16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਮੂਰਤੀ ਸਥਾਪਨਾ ਮੌਕੇ ਕੱਢੀ ਵਿਸ਼ਾਲ ਸ਼ੋਭਾ ਯਾਤਰਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 11-05-2026
ਧੂਰੀ, 10 ਮਈ (ਲਖਵੀਰ ਸਿੰਘ ਧਾਂਦਰਾ) - ਅਗਰਵਾਲ ਚੈਰੀਟੇਬਲ ਟਰੱਸਟ ਧੂਰੀ ਵੱਲੋਂ ਸੰਚਾਲਿਤ ਪ੍ਰਾਚੀਨ ਸ਼ਿਵ ਮੰਦਿਰ, ਕ੍ਰਾਂਤੀ ਚੌਂਕ ਵਿਖੇ ਮੂਰਤੀ ਸਥਾਪਨਾ ਦਾ ਸਮਾਗਮ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਕਰਵਾਇਆ ਗਿਆ | ਇਸ ਮੌਕੇ 'ਤੇ ਸ਼ਹਿਰ ਅੰਦਰ ਇੱਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਸ਼ੋਭਾ ਯਾਤਰਾ ਦੌਰਾਨ ਸਿਆਸੀ ਅਤੇ ਸਮਾਜਿਕ ਖੇਤਰ ਦੀਆਂ ਕਈ ਦਿੱਗਜ ਸ਼ਖ਼ਸੀਅਤਾਂ ਨੇ ਹਾਜ਼ਰੀ ਭਰ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. ਸੁਖਵੀਰ ਸਿੰਘ, ਮੁੱਖ ਮੰਤਰੀ ਕੈਂਪਸ ਦਫ਼ਤਰ ਧੂਰੀ ਦੇ ਇੰਚਾਰਜ ਰਾਜਵੰਤ ਸਿੰਘ ਘੁੱਲੀ ਅਤੇ ਡਾ. ਅਨਵਰ ਭਸੌੜ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤਿੰਦਰ ਸਿੰਘ ਚੱਠਾ, ਸਾਬਕਾ ਵਿਧਾਇਕ ਪ੍ਰਕਾਸ਼ ਚੰਦ ਗਰਗ, ਅਕਾਲੀ ਦਲ ਦੇ ਨੌਜਵਾਨ ਆਗੂ ਸਿਮਰਪ੍ਰਤਾਪ ਸਿੰਘ ਬਰਨਾਲਾ ਅਤੇ ਕਾਂਗਰਸੀ ਆਗੂ ਹਰਦੀਪ ਸਿੰਘ ਦੌਲਤਪੁਰ ਤੇ ਸ਼ੁਭਮ ਸ਼ਰਮਾ ਨੇ ਵੀ ਸ਼ਿਰਕਤ ਕੀਤੀ | ਟਰੱਸਟ ਦੇ ਪ੍ਰਧਾਨ ਐਡਵੋਕੇਟ ਰਾਜ ਕੁਮਾਰ ਸਿੰਗਲਾ ਅਤੇ ਚੇਅਰਮੈਨ ਰਾਕੇਸ਼ ਕੁਮਾਰ ਸਿੰਗਲਾ ਨੇ ਆਈਆਂ ਹੋਈਆਂ ਸਾਰੀਆਂ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ | ਇਸ ਦੌਰਾਨ ਪੰਚਾਇਤ ਸੰਮਤੀ ਧੂਰੀ ਦੇ ਚੇਅਰਮੈਨ ਰਣਜੋਧ ਸਿੰਘ, ਐਡਵੋਕੇਟ ਹੈਪੀ ਗਰਗ, ਸੰਦੀਪ ਬਾਂਸਲ, ਬਲਵਿੰਦਰ ਸਿੰਘ ਬਿੱਲੂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਅਤੇ ਧੂਰੀ ਵਿਕਾਸ ਮੰਚ ਦੇ ਪ੍ਰਧਾਨ ਅਮਨ ਗਰਗ ਸਮੇਤ ਜਨਕ ਰਾਜ ਮੀਮਸਾ ਨੇ ਵੀ ਆਪਣੀ ਹਾਜ਼ਰੀ ਲਗਵਾਈ | ਸ਼ੋਭਾ ਯਾਤਰਾ ਦੇ ਸਾਰੇ ਰਸਤੇ ਵਿੱਚ ਭਗਤੀ ਭਰਪੂਰ ਮਾਹੌਲ ਬਣਿਆ ਰਿਹਾ ਅਤੇ ਬੈਂਡ-ਵਾਜਿਆਂ ਦੀਆਂ ਗੂੰਜਾਂ ਨੇ ਪੂਰੇ ਸ਼ਹਿਰ ਨੂੰ ਧਾਰਮਿਕ ਰੰਗ ਵਿੱਚ ਰੰਗ ਦਿੱਤਾ | ਟਰੱਸਟ ਦੇ ਸਮੂਹ ਮੈਂਬਰਾਂ ਨੇ ਇਸ ਆਯੋਜਨ ਨੂੰ ਸਫਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਗੱਲਬਾਤ ਕਰ ਕੇ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਦਾ ਕਰਵਾਇਆ ਜਾਵੇਗਾ ਨਿਪਟਾਰਾ-ਬਰਿੰ... ਅਗਲੀ ਖ਼ਬਰ ਪੈਰਾਮਾਊਾਟ ਸਕੂਲ ਚੀਮਾ ਵਿਖੇ 'ਮਾਂ ਦਿਵਸ' ਮੌਕੇ ਪ੍ਰੋਗਰਾਮ ਕਰਵਾਇਆ <br/>
Ad Position 24