22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਟਿਕਟ ਨਾ ਮਿਲਣ ਤੋਂ ਨਾਰਾਜ਼ 'ਆਪ' ਦੇ ਕੌਂਸਲਰ ਸੰਤੋਸ਼ ਰਾਣੀ ਨੇ ਭਾਜਪਾ ਦਾ ਪੱਲਾ ਫੜਿਆ <br/>

Ad Position 21
No active advertisement
ਅਜੀਤ ਡੈਸਕ 12-05-2026
ਸੁਨਾਮ ਊਧਮ ਸਿੰਘ ਵਾਲਾ, 11 ਮਈ (ਧਾਲੀਵਾਲ, ਭੁੱਲਰ) - ਨਗਰ ਕੌਂਸਲ ਚੋਣਾਂ ਦੇ ਐਲਾਨ ਹੋਣ ਤੋਂ ਪਹਿਲਾਂ ਹੀ ਸੁਨਾਮ ਦੀ ਸੱਤਾਧਾਰੀ ਪਾਰਟੀ ਵਿਚ ਟਿਕਟਾਂ ਦੀ ਵੰਡ ਨੂੰ ਲੈ ਕੇ ਖਿਲਾਰਾ ਪੈਣਾ ਸ਼ੁਰੂ ਹੋ ਗਿਆ ਹੈ | ਅੱਜ ਸਵੇਰੇ ਹੀ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਖ਼ਾਸ ਸਾਥੀਆਂ 'ਚੋਂ ਗਿਣੇ ਜਾਂਦੇ ਹਰਵਿੰਦਰ ਸਿੰਘ ਨਾਮਧਾਰੀ ਨੇ ਟਿਕਟ ਨਾਂ ਮਿਲਣ ਤੇ ਬਾਗ਼ੀ ਤੇਵਰ ਵਿਖਾਉਂਦਿਆਂ ਅੱਜ ਸ਼ਾਮ ਨੂੰ ਆਪਣੇ ਸਮਰਥਕਾਂ ਦਾ ਇਕੱਠ ਸੱਦ ਲਿਆ ਹੈ | ਦੂਜੇ ਪਾਸੇ ਜ਼ਿਮਨੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਝਾੜੂ ਚੋਣ ਨਿਸ਼ਾਨ 'ਤੇ ਜਿੱਤੇ ਹੋਏ ਇਕੋ ਇਕ ਉਮੀਦਵਾਰ ਸੰਤੋਸ਼ ਰਾਣੀ ਪਤਨੀ ਕਨ੍ਹਈਆ ਲਾਲ ਨੇ ਟਿਕਟ ਨਾਂ ਮਿਲਣ ਦੇ ਰੋਸ ਵਜੋਂ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਦੀ ਅਗਵਾਈ ਵਿਚ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ੍ਹ ਲਿਆ | ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਭਾਜਪਾ ਵਿਚ ਸ਼ਾਮਿਲ ਹੋਏ ਸੰਤੋਸ਼ ਰਾਣੀ ਅਤੇ ਕਨ੍ਹਈਆ ਲਾਲ ਦਾ ਸਵਾਗਤ ਕਰਦਿਆਂ ਕਿਹਾ ਕਿ ਆਪ ਦਾ ਇਕੋ-ਇਕ ਅਧਿਕਾਰਤ ਨਗਰ ਕੌਂਸਲਰ ਦਾ ਛੱਡ ਕੇ ਜਾਣਾ ਪਾਰਟੀ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕਰਦਾ ਹੈ | ਉਨ੍ਹਾਂ ਕਿਹਾ ਕਿ ਜੋ ਵੀ ਸੁਨਾਮ ਨਗਰ ਕੌਂਸਲ ਚੋਣਾਂ ਵਿਚ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨੀ ਚਾਹੁੰਦਾ ਹੈ ਅਤੇ ਪ੍ਰਸ਼ਾਸਨ ਜਾਂ ਹਾਕਮ ਧਿਰ ਅਜਿਹੇ ਉਮੀਦਵਾਰਾਂ ਨਾਲ ਧੱਕਾ ਕਰਨ ਦੀ ਕੋਸ਼ਿਸ਼ ਕਰੇਗੀ ਅਸੀਂ ਉਨ੍ਹਾਂ ਸਾਰੇ ਪੀੜ੍ਹਤ ਉਮੀਦਵਾਰਾਂ ਦਾ ਡਟ ਕੇ ਸਾਥ ਦੇਵਾਂਗੇ | ਇਸ ਮੌਕੇ ਹਰਮਨਦੇਵ ਸਿੰਘ ਬਾਜਵਾ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕੈਂਬਿ੍ਜ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਮਾਂ ਦਿਵਸ <br/> ਅਗਲੀ ਖ਼ਬਰ ਵਧੇ ਹੋਏ ਹੱਦ ਕਰਜ਼ਿਆਂ ਨੂੰ ਲਾਗੂ ਕਰਵਾਉਣ ਲਈ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੂੰ ਦਿੱਤਾ ਮੰਗ ਪੱਤਰ
Ad Position 24