ਭਵਾਨੀਗੜ੍ਹ, 9 ਮਈ, (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਪੰਜਾਬ ਸਰਕਾਰ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਸਬੰਧੀ ਬਣਾਏ ਕਾਨੂੰਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੱਢੀ ਜਾ ਰਹੀ 'ਸ਼ੁਕਰਾਨਾ ਯਾਤਰਾ' ਦੌਰਾਨ ਅੱਜ ਪਿੰਡ ਫੱਗੂਵਾਲਾ ਵਿਖੇ ਪਹੁੰਚੇ ਜਿੱਥੇ ਹਲਕਾ ਸੰਗਰੂਰ, ਦਿੜ੍ਹਬਾ ਅਤੇ ਇਲਾਕੇ ਦੇ ਲੋਕਾਂ ਨੇ ਮੁੱਖ ਮੰਤਰੀ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ | ਇਸ ਮੌਕੇ ਭਗਵੰਤ ਮਾਨ ਨੇ ਸੁਖਬੀਰ ਸਿੰਘ ਬਾਦਲ 'ਤੇ ਨਿਸ਼ਾਨੇ ਲਗਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਣਾਏ ਬੇਅਦਬੀ ਕਾਨੂੰਨ ਤੋਂ ਸਭ ਤੋਂ ਵੱਧ ਬਾਦਲ ਪਰਿਵਾਰ ਡਰ ਰਿਹਾ ਹੈ, ਜਿਸ ਕਰਕੇ ਉਨ੍ਹਾਂ ਵਲੋਂ ਇਹ ਕਾਨੂੰਨ ਨੂੰ ਰੋਕਣ ਅਤੇ ਬਦਲਣ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਨੇ ਪੰਜਾਬ ਵਿਚ ਸਭ ਤੋਂ ਵੱਧ ਕੰਮ ਕਰਵਾਏ ਹਨ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਬਣਾਏ ਸਖ਼ਤ ਕਾਨੂੰਨ ਦੌਰਾਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਇੰਨੀ ਸਖ਼ਤ ਸਜ਼ਾ ਮਿਲੇਗੀ, ਜਿਸ ਨਾਲ ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਵੀ ਇਸ ਬਾਰੇ ਨਹੀਂ ਸੋਚਣਗੀਆਂ | ਇਸ ਮੌਕੇ 'ਤੇ ਉਨ੍ਹਾਂ ਕਿੱਕਲੀ ਸੁਣਾਉਂਦਿਆਂ ਅਗਲੀਆਂ ਵਿਧਾਨ ਸਭਾ ਚੋਣਾ ਵਿਚ ਆਪ ਦੀ ਸਰਕਾਰ ਬਣਾਉਣ ਦਾ ਸੱਦਾ ਦਿੱਤਾ | ਇਨ੍ਹਾਂ ਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਹਲਕਾ ਸੰਗਰੂਰ ਵਿਚ ਕੀਤੇ ਕੰਮਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਪੰਜਾਬ ਦੇ ਵਿਕਾਸ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ | ਇਸ ਮੌਕੇ 'ਤੇ ਯੋਜਨਾ ਬੋਰਡ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਪੰਜਾਬ ਇਨਫੋਟੈਕ ਦੇ ਚੇਅਰਮੈਨ ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ, ਚੇਅਰਮੈਨ ਅਵਤਾਰ ਸਿੰਘ ਈਲਵਾਲ, ਬਲਾਕ ਸੰਮਤੀ ਦੇ ਚੇਅਰਮੈਨ ਬਲਜਿੰਦਰ ਸਿੰਘ ਬਾਲਦ, ਟਰੱਕ ਯੂਨੀਅਨ ਦੇ ਪ੍ਰਧਾਨ ਮਾਲਵਿੰਦਰ ਸਿੰਘ ਮਾਲਾ, ਜਸਵੀਰ ਸਿੰਘ ਕੁਦਨੀ ਚੇਅਰਮੈਨ ਭੂਮੀ ਵਿਕਾਸ ਬੋਰਡ, ਮਹਿੰਦਰ ਸਿੰਘ ਸਿੱਧੂ ਚੇਅਰਮੈਲ ਪਨਸੀਡ, ਪਰਮ ਜਸਪਾਲ ਕੌਰ ਮਾਨ ਚੇਅਰਮੈਨ ਬਲਾਕ ਸੰਮਤੀ ਦਿੜ੍ਹਬਾ, ਬੀਬੀ ਜਸਵੀਰ ਕੌਰ ਸ਼ੇਰਗਿੱਲ ਚੇਅਰਮੈਨ ਮਾਰਕੀਟ ਕਮੇਟੀ ਦਿੜ੍ਹਬਾ, ਹਰਵਿੰਦਰ ਸਿੰਘ ਛਾਜਲੀ ਚੇਅਰਮੈਨ ਸੂਲਰ ਘਰਾਟ, ਰਣਜੀਤ ਸਿੰਘ ਖੇਤਲਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਹਰਿੰਦਰ ਸਿੰਘ ਸਾਰੋਂ ਬਲਾਕ ਪ੍ਰਧਾਨ, ਜ਼ਿਲ੍ਹਾ ਪ੍ਰਧਾਨ ਸ਼ਿਆਮ ਸਿੰਗਲਾ, ਵਿਕਰਮ ਸਿੰਘ ਨਕਟੇ, ਗੁਰਦੀਪ ਸਿੰਘ ਫੱਗੂਵਾਲਾ, ਗੁਰਪ੍ਰੀਤ ਸਿੰਘ ਆਲੋਅਰਖ਼, ਅਵਤਾਰ ਸਿੰਘ ਝਨੇੜੀ, ਗੁਰਪ੍ਰੀਤ ਸਿੰਘ ਸਰਪੰਚ ਫੱਗੂਵਾਲਾ, ਪਰਗਟ ਸਿੰਘ ਢਿੱਲੋਂ, ਸਿੰਦਰਪਾਲ ਕੌਰ , ਸੁਰਵੀ ਧੀਮਾਨ, ਅਵਤਾਰ ਸਿੰਘ ਤਾਰੀ, ਗੁਰੂ ਘਰ ਕਮੇਟੀ ਦੇ ਪ੍ਰਧਾਨ ਨਛੱਤਰ ਸਿੰਘ, ਜਗਤਾਰ ਸਿੰਘ, ਜਸਵੰਤ ਸਿੰਘ ਕਾਕਾ ਸਾਬਕਾ ਪੰਚ, ਕਰਤਾਰ ਸਿੰਘ ਘੁਮਾਣ, ਕੁਲਦੀਪ ਸਿੰਘ ਟਿਵਾਣਾ, ਜੀਤ ਟਿਵਾਣਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਹੋਰ ਆਗੂ ਹਾਜ਼ਰ ਸਨ |