16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਕਾਂਗੜਾ ਨੇ ਸਫ਼ਾਈ ਕਰਮਚਾਰੀਆਂ ਦੇ ਸੰਘਰਸ਼ ਦਾ ਕੀਤਾ ਸਮਰਥਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 11-05-2026
ਸੰਗਰੂਰ, 10 ਮਈ (ਅਮਨਦੀਪ ਸਿੰਘ ਬਿੱਟਾ) - ਭਾਰਤੀਯ ਅੰਬੇਡਕਰ ਮਿਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਨੇ ਸਫ਼ਾਈ ਕਰਮਚਾਰੀਆਂ ਦੇ ਸੰਘਰਸ਼ ਦਾ ਸਮਰਥਨ ਕਰਦਿਆਂ ਚੱਲ ਰਹੀ ਹੜਤਾਲ ਉੱਤੇ ਵੀ ਆਪਣੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਸਫ਼ਾਈ ਕਰਮਚਾਰੀਆਂ ਦੀ ਮੰਗਾਂ ਨੰੂ ਜਾਇਜ਼ ਦੱਸਦਿਆਂ ਸਰਕਾਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਮਿਹਨਤਕਸ਼ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੱਢਿਆ ਜਾਵੇ | ਸਫ਼ਾਈ ਕਰਮਚਾਰੀਆਂ ਦੀ ਹਾਲਤ ਨੰੂ ਬੇਹੱਦ ਤਰਸਯੋਗ ਦੱਸਦਿਆਂ ਕਾਂਗੜਾ ਨੇ ਕਿਹਾ ਕਿ ਇਹ ਕਰਮਚਾਰੀ ਮਾਤਰ 10 ਤੋਂ 12 ਹਜ਼ਾਰ ਰੁਪਏ ਦੀ ਮਾਮੂਲੀ ਤਨਖ਼ਾਹਾਂ ਉੱਤੇ ਗੁਜ਼ਾਰਾ ਕਰ ਰਹੇ ਹਨ ਅਤੇ ਇੰਨੀ ਮਹਿੰਗਾਈ ਦੇ ਦੌਰ ਵਿੱਚ ਇੰਨੇ ਕੁ ਪੈਸਿਆਂ ਨਾਲ ਗੁਜ਼ਾਰਾਂ ਚਲਾਉਣਾ ਬੇਹੱਦ ਮੁਸ਼ਕਲ ਹੈ | ਉਨ੍ਹਾਂ ਕਿਹਾ ਕਿ 6 ਤਾਰੀਖ਼ ਤੋਂ ਹੜਤਾਲ ਉੱਤੇ ਜਾਣ ਕਾਰਨ ਸ਼ਹਿਰ ਦੀ ਸਫ਼ਾਈ ਵਿਵਸਥਾ ਪ੍ਰਭਾਵਿਤ ਹੋ ਰਹੀ ਹੈ ਅਤੇ ਕਾਂਗੜਾ ਨੇ ਸ਼ਹਿਰ ਵਾਸੀਆਂ ਨੰੂ ਵੀ ਅਪੀਲ ਕੀਤੀ ਕਿ ਹੜਤਾਲ ਖ਼ਤਮ ਹੋਣ ਤੱਕ ਸਫ਼ਾਈ ਕਰਮਚਾਰੀਆਂ ਨੰੂ ਸਹਿਯੋਗ ਦੇਣ | ਉਨ੍ਹਾਂ ਆਸ ਜਤਾਈ ਕਿ ਜੇ ਸਰਕਾਰ ਸਫ਼ਾਈ ਸੇਵਕਾਂ ਦੀ ਮੰਗਾਂ ਮੰਨ ਲੈਂਦੀ ਹੈ ਤਾਂ ਸ਼ਹਿਰ ਸ਼ਹਿਰ ਦੀ ਸਫ਼ਾਈ ਵਿਵਸਥਾ ਮੁੜ ਪੱਟੜੀ ਉੱਤੇ ਆ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂ ਜੱਸੀ ਖੰਗੂੜਾ ਦੀ ਅਗਵਾਈ ਵਿਚ ਅਕਾਲੀ ਆਗੂ ਕਾਂਗਰਸ ਵਿਚ ਹੋਏ ਸ਼ਾਮਿਲ <br/> ਅਗਲੀ ਖ਼ਬਰ 'ਆਪ' ਸਰਕਾਰ ਰਾਜਨੀਤਿਕ ਬਿਆਨਬਾਜ਼ੀ ਦੀ ਬਜਾਏ ਕੰਮਾਂ ਵੱਲ ਧਿਆਨ ਦਿੰਦੀ ਹੈ-ਭਰਾਜ <br/>
Ad Position 24