਮਾਂ ਦੇ ਪੱਕੇ ਰੁਜ਼ਗਾਰ ਦੀ ਪ੍ਰਾਪਤੀ ਦੀ ਮੰਗ ਕੀਤੀ ਜਾ ਰਹੀ ਹੈ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬੇ ਦੀ ਆਪ ਸਰਕਾਰ ਦੇ ਲੀਡਰਾਂ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਪੰਜਾਬ 'ਚ ਆਪ ਸਰਕਾਰ ਬਣਨ ਉਪਰੰਤ ਹਰ ਤਰ੍ਹਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ ਪਰ ਹੁਣ ਸਰਕਾਰ ਵੱਲੋਂ 4 ਸਾਲ ਤੋਂ ਵੱਧ ਸਮਾਂ ਬੀਤ ਜਾਣ ਤੋਂ ਬਾਅਦ ਵੀ ਮੰਗ ਦਾ ਹੱਲ ਨਹੀਂ ਕੀਤਾ ਗਿਆ ਹੈ | ਆਗੂਆਂ ਨੇ ਮੰਗ ਕੀਤੀ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਮੇ ਅਰਸੇ ਤੋਂ ਆਊਟਸੋਰਸ, ਇਨਲਿਸਟਮੈਟ, ਕੰਪਨੀਆਂ, ਠੇਕੇਦਾਰਾਂ, ਸੁਸਾਇਟੀਆਂ, ਦਿਹਾੜੀਦਾਰ, ਡੇਲੀਵੇਜ ਆਦਿ ਕੈਗਾਗਿਰੀਆਂ ਅਧੀਨ ਲਗਾਤਾਰ 15-20 ਸਾਲਾਂ ਤੋਂ ਸੇਵਾਵਾਂ ਦੇ ਰਹੇ ਠੇਕਾ ਵਰਕਰਾਂ ਨੂੰ ਸਬੰਧਿਤ ਵਿਭਾਗਾਂ ਵਿਚ ਮਰਜ਼ ਕਰਕੇ ਰੈਗੂਲਰ ਕੀਤਾ ਜਾਵੇ | ਜਦੋਂ ਤੱਕ ਮੰਗ ਦਾ ਹੱਲ ਨਹੀਂ ਕੀਤਾ ਜਾਂਦਾ ਉਸ ਸਮੇਂ ਤੱਕ ਗੁਜ਼ਾਰੇ ਯੋਗ, ਘੱਟੋ-ਘੱਟ ਉਜਰਤ ਦੇ ਕਾਨੂੰਨ 1948 ਅਤੇ 15ਵੀਂ ਲੇਬਰ ਕਾਨਫ਼ਰੰਸ ਦੀਆਂ ਸਿਫ਼ਾਰਸ਼ਾਂ ਨੂੰ ਆਧਾਰ ਮੰਨ ਕੇ ਆਊਟਸੋਰਸ ਅਤੇ ਇਨਲਿਸਟਮੈਟ ਮੁਲਾਜ਼ਮਾਂ ਦੀ ਤਨਖ਼ਾਹ ਤਹਿ ਕੀਤੀ ਜਾਵੇ | ਸਰਕਾਰੀ ਵਿਭਾਗਾਂ ਦੇ ਨਿੱਜੀਕਰਨ/ਪੰਚਾਇਤੀਕਰਨ ਦੀ ਨੀਤੀ ਨੂੰ ਤੁਰੰਤ ਰੱਦ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਯੂਨੀਅਨ ਦੇਵੇਗੀ 12 ਨੂੰ ਪੰਜਾਬ ਅੰਦਰ ਸਹਿਕਾਰੀ ਬੈਂਕਾਂ ਅੱਗੇ ਧਰਨੇ <br/> ਅਗਲੀ ਖ਼ਬਰ ਨਗਰ ਕੌਂਸਲ ਕਾਮਿਆਂ ਵਲੋਂ ਹੜਤਾਲ ਅਤੇ ਰੋਸ ਪ੍ਰਦਰਸ਼ਨ <br/>
Ad Position 24
No active advertisement