05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਸਫ਼ਾਈ ਸੇਵਕ ਯੂਨੀਅਨ ਵਲੋਂ ਹੜਤਾਲ ਚੌਥੇ ਦਿਨ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 10-05-2026
ਬਰੇਟਾ, 9 ਮਈ (ਜੀਵਨ ਸ਼ਰਮਾ)- ਸਥਾਨਕ ਸਫ਼ਾਈ ਸੇਵਕ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਕੀਤੀ ਹੜਤਾਲ ਚੌਥੇ ਦਿਨ ਵਿਚ ਸ਼ਾਮਿਲ ਹੋ ਗਈ ਹੈ | ਪ੍ਰਧਾਨ ਸਤੀਸ਼ ਕੁਮਾਰ ਨੇ ਦੱਸਿਆ ਕਿ ਪੂਰੇ ਰਾਜ ਵਿਚ ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕ ਹੜਤਾਲ 'ਤੇ ਚੱਲ ਰਹੇ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਸਫ਼ਾਈ ਕਾਮਿਆਂ ਦੀਆਂ ਮੰਗਾਂ ਪੂਰੀਆਂ ਕਰਨ ਤੋਂ ਭੱਜ ਰਹੀ ਹੈ | ਉਨ੍ਹਾਂ ਦੱਸਿਆ ਕਿ ਅਨੇਕਾਂ ਵਾਰ ਉਹ ਆਪਣੀਆਂ ਮੰਗਾਂ ਸਰਕਾਰ ਅੱਗੇ ਰੱਖ ਚੁੱਕੇ ਹਨ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ | ਉਨ੍ਹਾਂ ਮੰਗ ਕੀਤੀ ਕਿ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਨਾਲ ਹੀ ਸਾਰੀਆਂ ਮੰਗਾਂ ਮੰਨੀਆਂ ਜਾਣ | ਉਨ੍ਹਾਂ ਕਿਹਾ ਕਿ ਮੰਗਾਂ ਮੰਨੇ ਜਾਣ ਤੱਕ ਹੜਤਾਲ ਜਾਰੀ ਰਹੇਗੀ | ਇਸ ਮੌਕੇ ਗੁਰਪ੍ਰੀਤ ਸਿੰਘ ਬਰੇਟਾ, ਰਵੀ ਸਿੰਘ, ਜਗਦੀਪ ਸਿੰਘ, ਜੋਸ਼ੀ ਸਿੰਘ, ਬਿੱਟੂ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਐਨ. ਡੀ. ਏ. ਸਕਰੀਨਿੰਗ ਟੈਸਟ ਕਰਵਾਇਆ <br/> ਅਗਲੀ ਖ਼ਬਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਖੁੱਲ੍ਹਾ ਦਰਬਾਰ ਲਗਾ ਕੇ ਵਪਾਰੀਆਂ ਦੀਆਂ ਮੁਸ਼ਕਿਲਾਂ ਸੁਣੀਆਂ <br/>
Ad Position 24
No active advertisement