22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸਤੌਜ ਅਕੈਡਮੀ ਦੇ ਖਿਡਾਰੀਆਂ ਨੇ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਜਿੱਤੀ <br/>

Ad Position 21
No active advertisement
ਅਜੀਤ ਡੈਸਕ 12-05-2026
ਧਰਮਗੜ੍ਹ, 11 ਮਈ (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਦੇ ਖਿਡਾਰੀਆਂ ਨੇ ਚੌਥੀ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਜਿੱਤ ਕੇ ਅਕੈਡਮੀ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਅਕੈਡਮੀ ਦੀ ਹੋਣਹਾਰ ਖਿਡਾਰਨ ਪ੍ਰਭਜੋਤ ਕੌਰ ਨੇ 14 ਸਾਲ ਤੋਂ ਘੱਟ ਉਮਰ ਵਰਗ 'ਚ ਕੁਆਰਡਜ ਰੋਡ ਦੌੜ ਜਿੱਤ ਕੇ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਜਿੱਤਿਆ | ਅਕੈਡਮੀ ਦੇ ਹੋਣਹਾਰ ਖਿਡਾਰੀਆਂ ਗੁਰਕੀਰਤ ਸਿੰਘ, ਬਿਸਮੀਤ ਸਿੰਘ ਅਤੇ ਗੁਰਵੀਰ ਸਿੰਘ ਨੇ ਵੀ ਇਸ ਚੈਂਪੀਅਨਸ਼ਿਪ 'ਚ ਭਾਗ ਲੈ ਕੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ | ਅਕੈਡਮੀ ਚੇਅਰਮੈਨ ਕੁਲਵਿੰਦਰ ਸਿੰਘ ਚਹਿਲ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ ਅਤੇ ਇਸ ਤਰ੍ਹਾਂ ਦੀਆਂ ਪ੍ਰਾਪਤੀਆਂ ਹੋਰ ਬੱਚਿਆਂ ਲਈ ਪ੍ਰੇਰਣਾ ਬਣਦੀਆਂ ਹਨ | ਇਸ ਮੌਕੇ ਅਕੈਡਮੀ ਪ੍ਰਬੰਧਕ ਗੁਰਸ਼ਰਨ ਸਿੰਘ ਤੱਗੜ, ਪ੍ਰਬੰਧਕ ਰਾਜ ਕੁਮਾਰ ਵਸ਼ਿਸ਼ਟ ਚੀਮਾ, ਅਕੈਡਮੀ ਪਿ੍ੰਸੀਪਲ ਕੁਲਦੀਪ ਸਿੰਘ ਲਿੱਟ ਅਤੇ ਅਕੈਡਮੀ ਸਟਾਫ਼ ਮੌਜੂਦ ਸੀ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਮੰਡਲ ਖਨੌਰੀ ਦੀ ਪਿੰਡ ਬਨਾਰਸੀ ਵਿਖੇ ਮੀਟਿੰਗ ਹੋਈ ਅਗਲੀ ਖ਼ਬਰ ਚੇਅਰਮੈਨ ਮਿੰਕੂ ਜਵੰਧਾ ਨੇ ਸੰਗਠਨ ਦੀ ਮਜ਼ਬੂਤੀ ਲਈ ਕੀਤੀ ਮੀਟਿੰਗ
Ad Position 24