ਮਸਤੂਆਣਾ ਸਾਹਿਬ, 12 ਮਈ (ਦਮਦਮੀ) - ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੀ ਨਤੀਜੇ ਵਿੱਚ ਅਕਾਲ ਸੀਨੀਅਰ ਸੈਕੰਡਰੀ ਸਕੂਲ ਮਸਤੂਆਣਾ ਸਾਹਿਬ (ਬਹਾਦਰ ਪੁਰ) ਦੇ 40 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ | ਜਿਨ੍ਹਾਂ ਵਿਚੋਂ ਮੁਸਕਾਨਪ੍ਰੀਤ ਕੌਰ ਪੁੱਤਰੀ ਹਰਬੰਸ ਸਿੰਘ ਨੇ 65% ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ, ਸੁਖਵਿੰਦਰ ਕੌਰ ਪੁੱਤਰੀ ਕਾਲਾ ਸਿੰਘ ਨੇ 64% ਅੰਕ ਪ੍ਰਾਪਤ ਕਰ ਕੇ ਦੂਜਾ ਅਤੇ ਰਾਜਵੀਰ ਕੌਰ ਪੁੱਤਰੀ ਰਾਜਪਾਲ ਸਿੰਘ ਨੇ 62% ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦਾ ਨਤੀਜਾ 100% ਰਿਹਾ | ਪਿ੍ੰਸੀਪਲ ਰਾਜਿੰਦਰ ਸਿੰਘ ਬਾਜਵਾ ਅਤੇ ਕਲਾਸ ਇੰਚਾਰਜ ਮੈਡਮ ਅਮਨਦੀਪ ਕੌਰ ਵੱਲੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ | ਮਾਪਿਆਂ, ਵਿਦਿਆਰਥੀਆਂ, ਸਟਾਫ਼ ਅਤੇ ਮੈਨੇਜਮੈਂਟ ਨੂੰ ਵਧਾਈ ਦਿੰਦਿਆਂ ਉਨ੍ਹਾਂ ਇਸ ਗੱਲ ਦਾ ਵਿਸ਼ੇਸ਼ ਜ਼ਿਕਰ ਕੀਤਾ ਕਿ ਸੰਤ ਅਤਰ ਸਿੰਘ ਜੀ ਦੁਆਰਾ ਵਰੋਸਾਈ ਇਸ ਸੰਸਥਾ ਵਿੱਚ ਮੈਨੇਜਮੈਂਟ ਅਤੇ ਸਟਾਫ਼ ਵੱਲੋਂ ਮਾਤਾ ਪਿਤਾ ਦੇ ਸਹਿਯੋਗ ਨਾਲ ਗੁਣਾਤਮਕ ਵਿਦਿਆ ਪ੍ਰਾਪਤੀ ਉੱਪਰ ਜ਼ੋਰ ਦਿੱਤਾ ਜਾਂਦਾ ਹੈ | ਇਸ ਮੌਕੇ ਅਕਾਲ ਸੀਨੀਅਰ ਸਕੈਂਡਰੀ ਸਕੂਲ ਦੀ ਸਮੁੱਚੀ ਮੈਨੇਜਮੈਂਟ ਵੱਲੋਂ ਇਹਨਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |