16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
No active advertisement
ਅਜੀਤ ਡੈਸਕ 13-05-2026
ਅਮਰਗੜ੍ਹ, 12 ਮਈ (ਪਵਿੱਤਰ ਸਿੰਘ) - ਦਸਮੇਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਬਾਗੜੀਆਂ ਦੀ ਦਸਵੀਂ ਜਮਾਤ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਅਸ਼ਵਿੰਦਰ ਕੁਮਾਰ ਦਾਨੀ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆ ਵਿੱਚ ਸਾਡੇ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਵਧੀਆ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਸਾਡੇ ਸਕੂਲ ਦੀ ਵਿਦਿਆਰਥਣ ਗੁਰਵੀਰ ਕੌਰ ਪੁੱਤਰੀ ਗੁਰਦੀਪ ਸਿੰਘ ਨੇ 94.15 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ, ਰੱਜੋ ਪੁੱਤਰੀ ਮੁਸ਼ਤਾਕ ਖ਼ਾਨ ਨੇ 90.15 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਖੁਸ਼ਪ੍ਰੀਤ ਕੌਰ ਪੁੱਤਰੀ ਜਗਜੀਤ ਸਿੰਘ ਨੇ 89.07 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ ਹੈ | ਉਨ੍ਹਾਂ ਦੱਸਿਆ ਕਿ ਬਾਕੀ ਵਿਦਿਆਰਥੀਆਂ ਨੇ ਵੀ ਬਹੁਤ ਵਧੀਆ ਅੰਕ ਪ੍ਰਾਪਤ ਕੀਤੇ ਹਨ | ਸਕੂਲ ਦੇ ਨਤੀਜਿਆਂ ਤੇ ਤਸੱਲੀ ਪ੍ਰਗਟ ਕਰਦਿਆਂ ਵਾਇਸ ਪਿ੍ੰਸੀਪਲ ਮੈਡਮ ਮਮਤਾ ਦਾਨੀ ਨੇ ਸਾਰੇ ਵਿਦਿਆਰਥੀਆਂ ਨੂੰ ਅੱਗੇ ਤੋਂ ਹੋਰ ਵੱਧ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ | ਚੇਅਰਮੈਨ ਅਸ਼ੋਕ ਕੁਮਾਰ ਦਾਨੀ ਨੇ ਇਹਨਾਂ ਸ਼ਾਨਦਾਰ ਨਤੀਜਿਆਂ ਦਾ ਸਿਹਰਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਦੇ ਸਿਰ ਬੰਨਿ੍ਹਆ |
ਸ਼ੇਰਪੁਰ, (ਦਰਸ਼ਨ ਸਿੰਘ ਖੇੜੀ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜੀ ਕਲਾਂ ਦਾ 10ਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਸਕੂਲ ਦੇ ਪਿ੍ੰਸੀਪਲ ਹਰੀਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 10ਵੀਂ ਕਲਾਸ 'ਚੋਂ ਲਖਵਿੰਦਰ ਕੌਰ ਪੁੱਤਰੀ ਹਰਭਜਨ ਸਿੰਘ ਨੇ 583/650 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ, ਜਸਪ੍ਰੀਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਨੇ 545/650 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਿਲ ਕੀਤਾ ਅਤੇ ਸੁਮਨਪ੍ਰੀਤ ਕੌਰ ਪੁੱਤਰੀ ਜਗਦੇਵ ਸਿੰਘ ਨੇ 541/650 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਇਹ ਵਧੀਆ ਪੁਜ਼ੀਸ਼ਨਾਂ ਸਕੂਲ ਸਟਾਫ਼ ਦੀ ਮਿਹਨਤ ਦਾ ਨਤੀਜਾ ਹੈ | ਇਸ ਮੌਕੇ ਸਕੂਲ ਦੇ ਸਟਾਫ਼ ਵਲੋਂ ਸਕੂਲ ਮੁਖੀ ਹਰੀਸ਼ ਕੁਮਾਰ ਦੀ ਅਗਵਾਈ 'ਚ ਚੰਗੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ 10ਵੀਂ ਦੇ ਨਤੀਜੇ ਦੀ ਮੈਰਿਟ ਸੂਚੀ 'ਚ ਜ਼ਿਲ੍ਹਾ ਸੰਗਰੂਰ ਨੇ 19 ਜ਼ਿਲਿ੍ਹਆਂ ਨੂੰ ਪਛਾੜਿਆ ਅਗਲੀ ਖ਼ਬਰ ਨਤੀਜਾ ਰਿਹਾ ਸੌ ਫ਼ੀਸਦੀ <br/>
Ad Position 24