ਬੁਢਲਾਡਾ, 9 ਮਈ (ਸਵਰਨ ਸਿੰਘ ਰਾਹੀ)- ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਲੋਂ ਸੈਸ਼ਨ 2026-27 ਦੌਰਾਨ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਖੇਤਰ 'ਚ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ 'ਸਕਾਲਰਸ਼ਿਪ ਟੈੱਸਟ' ਕਰਵਾਇਆ ਜਾ ਰਿਹਾ ਹੈ | ਕਾਲਜ ਪਿ੍ੰਸੀਪਲ ਡਾ. ਕੁਲਦੀਪ ਸਿੰਘ ਬੱਲ ਨੇ ਦੱਸਿਆ ਕਿ ਇਸ ਸਕਾਲਰਸ਼ਿਪ ਮੁਕਾਬਲਾ ਪ੍ਰੀਖਿਆ ਲਈ ਅਰਜ਼ੀਆਂ ਦੇਣ ਦੀ ਆਖ਼ਰੀ ਮਿਤੀ 16 ਮਈ 2 ਵਜੇ ਤੱਕ ਨਿਰਧਾਰਿਤ ਕੀਤੀ ਗਈ ਹੈ ਜਦਕਿ ਪ੍ਰੀਖਿਆ 17 ਮਈ ਨੂੰ ਸਵੇਰੇ 10 ਤੋਂ 11 ਵਜੇ ਤੱਕ ਕਾਲਜ ਕੈਂਪਸ ਵਿਖੇ ਕਰਵਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਸਕਾਲਰਸ਼ਿਪ ਟੈੱਸਟ ਲਈ ਕੋਈ ਵੀ ਫ਼ੀਸ ਨਹੀਂ ਰੱਖੀ ਗਈ ਅਤੇ ਵਿਦਿਆਰਥੀਆਂ ਲਈ ਮੁਫ਼ਤ ਬੱਸ ਸਹੂਲਤ ਦਾ ਵੀ ਪ੍ਰਬੰਧ ਕੀਤਾ ਗਿਆ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਸ ਟੈੱਸਟ ਵਿਚ ਭਾਗ ਲੈਣ ਲਈ ਉਤਸ਼ਾਹਿਤ ਕਰਦਿਆਂ ਦੱਸਿਆ ਕਿ 12ਵੀਂ ਪਾਸ ਜਾਂ 12ਵੀਂ ਦੇ ਨਤੀਜੇ ਦੀ ਉਡੀਕ ਕਰ ਰਹੇ ਵਿਦਿਆਰਥੀ ਇਸ ਟੈੱਸਟ 'ਚ ਭਾਗ ਲੈ ਕੇ ਇਸ ਸੁਨਹਿਰੇ ਮੌਕੇ ਦਾ ਲਾਭ ਉਠਾ ਸਕਦੇ ਹਨ |