07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਅਕਾਲ ਅਕੈਡਮੀ ਉੱਡਤ ਸੈਦੇਵਾਲਾ ਦੇ ਖਿਡਾਰੀਆਂ ਨੇ ਟਰਾਫ਼ੀਆਂ ਜਿੱਤੀਆਂ <br/>

Ad Position 21
No active advertisement
ਅਜੀਤ ਡੈਸਕ 10-05-2026
ਬੋਹਾ, 9 ਮਈ (ਰਮੇਸ਼ ਤਾਂਗੜੀ)- ਅਕਾਲ ਅਕੈਡਮੀ ਉੱਡਤ ਸੈਦੇਵਾਲਾ ਦੇ ਖਿਡਾਰੀਆਂ ਨੇ ਇੰਟਰ ਅਕੈਡਮੀ ਫੁੱਟਬਾਲ, ਬਾਸਕਟਬਾਲ ਅਤੇ ਹਾਕੀ ਟੂਰਨਾਮੈਂਟ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਵੱਖ-ਵੱਖ ਮੁਕਾਬਲਿਆਂ 'ਚ ਵਿਲੱਖਣ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਕੇ 5 ਟਰਾਫ਼ੀਆਂ ਜਿੱਤੀਆਂ | ਇਸ ਟੂਰਨਾਮੈਂਟ ਵਿਚ ਪੰਜ ਅਕੈਡਮੀਆਂ ਦੇ ਖਿਡਾਰੀਆਂ ਨੇ ਹਿੱਸਾ ਲਿਆ, ਜਿਸ ਕਾਰਨ ਮੁਕਾਬਲੇ ਰੋਮਾਂਚਕ ਅਤੇ ਚੁਣੌਤੀਪੂਰਨ ਰਹੇ | ਪਿ੍ੰਸੀਪਲ ਹਰਪ੍ਰੀਤ ਕੌਰ ਨੇ ਜੇਤੂ ਖਿਡਾਰੀਆਂ ਅਤੇ ਕੋਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤਾਂ ਨਾ ਸਿਰਫ਼ ਖਿਡਾਰੀਆਂ ਦੀ ਖੇਡ ਪ੍ਰਤਿਭਾ ਨੂੰ ਉਜਾਗਰ ਕਰਦੀਆਂ ਹਨ, ਸਗੋਂ ਉਨ੍ਹਾਂ 'ਚ ਅਨੁਸ਼ਾਸਨ, ਆਤਮਵਿਸ਼ਵਾਸ, ਸਹਿਯੋਗ ਅਤੇ ਨੇਤਿ੍ਤਵ ਵਰਗੇ ਗੁਣਾਂ ਨੂੰ ਵੀ ਹੋਰ ਮਜ਼ਬੂਤ ਬਣਾਉਂਦੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਗੁਰਜੀਤ ਸਿੰਘ ਚਹਿਲ ਅਕਾਲ ਐਜੂਕੇਸ਼ਨ ਐਵਾਰਡ ਨਾਲ ਸਨਮਾਨਿਤ <br/> ਅਗਲੀ ਖ਼ਬਰ ਰੌਇਲ ਕਾਲਜ ਬੋੜਾਵਾਲ ਵਿਖੇ 'ਸਕਾਲਰਸ਼ਿਪ ਮੁਕਾਬਲਾ ਪ੍ਰੀਖਿਆ' 17 ਨੂੰ <br/>
Ad Position 24
No active advertisement