16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਪੰਥਕ ਸੇਵਾਵਾਂ ਬਦਲੇ ਉੱਘੇ ਕੌਮੀ ਢਾਡੀ ਬਲਿਹਾਰ ਸਿੰਘ ਢੀਂਡਸਾ ਸਨਮਾਨਿਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 11-05-2026
ਮਾਲੇਰਕੋਟਲਾ, 10 ਮਈ (ਮਨਜਿੰਦਰ ਸਿੰਘ ਸਰੌਦ) - ਉੱਘੇ ਪੰਥਕ ਢਾਡੀ ਬਲਿਹਾਰ ਸਿੰਘ ਢੀਂਡਸਾ ਮੰਨਵੀਂ ਦਾ ਉਨ੍ਹਾਂ ਦੀਆਂ ਪੰਥ ਪ੍ਰਤੀ ਸੇਵਾਵਾਂ ਬਦਲੇ ਮਲੇਰਕੋਟਲਾ ਵਿਖੇ ਸ਼ਾਨਦਾਰ ਸਨਮਾਨ ਕੀਤਾ ਗਿਆ | ਪੰਥਕ ਅਕਾਲੀ ਲਹਿਰ ਦੇ ਮੁਖੀ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਦਾ ਮਲੇਰਕੋਟਲਾ ਪਹੁੰਚਣ 'ਤੇ ਗੁਰਦੁਆਰਾ ਸਿੰਘ ਸਭਾ ਵਿਖੇ ਪੰਥਕ ਇਕੱਠ ਮੌਕੇ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਦੇ ਨਾਲ ਜਥੇਦਾਰ ਗੁਰਜੀਵਨ ਸਿੰਘ ਸਰੌਦ, ਗਿਆਨੀ ਅਮਰ ਸਿੰਘ ਤੋਂ ਇਲਾਵਾ ਪੰਥਕ ਅਕਾਲੀ ਲਹਿਰ ਦੀ ਸੀਨੀਅਰ ਲੀਡਰਸ਼ਿਪ ਵਲੋਂ ਢਾਡੀ ਬਲਿਹਾਰ ਸਿੰਘ ਢੀਂਡਸਾ ਤੇ ਭਾਈ ਅਵਤਾਰ ਸਿੰਘ ਵਧੇਸਾ ਦਾ ਵਿਸ਼ੇਸ਼ ਸਨਮਾਨ ਕੀਤਾ | ਪੰਥਕ ਢਾਡੀ ਬਲਿਹਾਰ ਸਿੰਘ ਢੀਂਡਸਾ ਨੇ ਸਿੰਘ ਸਾਹਿਬ ਦਾ ਧੰਨਵਾਦ ਕਰਦਿਆਂ ਆਖਿਆ ਉਨ੍ਹਾਂ ਨੂੰ ਇਹ ਮਾਣ ਮਿਲਣਾ ਬਹੁਤ ਹੀ ਸੁਭਾਗੀ ਗੱਲ ਹੈ | ਢਾਡੀ ਬਲਿਹਾਰ ਸਿੰਘ ਢੀਂਡਸਾ ਦਾ ਜੀਵਨ ਸਫ਼ਰ ਬਹੁਤ ਹੀ ਸੰਘਰਸ਼ ਭਰਿਆ ਹੈ | ਉਨ੍ਹਾਂ ਨੇ ਸਿੱਖ ਸੰਘਰਸ਼ ਦੇ ਸਮੇਂ ਦੌਰਾਨ ਵੀ ਪੰਥ ਪ੍ਰੰਪਰਾਵਾਂ ਰਾਹੀਂ ਕੌਮ ਦੀ ਸੇਵਾ ਕੀਤੀ ਹੈ | ਇਸ ਮੌਕੇ ਗ੍ਰੰਥੀ ਭਾਈ ਅਵਤਾਰ ਸਿੰਘ ਵਧੇਸਾ, ਪ੍ਰਧਾਨ ਭਾਈ ਜਗਦੀਸ਼ ਸਿੰਘ ਘੁੰਮਣ, ਪਿ੍ੰਸੀਪਲ ਬਲਜੀਤ ਸਿੰਘ ਟਿਵਾਣਾ, ਜਥੇਦਾਰ ਗੁਰਦੇਵ ਸਿੰਘ ਸੰਗਾਲਾ, ਪ੍ਰਧਾਨ ਦਲਵਾਰਾਂ ਸਿੰਘ ਚਹਿਲ, ਚੇਅਰਮੈਨ ਪ੍ਰਦੱਮਨ ਸਿੰਘ ਦਲੇਲਗੜ੍ਹ, ਸਰਪੰਚ ਸਤਿੰਦਰ ਸਿੰਘ ਸੇਹਕੇ, ਸਰਪੰਚ ਚਮਕੌਰ ਸਿੰਘ ਭੈਣੀ ਖੁਰਦ ਆਦਿ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਲਾਈਟ ਦੇ ਸਾਬਕਾ ਵਿਦਿਆਰਥੀ ਬਣੇ ਮੌਜੂਦਾ ਵਿਦਿਆਰਥੀਆਂ ਲਈ ਰਾਹ ਦਸੇਰਾ <br/> ਅਗਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਨਵ ਨਿਯੁਕਤ ਪ੍ਰਧਾਨ ਬਘੇਲ ਸਿੰਘ ਉੱਭੀ ਦਾ ਵੱਖ-ਵੱਖ ਸੰਸਥਾਵਾਂ ਵਲੋਂ ਸਨਮਾਨ...
Ad Position 24