ਮਹਿਲ ਕਲਾਂ, 9 ਮਈ (ਅਵਤਾਰ ਸਿੰਘ ਅਣਖੀ)-ਬਰੌਡਵੇ ਪਬਲਿਕ ਸਕੂਲ, ਮਨਾਲ 'ਚ ਸਨਮਾਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸਕੂਲ ਦੇ ਸਹਾਇਕ ਕਰਮਚਾਰੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਕਾਰਜਕ੍ਰਮ ਦੀ ਸ਼ੁਰੂਆਤ ਪ੍ਰਾਰਥਨਾ ਨਾਲ ਹੋਈ, ਜਿਸ ਤੋਂ ਬਾਅਦ ਸਹਾਇਕ ਕਰਮਚਾਰੀਆਂ ਨੇ ਮਜ਼ਦੂਰਾਂ ਦੀ ਮਹੱਤਤਾ ਬਾਰੇ ਭਾਸ਼ਣ ਅਤੇ ਕਵਿਤਾਵਾਂ ਪੇਸ਼ ਕੀਤੀਆਂ | ਸਕੂਲ ਦੇ ਪਿ੍ੰਸੀਪਲ ਮੁਹੰਮਦ ਆਰਿਫ਼ ਸੈਫੀ ਨੇ ਕਿਹਾ ਕਿ ਹਰ ਮਜ਼ਦੂਰ ਸਮਾਜ ਦੀ ਤਰੱਕੀ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ ਅਤੇ ਸਾਨੂੰ ਉਨ੍ਹਾਂ ਦੀ ਮਿਹਨਤ ਦਾ ਸਤਿਕਾਰ ਕਰਨਾ ਚਾਹੀਦਾ ਹੈ | ਇਸ ਦੌਰਾਨ ਸਕੂਲ ਪ੍ਰਬੰਧਕਾਂ ਵਲੋਂ ਸਫ਼ਾਈ ਕਰਮਚਾਰੀਆਂ, ਬੱਸ ਡਰਾਈਵਰਾਂ ਅਤੇ ਹੋਰ ਸਟਾਫ਼ ਮੈਂਬਰਾਂ ਨੂੰ ਫ਼ੁੱਲ ਅਤੇ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ ਦੇ ਅੰਤ ਵਿਚ ਸਭ ਨੇ ਮਜ਼ਦੂਰਾਂ ਦੇ ਅਧਿਕਾਰਾਂ ਅਤੇ ਸਨਮਾਨ ਦੀ ਰੱਖਿਆ ਕਰਨ ਦਾ ਸੰਕਲਪ ਲਿਆ |