05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਮਾਂ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 10-05-2026
ਚੀਮਾ ਮੰਡੀ, 9 ਮਈ (ਗੁਰਜੀਤ ਸਿੰਘ ਚਹਿਲ, ਜਗਰਾਜ ਮਾਨ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ (ਆਈ.ਸੀ.ਐੱਸ.ਈ./ ਆਈ. ਐੱਸ. ਸੀ) ਬੋਰਡ ਤੋਂ ਮਾਨਤਾ ਪ੍ਰਾਪਤ 'ਦੀ ਆਕਸਫੋਰਡ ਪਬਲਿਕ ਸਕੂਲ ਚੀਮਾ ਵਿਖੇ ਮਾਂ ਦਿਵਸ ਨੂੰ ਸਮਰਪਿਤ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਅਤੇ ਸੱਭਿਆਚਾਰਕ ਪੇਸ਼ਕਾਰੀਆਂ 'ਚ ਉਤਸ਼ਾਹ ਨਾਲ ਹਿੱਸਾ ਲਿਆ | ਨੰਨ੍ਹੇ-ਮੁੰਨੇ ਬੱਚਿਆਂ ਵੱਲੋਂ 'ਮੇਰੀ ਪਿਆਰੀ ਮਾਂ' ਵਰਗੇ ਗੀਤਾਂ 'ਤੇ ਡਾਂਸ ਦੀ ਪੇਸ਼ਕਾਰੀ ਵੀ ਕੀਤੀ ਗਈ | ਮਾਂ ਦੀ ਮਹੱਤਤਾ ਬਾਰੇ ਕਵਿਤਾਵਾਂ ਅਤੇ ਭਾਸ਼ਣ ਵੀ ਪੇਸ਼ ਕੀਤੇ ਗਏ | ਵਿਦਿਆਰਥੀਆਂ ਨੇ ਆਪਣੀਆਂ ਮਾਵਾਂ ਲਈ ਖ਼ੂਬਸੂਰਤ ਗ੍ਰੀਟਿੰਗ ਕਾਰਡ ਤਿਆਰ ਕੀਤੇ | ਸਕੂਲ ਪਿ੍ੰਸੀਪਲ ਸ੍ਰੀ ਸੰਦੀਪ ਕੁਮਾਰ ਵੱਲੋਂ ਬੱਚਿਆਂ ਨੂੰ ਮਾਂ ਦੀ ਮਮਤਾ ਅਤੇ ਕੁਰਬਾਨੀ ਦਾ ਸਤਿਕਾਰ ਕਰਨ ਦਾ ਸੁਨੇਹਾ ਦਿੱਤਾ ਗਿਆ | ਇਸ ਮੌਕੇ ਸਕੂਲ ਸੰਸਥਾ ਦੇ ਚੇਅਰਮੈਨ ਚਮਕੌਰ ਸਿੰਘ, ਮੈਨੇਜਿੰਗ ਡਾਇਰੈਕਟਰ ਸ੍ਰ. ਗੁਰਧਿਆਨ ਸਿੰਘ ਚਹਿਲ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮੋਹਨ ਸ਼ਰਮਾ ਦੀ ਪੁਸਤਕ 'ਕਹਿਰ ਦੀ ਹਨੇਰੀ' ਕੀਤੀ ਲੋਕ ਅਰਪਣ <br/> ਅਗਲੀ ਖ਼ਬਰ ਕੌਮੀ ਲੋਕ ਅਦਾਲਤ ਦੌਰਾਨ ਮੈਂਬਰ ਸਕੱਤਰ ਜਗਦੀਪ ਕੌਰ ਵਿਰਕ ਵਲੋਂ ਕੋਰਟ ਕੰਪਲੈਕਸ ਦਾ ਦੌਰਾ
Ad Position 24
No active advertisement