22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਚੇਅਰਮੈਨ ਮਿੰਕੂ ਜਵੰਧਾ ਨੇ ਸੰਗਠਨ ਦੀ ਮਜ਼ਬੂਤੀ ਲਈ ਕੀਤੀ ਮੀਟਿੰਗ

Ad Position 21
No active advertisement
ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੰੂ ਸਨਮਾਨਿਤ ਕਰਦੇ ਹੋਏ ਮਲੇਰਕੋਟਲਾ ਦੇ ਵਿਧਾਇਕ ਡਾ ਜਮੀਲ ਉਰ ਰਹਿਮਾਨ | ਤਸਵੀਰ: ਮੁਕੇਸ਼ ਕੁਮਾਰ <br/> 12-05-2026
ਸੰਗਰੂਰ, 11 ਮਈ (ਧੀਰਜ ਪਸ਼ੌਰੀਆ) - ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਚੋਣਾਂ ਨਾਲ ਸਬੰਧਿਤ ਮੀਟਿੰਗ ਵਿੱਚ ਵਿਧਾਇਕ ਜਮੀਲ ਉਰ ਰਹਿਮਾਨ ਅਤੇ ਉਨ੍ਹਾਂ ਦੀ ਟੀਮ ਨਾਲ ਸ਼ਮੂਲੀਅਤ ਕੀਤੀ | ਮੀਟਿੰਗ ਦੌਰਾਨ ਮੁੱਖ ਤੌਰ 'ਤੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਵਿਸਥਾਰ ਵਿੱਚ ਰਣਨੀਤੀ ਤਿਆਰ ਕੀਤੀ ਗਈ | ਮਿੰਕੂ ਜਵੰਧਾ ਨੇ ਵਰਕਰਾਂ ਅਤੇ ਆਗੂਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਗਠਨ ਦੀ ਮਜ਼ਬੂਤੀ ਹੀ ਕਿਸੇ ਵੀ ਚੋਣ ਵਿੱਚ ਜਿੱਤ ਦੀ ਨੀਂਹ ਹੁੰਦੀ ਹੈ | ਉਨ੍ਹਾਂ ਨੇ ਮਲੇਰਕੋਟਲਾ ਦੇ ਵੱਖ-ਵੱਖ ਵਾਰਡਾਂ ਵਿੱਚ ਪਾਰਟੀ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਆਗੂਆਂ ਨੂੰ ਕਿਹਾ ਕਿ ਉਹ ਲੋਕਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਤਾਂ ਜੋ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦਾ ਲਾਭ ਹਰ ਘਰ ਤੱਕ ਪਹੁੰਚ ਸਕੇ | ਜਵੰਧਾ ਨੇ ਕਿਹਾ ਕਿ ਪਾਰਟੀ ਦੇ ਅੰਦਰੂਨੀ ਅਨੁਸ਼ਾਸਨ ਅਤੇ ਇੱਕਜੁੱਟਤਾ ਨੂੰ ਬਰਕਰਾਰ ਰੱਖਣਾ ਬਹੁਤ ਜ਼ਰੂਰੀ ਹੈ | ਮੀਟਿੰਗ ਵਿੱਚ ਮੌਜੂਦ ਆਗੂਆਂ ਨੇ ਭਰੋਸਾ ਦਿੱਤਾ ਕਿ ਉਹ ਜ਼ਮੀਨੀ ਪੱਧਰ 'ਤੇ ਪਾਰਟੀ ਦੇ ਅਕਸ ਨੂੰ ਹੋਰ ਨਿਖਾਰਨ ਲਈ ਦਿਨ-ਰਾਤ ਮਿਹਨਤ ਕਰਨਗੇ | ਮੀਟਿੰਗ ਦੌਰਾਨ ਸ਼ਹਿਰ ਦੇ ਵਿਕਾਸ ਕਾਰਜਾਂ ਅਤੇ ਮਿੳਾੂਸੀਪਲ ਕੌਂਸਲ ਨਾਲ ਜੁੜੇ ਪ੍ਰਸ਼ਾਸਨਿਕ ਮੁੱਦਿਆਂ 'ਤੇ ਵੀ ਚਰਚਾ ਹੋਈ | ਮਿੰਕੂ ਜਵੰਧਾ ਨੇ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਪਾਰਟੀ ਨੇ ਜੋ ਵੀ ਜ਼ਿੰਮੇਵਾਰੀ ਦਿੱਤੀ ਹੈ, ਉਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਲਈ ਵਚਨਬੱਧ ਹਾਂ | ਇਸ ਮੌਕੇ ਪਾਰਟੀ ਦੇ ਕਈ ਸੀਨੀਅਰ ਆਗੂ, ਕੌਂਸਲਰ ਅਤੇ ਮੁਹਤਬਰ ਸ਼ਖਸੀਅਤਾਂ ਮੌਜੂਦ ਸਨ, ਜਿਨ੍ਹਾਂ ਨੇ ਪਾਰਟੀ ਦੀਆਂ ਭਵਿੱਖੀ ਯੋਜਨਾਵਾਂ 'ਤੇ ਸਹਿਮਤੀ ਜਤਾਈ |

Ad Position 22
No active advertisement
ਪਿਛਲੀ ਖ਼ਬਰ ਸਤੌਜ ਅਕੈਡਮੀ ਦੇ ਖਿਡਾਰੀਆਂ ਨੇ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਜਿੱਤੀ <br/> ਅਗਲੀ ਖ਼ਬਰ ਬੀਕੇਯੂ (ਆਜ਼ਾਦ) ਇਕਾਈ ਰਤਨਗੜ੍ਹ ਸਿੰਧੜਾਂ ਦੀ ਚੋਣ <br/>
Ad Position 24