ਬੁਢਲਾਡਾ, 9 ਮਈ (ਸਵਰਨ ਸਿੰਘ ਰਾਹੀ)- ਬੀਤੇ ਦਿਨੀਂ ਬਰੇਟਾ ਵਿਖੇ ਕਰਵਾਈ ਗਈ ਕਿੱਕ ਬਾਕਸਿੰਗ ਚੈਂਪੀਅਨਸ਼ਿਪ 'ਚ ਸੇਂਟ ਜੇਵੀਅਰਜ਼ ਸਕੂਲ ਬੁਢਲਾਡਾ ਦੇ ਵਿਦਿਆਰਥੀਆਂ ਨੇ ਵੱਖ-ਵੱਖ ਉਮਰ ਵਰਗ ਮੁਕਾਬਲਿਆਂ 'ਚ ਹਿੱਸਾ ਲੈਂਦਿਆਂ ਸੋਨ ਤੇ ਚਾਂਦੀ ਦੇ ਤਗਮੇ ਆਪਣੇ ਨਾਂਅ ਕੀਤੇ ਹਨ | ਪਿ੍ੰਸੀਪਲ ਸ਼ਾਇਜ ਏਪਨ ਨੇ ਦੱਸਿਆ ਕਿ ਸਕੂਲ ਦੇ ਖਿਡਾਰੀਆਂ ਨੇ ਮੁਕਾਬਲਿਆਂ 'ਚ ਭਾਗ ਲੈ ਕੇ 7 ਸੋਨੇ ਤੇ 1 ਚਾਂਦੀ ਦਾ ਤਗਮਾ ਹਾਸਲ ਕਰ ਕੇ ਰਾਜ ਪੱਧਰੀ ਮੁਕਾਬਲਿਆਂ 'ਚ ਆਪਣੀ ਥਾਂ ਬਣਾਈ ਹੈ | ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਖਮਨਜੋਤ ਸਿੰਘ ਸਿੱਧੂ ਅਤੇ ਵਾਇਸ ਪਿ੍ੰਸੀਪਲ ਥੁਲਸੀ ਕੇ. ਵੀ. ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਵਿਖੇ ਕਿੱਕ ਬਾਕਸਿੰਗ ਦੇ ਨਾਲ-ਨਾਲ ਕਰਾਟੇ, ਕੁਸ਼ਤੀ, ਵੂਸ਼ੋ, ਕਿ੍ਕਟ ਆਦਿ ਖੇਡ ਮੁਕਾਬਲਿਆਂ ਲਈ ਵਿਦਿਆਰਥੀਆਂ ਨੂੰ ਪੂਰੀ ਤਿਆਰੀ ਕਰਵਾਈ ਜਾਂਦੀ ਹੈ | ਉਨ੍ਹਾਂ ਕੋਚ ਪਿ੍ਤਪਾਲ ਸਿੰਘ ਸਿੱਧੂ ਤੇ ਹੋਰਨਾਂ ਸਰੀਰਕ ਸਿੱਖਿਆ ਅਧਿਆਪਕਾਂ ਨੂੰ ਵੀ ਵਧਾਈ ਦਿੱਤੀ | ਇਸ ਮੌਕੇ ਜੇਤੂ ਖਿਡਾਰੀਆਂ ਦਾ ਸਕੂਲ ਪਹੁੰਚਣ 'ਤੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ |