21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਚੰਡੀਗੜ੍ਹ ਦੀ ਸ਼ਰਾਬ ਦੀਆਂ 180 ਬੋਤਲਾਂ ਸਮੇਤ ਕਾਰ ਚਾਲਕ ਕਾਬੂ

Ad Position 21
No active advertisement
ਅਜੀਤ ਡੈਸਕ 12-05-2026
ਸੁਨਾਮ ਊਧਮ ਸਿੰਘ ਵਾਲਾ, 11 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸੁਨਾਮ ਪੁਲਿਸ ਵੱਲੋਂ ਇੱਕ ਕਾਰ ਸਵਾਰ ਨੂੰ ਚੰਡੀਗੜ੍ਹ ਦੀ ਦੇਸੀ ਸ਼ਰਾਬ ਦੀਆਂ 180 ਬੋਤਲਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ |ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਹੌਲਦਾਰ ਰਾਜਦੀਪ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਸੁਨਾਮ-ਜਵੰਧਾ ਸੜਕ ਤੇ ਸੂਏ ਦੇ ਪੁਲ 'ਤੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਖਡਿਆਲ ਪੁਲ ਵੱਲੋਂ ਸੂਏ ਦੀ ਪਟੜੀ ਆਉਂਦੀ ਕਾਰ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਕਾਰ ਦੀ ਤਲਾਸ਼ੀ ਲਈ ਗਈ ਤਾਂ ਉਸ ਚੋਂ ਚੰਡੀਗੜ੍ਹ ਦੀ ਦੇਸੀ ਸ਼ਰਾਬ ਦੀਆਂ 180 ਬੋਤਲਾਂ ਬਰਾਮਦ ਕੀਤੀਆਂ | ਕਾਬੂ ਕੀਤੇ ਗਏ ਕਾਰ ਚਾਲਕ ਦੀ ਪਛਾਣ ਬੱਬੂ ਸਿੰਘ ਪਿੰਡ ਰਾਮਗੜ੍ਹ ਜਵੰਧਾ ਵਜੋਂ ਹੋਈ, ਖ਼ਿਲਾਫ਼ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲੇ 'ਚ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦੇ ਵਿਦਿਆਰਥੀ ਰਿਧਮ ਗੁਪਤਾ ਨੇ ਹਾਸਿਲ ਕੀਤਾ ਦੂਜਾ... ਅਗਲੀ ਖ਼ਬਰ 10ਵੀਂ ਜਮਾਤ ਦੇ ਨਤੀਜੇ ਰਹੇ ਸ਼ਾਨਦਾਰ
Ad Position 24