16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸੰਗਰੂਰ 'ਚ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਵਿੱਚ 'ਆਪ' ਨੇ ਘੇਰਿਆ ਭਾਜਪਾ ਦਫ਼ਤਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 11-05-2026
ਸੰਗਰੂਰ, 10 ਮਈ (ਧੀਰਜ ਪਸ਼ੌਰੀਆ) - ਸੰਗਰੂਰ ਵਿੱਚ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਭਾਜਪਾ ਦੇ ਦਫ਼ਤਰ ਦਾ ਘਿਰਾਓ ਕਰ ਕੇ ਨਾਅਰੇਬਾਜ਼ੀ ਕਰਦਿਆਂ ਜ਼ੋਰਦਾਰ ਪ੍ਰਦਰਸ਼ਨ ਕੀਤਾ | ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਈਡੀ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗਿ੍ਫ਼ਤਾਰੀ ਦਾ ਵਿਰੋਧ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲਗਾਤਾਰ ਈਡੀ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ | ਪੰਜਾਬ ਦੇ ਲੋਕ ਅਮਨ ਪਸੰਦ ਹਨ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਦੇ ਹਨ | ਪੰਜਾਬ ਦੇ ਲੋਕ ਕੇਂਦਰ ਸਰਕਾਰ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰਨਗੇ! ਈਡੀ ਰਾਹੀਂ ਕੀਤੀ ਜਾ ਰਹੀ ਧੱਕੇਸ਼ਾਹੀ ਨਾਲ ਭਾਜਪਾ ਵੱਲੋਂ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ | 2027 ਦੀਆਂ ਪੰਜਾਬ ਵਿਧਾਨ ਸਭਾ ਨੂੰ ਚੋਣਾਂ ਦੇ ਨੇੜੇ ਆਉਂਦਿਆਂ ਹੀ ਈਡੀ ਦੀ ਦੁਰਵਰਤੋਂ ਨੂੰ ਵਧਾ ਦਿੱਤਾ ਗਿਆ ਹੈ | ਇੱਕ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਗੋਇਲ ਨੇ ਕਿਹਾ ਕਿ ਸਾਡੇ ਵਿਧਾਇਕਾਂ ਦੀਆਂ ਵੋਟਾਂ ਨਾਲ ਬਣੇ ਰਾਜ-ਸਭਾ ਮੈਂਬਰਾਂ ਜੋ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਵਿੱਚ ਆਉਣਾ ਚਾਹੀਦਾ ਹੈ ਅਤੇ ਲੋਕ ਉਨ੍ਹਾਂ ਨੂੰ ਉਨ੍ਹਾਂ ਦੀ ਅÏਕਾਤ ਦਿਖਾ ਦੇਣਗੇ | ਇਸ ਮੌਕੇ ਡਾ: ਗੁਨਿੰਦਰਜੀਤ ਸਿੰਘ ਜਵੰਧਾ ਇੰਨਫੋਟੈੱਕ ਪੰਜਾਬ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਓ ਐਸ ਡੀ ਤਪਿੰਦਰ ਸਿੰਘ ਸੋਹੀ, ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਾਮ ਸਿੰਗਲਾ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ, ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਅਵਤਾਰ ਸਿੰਘ ਈਲਵਾਲ, ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਚੇਅਰਮੈਨ ਹਰਵਿੰਦਰ ਸਿੰਘ, ਚੇਅਰਮੈਨ ਜਸਵੀਰ ਕੌਰ ਸ਼ੇਰਗਿੱਲ, ਜ਼ਿਲ੍ਹਾ ਪਰੀਸ਼ਦ ਮੈਂਬਰ ਰਣਬੀਰ ਸਿੰਘ ਢੀਂਡਸਾ, ਚਰਨਜੀਤ ਸਿੰਘ ਚੰਨੀ, ਸੋਨੰੂ ਸਿੰਘ ਅਤੇ ਹੋਰ ਮੌਜੂਦ ਸਨ!

Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਦਾ ਪੁਰਾਣਾ ਮਾਲਖ਼ਾਨਾ ਢਾਹ ਕੇ ਬਣੇਗੀ ਖੁੱਲ੍ਹੀ ਪਾਰਕਿੰਗ <br/> ਅਗਲੀ ਖ਼ਬਰ ਪੰਥਕ ਅਕਾਲੀ ਲਹਿਰ ਵਲੋਂ ਕੀਤੀ ਵਿਸ਼ਾਲ ਪੰਥਕ ਕਾਨਫ਼ਰੰਸ <br/>
Ad Position 24