06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਟੰਡਨ ਇੰਟਰਨੈਸ਼ਨਲ ਸਕੂਲ ਵਿਖੇ ਮਾਂ ਦਿਵਸ ਮੌਕੇ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 10-05-2026
ਬਰਨਾਲਾ, 9 ਮਈ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਮਾਂ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੀਆਂ ਮਤਾਵਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਆਪਣੀਆਂ ਮਾਵਾਂ ਨੂੰ ਸਮਰਪਿਤ ਗੀਤ, ਸੰਗੀਤ, ਕੋਰੀਓਗ੍ਰਾਫ਼ੀ, ਨਾਟਕ ਪੇਸ਼ ਕੀਤਾ ਗਿਆ | ਇਸ ਦੌਰਾਨ ਵਿਦਿਆਰਥੀਆਂ ਦੀਆਂ ਮਾਵਾਂ ਦੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ | ਇਸ ਮੌਕੇ ਸੰਸਥਾ ਦੇ ਐਮ.ਡੀ. ਸ੍ਰੀ ਸ਼ਿਵ ਸਿੰਗਲਾ, ਪਿ੍ੰਸੀਪਲ ਸ਼ਾਲਿਨੀ ਕੌਸ਼ਲ ਨੇ ਕਿਹਾ ਕਿ ਮਾਂ ਦਾ ਪਿਆਰ ਬੇਮਿਸਾਲ ਹੁੰਦਾ ਹੈ ਅਤੇ ਹਰ ਬੱਚੇ ਦੀ ਸਫਲਤਾ ਦੇ ਪਿੱਛੇ ਮਾਂ ਦੀ ਮਿਹਨਤ ਅਤੇ ਦੁਆਵਾਂ ਹੁੰਦੀਆਂ ਹਨ | ਉਨ੍ਹਾਂ ਨੇ ਸਾਰੇ ਬੱਚਿਆਂ ਨੂੰ ਆਪਣੇ ਮਾਪਿਆਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਦੀ ਕਦਰ ਕਰਨ ਲਈ ਪ੍ਰੇਰਿਤ ਕੀਤਾ | ਮਾਂ ਦਾ ਰਿਸ਼ਤਾ ਦੁਨੀਆ ਦਾ ਸਭ ਤੋਂ ਪਵਿੱਤਰ ਅਤੇ ਨਿਸ਼ਕਾਮ ਰਿਸ਼ਤਾ ਹੁੰਦਾ ਹੈ | ਸਮਾਗਮ ਦੌਰਾਨ ਵਿਦਿਆਰਥੀਆਂ, ਉਨ੍ਹਾਂ ਦੀਆਂ ਮਾਤਾਵਾਂ ਤੇ ਅਧਿਆਪਕਾਵਾਂ ਵਲੋਂ ਕੇਕ ਵੀ ਕੱਟਿਆ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਰੌਡਵੇ ਪਬਲਿਕ ਸਕੂਲ ਮਨਾਲ ਵਿਖੇ ਸਨਮਾਨ ਸਮਾਗਮ <br/> ਅਗਲੀ ਖ਼ਬਰ ਪਿੰਡ ਕਰਮਗੜ੍ਹ ਵਿਖੇ ਵਿਸ਼ਾਲ ਲੋਕ ਸੇਵਾ ਕੈਂਪ ਦੌਰਾਨ ਮਰੀਜ਼ਾਂ ਦਾ ਮੁਫ਼ਤ ਇਲਾਜ ਅਤੇ ਐਨਕਾਂ ਵੰਡੀਆਂ <br/>
Ad Position 24
No active advertisement