16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਮਾਂ ਦਿਵਸ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 11-05-2026
ਧੂਰੀ, 10 ਮਈ (ਸੁਖਵੰਤ ਸਿੰਘ ਭੁੱਲਰ) - ਸਮਾਜ ਸੇਵਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਵੱਖ ਵੱਖ ਖੇਤਰਾਂ ਵਿਚ ਸੇਵਾਵਾਂ ਨਿਭਾ ਰਹੀ ਇੰਟਰਨੈਸ਼ਨਲ ਸੰਸਥਾ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਪਟਿਆਲਾ ਹਸਪਤਾਲ ਬਲੱਡ ਸੈਂਟਰ ਦੇ ਸਹਿਯੋਗ ਨਾਲ ਮਲੇਰਕੋਟਲਾ ਬੋਨ ਕੇਅਰ ਅਤੇ ਥੈਰੇਪੀ ਸਟੇਂਰ ਨੇੜੇ ਵਿਸ਼ਵਕਰਮਾ ਮੰਦਰ ਧੂਰੀ ਵਿਖੇ ਕੌਮਾਂਤਰੀ ਮਾਂ ਦਿਵਸ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕੈਂਪ ਪ੍ਰਬੰਧਕ ਅਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਸੀਨੀਅਰ ਮੈਂਬਰ ਡਾ. ਅਰਸਜੋਤ ਸਿੰਘ ਬੱਲ ਨੇ ਦੱਸਿਆ ਕਿ ਖ਼ੂਨਦਾਨ ਕੈਂਪ ਦੌਰਾਨ 30 ਦੇ ਕਰੀਬ ਨੌਜਵਾਨਾਂ ਵੱਲੋਂ ਖ਼ੂਨਦਾਨ ਕੀਤਾ ਗਿਆ ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਕੌਮੀ ਪ੍ਰਧਾਨ ਭਾਈ ਮਨਦੀਪ ਸਿੰਘ ਖ਼ੁਰਦ ਨੇ ਆਪਣੇ ਕਰ ਕਮਲਾਂ ਨਾਲ ਖੂਨ ਦਾਨ ਕੈਂਪ ਦਾ ਉਦਘਾਟਨ ਕੀਤਾ | ਇਸ ਮੌਕੇ ਭਾਈ ਮਨਦੀਪ ਸਿੰਘ ਖ਼ੁਰਦ ਨੇ ਕਿਹਾ ਕਿ ਖ਼ੂਨਦਾਨ ਇਕ ਮਹਾਨ ਦਾਨ ਹੈ ਜਿਸ ਨਾਲ ਕਿਸੇ ਵੀ ਲੋੜਵੰਦ ਮਰੀਜ਼ ਦੀ ਜਾਨ ਬਚਾਈ ਜਾ ਸਕਦੀ ਹੈ ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨ ਪੀੜ੍ਹੀ ਨੂੰ ਅਪੀਲ ਕਰਦੇ ਹਾਂ ਕਿ ਨਸ਼ਿਆਂ ਦੀ ਦਲਦਲ ਵਿੱਚੋ ਬਚਣ ਦੀ ਲੋੜ ਹੈ ਅਤੇ ਇਸ ਤਰਾਂ ਦੇ ਉਪਰਾਲੇ ਨਾਲ ਇਕ ਚੰਗੇ ਸਮਾਜ ਦੀ ਸਿਰਜਣਾ ਕਰਨ ਲਈ ਸਹਿਯੋਗ ਦੇਣਾ ਚਾਹੀਦਾ ਹੈ | ਇਸ ਮੌਕੇ ਖ਼ੂਨਦਾਨ ਕਰਨ ਵਾਲੇ ਨੌਜਵਾਨਾਂ ਨੂੰ ਸੰਸਥਾ ਵੱਲੋਂ ਪ੍ਰਸ਼ੰਸਾ ਪੱਤਰ ਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ ਨਾਲ ਹੀ ਜ਼ਰੂਰਤ ਅਨੁਸਾਰ ਮੈਡੀਸਿਨ ਵੀ ਮੁਹੱਈਆ ਕਰਵਾਈ ਗਈ |ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਚੀਫ਼ ਸੈਕਟਰੀ ਭਾਈ ਗੁਰਵਿੰਦਰ ਸਿੰਘ ਲਵਲੀ, ਪ੍ਰਬੰਧਕ ਅਰਸਜੋਤ ਸਿੰਘ ਬੱਲ, ਗੁਰਵਿੰਦਰ ਸਿੰਘ ਰਟੋਲਾ, ਪਰਵਿਰਤਨ ਸੰਸਥਾ ਵੱਲੋਂ ਗੁਰਸ਼ਰਨ ਸਿੰਘ, ਜਗਿੰਦਰ ਸਿੰਘ, ਜਗਤਾਰ ਸਿੰਘ ਧੂਰੀ, ਹੈਪੀ ਧੀਮਾਨ ਪੀ.ਆਰ.ਓ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਲਈ ਦਿੜ੍ਹਬਾ ਹਲਕੇ ਦੀ ਸੀਟ ਬਣੀ ਚੁਣੌਤੀ <br/> ਅਗਲੀ ਖ਼ਬਰ ਕਾਂਗਰਸੀ ਆਗੂ ਜੱਸੀ ਖੰਗੂੜਾ ਦੀ ਅਗਵਾਈ ਵਿਚ ਅਕਾਲੀ ਆਗੂ ਕਾਂਗਰਸ ਵਿਚ ਹੋਏ ਸ਼ਾਮਿਲ <br/>
Ad Position 24