03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਸਫ਼ਾਈ ਕਰਮਚਾਰੀਆਂ ਨਾਲ ਹੋ ਰਹੇ ਧੱਕੇ ਦੀ ਹਿਮਾਇਤ 'ਤੇ ਖੜੇ੍ਹਗਾ-ਟੀਟੂ <br/>

Ad Position 21
No active advertisement
ਅਜੀਤ ਡੈਸਕ 10-05-2026
ਮੂਨਕ, 9 ਮਈ (ਵਰਿੰਦਰ ਭਾਰਦਵਾਜ) - ਪੰਜਾਬ ਦੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਲੋਕ ਹਿਤਾਂ ਤੇ ਸਿਹਤ ਨੂੰ ਮੁੱਖ ਰੱਖਦੇ ਹੋਏ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਤੁਰੰਤ ਲਾਗੂ ਕਰੇ ਨਹੀਂ ਤਾਂ ਸੂਬੇ ਵਿੱਚ ਮਹਾਂਮਾਰੀ ਫੈਲਣ ਵਰਗੇ ਹਾਲਾਤ ਪੈਦਾ ਹੋ ਜਾਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਖ਼ਜ਼ਾਨਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਸ. ਪਰਮਿੰਦਰ ਸਿੰਘ ਢੀਂਡਸਾ ਦੇ ਪੀਏ ਵਰਿੰਦਰਪਾਲ ਸਿੰਘ ਟੀਟੂ, ਜ਼ਿਲ੍ਹਾ ਪ੍ਰਧਾਨ ਦਿਹਾਤੀ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਸਫ਼ਾਈ ਕਰਮਚਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ | ਸੀਨੀਅਰ ਆਗੂਆਂ ਨੇ ਸਫ਼ਾਈ ਕਰਮਚਾਰੀਆਂ ਨਾਲ ਹੋ ਰਹੇ ਧੱਕੇ 'ਤੇ ਡੂੰਘੀ ਚਿੰਤਾ ਜ਼ਾਹਿਰ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੂਬੇ ਦੇ ਲੋਕਾਂ ਦੀ ਸਿਹਤ ਦੇ ਰਾਖੇ ਸਫ਼ਾਈ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ | ਇਸ ਮੌਕੇ ਸਫ਼ਾਈ ਕਰਮਚਾਰੀਆਂ ਦੇ ਪ੍ਰਧਾਨ ਮਾਈ ਬਖ਼ਸ਼ ਮੂਨਕ ਨੇ ਕਿਹਾ ਕਿ ਸੂਬੇ ਚ ਹਜ਼ਾਰਾਂ ਸਫ਼ਾਈ ਕਰਮਚਾਰੀ ਸਾਲਾਂ ਤੋਂ ਨਗਰ ਕੌਂਸਲਾਂ, ਨਗਰ ਨਿਗਮਾਂ, ਨਗਰ ਪੰਚਾਇਤਾਂ ਅਤੇ ਹੋਰ ਸਰਕਾਰੀ ਵਿਭਾਗਾਂ ਵਿੱਚ ਸੇਵਾ ਨਿਭਾ ਰਹੇ ਹਨ ਪਰ ਅੱਜ ਵੀ ਉਨ੍ਹਾਂ ਨੂੰ ਸਥਾਈ ਕਰਮਚਾਰੀਆਂ ਵਾਲੀਆਂ ਸਹੂਲਤਾਂ ਅਤੇ ਸੁਰੱਖਿਆ ਨਹੀਂ ਮਿਲ ਰਹੀਆਂ | ਉਨ੍ਹਾਂ ਦੱਸਿਆ ਕਿ ਸਫ਼ਾਈ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਮਨਵਾਉਣ ਲਈ ਪੰਜਾਬ ਸਰਕਾਰ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਸੀ ਪਰ ਸਰਕਾਰ ਵੱਲੋਂ ਭਰੋਸੇ ਤੋਂ ਇਲਾਵਾ ਕੁੱਝ ਵੀ ਹਾਸਲ ਨਹੀਂ ਹੋਇਆ | ਇਸ ਮੌਕੇ ਪੀਏ ਵਰਿੰਦਰਪਾਲ ਸਿੰਘ ਟੀਟੂ ਨੇ ਕਿਹਾ ਕਿ ਸਫ਼ਾਈ ਕਰਮਚਾਰੀਆਂ ਵੱਲੋਂ ਜੰਗੀ ਪੱਧਰ 'ਤੇ ਹੜਤਾਲ ਕਰਨ ਦੇ ਬਾਵਜੂਦ ਜੇਕਰ ਸਰਕਾਰ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਲਾਗੂ ਨਹੀਂ ਕਰਦੀ ਤਾਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਵਰਕਰ ਤੇ ਆਗੂ ਸਫ਼ਾਈ ਕਰਮਚਾਰੀਆਂ ਦੀ ਹਿਮਾਇਤ 'ਤੇ ਮੋਢੇ ਨਾਲ ਮੋਢਾ ਲਾ ਕੇ ਖੜਨਗੇ | ਇਸ ਮੌਕੇ ਸਫ਼ਾਈ ਕਰਮਚਾਰੀਆਂ 'ਚ ਵਾਈਸ ਪ੍ਰਧਾਨ ਬਲਵਾਨ, ਮੀਤ ਪ੍ਰਧਾਨ ਨਰੇਸ਼ ਕੁਮਾਰ, ਖ਼ਜ਼ਾਨਚੀ ਸੰਜੀਵ ਕੁਮਾਰ (ਮੜੀਆ), ਮੁੱਖ ਸਲਾਹਕਾਰ ਕਿ੍ਸ਼ਨ ਦੇਵ, ਮੈਂਬਰ ਹੰਸਰਾਜ, ਸੰਜੀਵ ਕੁਮਾਰ, ਸਨੀ ਕੁਮਾਰ, ਜਗਸੀਰ ਕੁਮਾਰ, ਸੁਨੀਲ ਕੁਮਾਰ, ਸੰਦੀਪ ਕੁਮਾਰ ਅਤੇ ਸਮੂਹ ਅÏਰਤਾਂ ਤੇ ਪੁਰਸ਼ ਸਫ਼ਾਈ ਕਰਮਚਾਰੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕੌਮੀ ਲੋਕ ਅਦਾਲਤ ਦੌਰਾਨ ਮੈਂਬਰ ਸਕੱਤਰ ਜਗਦੀਪ ਕੌਰ ਵਿਰਕ ਵਲੋਂ ਕੋਰਟ ਕੰਪਲੈਕਸ ਦਾ ਦੌਰਾ ਅਗਲੀ ਖ਼ਬਰ ਮੁੱਖ ਮੰਤਰੀ ਦੀ 'ਸ਼ੁਕਰਾਨਾ ਯਾਤਰਾ' ਜ਼ਿਲ੍ਹਾ ਸੰਗਰੂਰ 'ਚ ਪੁੱਜੀ, ਡਾ: ਜਵੰਧਾ ਵਲੋਂ ਭਰਵਾਂ ਸਵਾਗਤ <br/>
Ad Position 24
No active advertisement