22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸਾਬਕਾ ਸੈਨਿਕ ਅਸਲਮ ਮੁਹੰਮਦ ਨੂੰ ਕੁਲਾਂ ਦੀ ਰਸਮ ਮੌਕੇ ਸ਼ਰਧਾ ਦੇ ਫ਼ੁੱਲ ਭੇਟ ਕਰ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ <br/>

Ad Position 21
No active advertisement
ਅਜੀਤ ਡੈਸਕ 12-05-2026
ਸੰਦੌੜ, 11 ਮਈ (ਜਸਵੀਰ ਸਿੰਘ ਜੱਸੀ) - ਬਿਮਾਰੀ ਦੇ ਚੱਲਦਿਆਂ ਸਾਬਕਾ ਸੈਨਿਕ ਅਸਲਮ ਮੁਹੰਮਦ ਪੁੱਤਰ ਤਾਜ ਮੁਹੰਮਦ ਵਾਸੀ ਪਿੰਡ ਖ਼ੁਰਦ, ਤਹਿਸੀਲ ਅਤੇ ਜ਼ਿਲ੍ਹਾ ਮਲੇਰਕੋਟਲਾ ਦਾ ਦੇਹਾਂਤ ਹੋ ਗਿਆ, ਪਰਿਵਾਰ ਅਤੇ ਇਲਾਕੇ ਵਿੱਚ ਗਹਿਰੇ ਦੁੱਖ ਦੀ ਲਹਿਰ ਪਾਈ ਜਾ ਰਹੀ ਹੈ | ਅਸਲਮ ਮੁਹੰਮਦ ਭਾਰਤੀ ਫ਼ੌਜ ਵਿੱਚ ਰਹਿ ਕੇ ਦੇਸ਼ ਦੀ ਸੇਵਾ ਕਰਨ ਉਪਰੰਤ ਰਿਟਾਇਰ ਹੋਏ ਸਨ ਅਤੇ ਆਪਣੀ ਇਮਾਨਦਾਰੀ ਤੇ ਸੇਵਾਵਾਂ ਲਈ ਜਾਣੇ ਜਾਂਦੇ ਸਨ | ਉਨ੍ਹਾਂ ਨੂੰ ਪਿੰਡ ਖ਼ੁਰਦ ਵਿਖੇ ਰੀਤੀ ਰਿਵਾਜ਼ਾਂ ਅਨੁਸਾਰ ਦਫ਼ਨਾਇਆ ਗਿਆ | ਇਸ ਮੌਕੇ ਉਨ੍ਹਾਂ ਦੇ ਪੁੱਤਰ ਯਾਸੀਨ, ਸਕੂਰ ਮੁਹੰਮਦ, ਸਮਸਾਮਦ ਮੁਹੰਮਦ, ਅਸ਼ਰਫ ਮੁਹੰਮਦ ਸਮੇਤ ਹੋਰ ਪਰਿਵਾਰਿਕ ਮੈਂਬਰ ਅਤੇ ਰਿਸ਼ਤੇਦਾਰ ਮੌਜੂਦ ਸਨ | ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਢੀਂਡਸਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੂਨੀਅਨ ਵੱਲੋਂ ਕੁਲਾਂ ਦੀ ਰਸਮ ਮੌਕੇ ਅਸਲਮ ਮੁਹੰਮਦ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ ਗਈ | ਯੂਨੀਅਨ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਭਰੋਸਾ ਦਿਵਾਇਆ ਕਿ ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਹਰ ਸਮੇਂ ਪਰਿਵਾਰ ਦੇ ਨਾਲ ਖੜੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਲੋੜ ਪੈਣ 'ਤੇ ਪੂਰਾ ਸਹਿਯੋਗ ਦਿੱਤਾ ਜਾਵੇਗਾ | ਇਸ ਮੌਕੇ ਮੇਲਾ ਸਿੰਘ ਜ਼ਿਲ੍ਹਾ ਪ੍ਰਧਾਨ ਮਲੇਰਕੋਟਲਾ, ਕੁਲਵੰਤ ਸਿੰਘ ਸਾਬਕਾ ਸੈਨਿਕ, ਨਾਇਬ ਸੂਬੇਦਾਰ ਦਲਜੀਤ ਸਿੰਘ ਖ਼ੁਰਦ ਅਤੇ ਹੋਰ ਯੂਨੀਅਨ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੰਤਰੀ ਅਰੋੜਾ ਦੀ ਗਿ੍ਫ਼ਤਾਰੀ ਉਪਰੰਤ ਬੁਖਲਾਹਟ ਵਿਚ ਆਈ ਆਮ ਆਦਮੀ ਪਾਰਟੀ ਭਾਜਪਾ ਦੇ ਦਫ਼ਤਰਾਂ ਅੱਗੇ ਕਰਨ ਲੱਗੀ ਡਰਾਮੇਬਾਜ... ਅਗਲੀ ਖ਼ਬਰ ਭਾਜਪਾ ਦੇ ਸੈਂਕੜੇ ਵਰਕਰ ਅੱਜ ਭਗਵੰਤ ਮਾਨ ਖ਼ਿਲਾਫ਼ ਰੋਸ ਮਾਰਚ ਕਰਨ ਉਪਰੰਤ ਘੇਰਨਗੇ ਐਸ.ਐਸ.ਪੀ. ਸੰਗਰੂਰ ਦਾ ਦਫ਼ਤਰ <br...
Ad Position 24