16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

10ਵੀਂ ਦੇ ਨਤੀਜਿਆਂ 'ਚ ਰਮਨ ਕੌਰ ਜ਼ਿਲੇ੍ਹ 'ਚੋਂ ਪਹਿਲੇ ਸਥਾਨ 'ਤੇ ਰਹੀ <br/>

Ad Position 21
No active advertisement
ਅਜੀਤ ਡੈਸਕ 13-05-2026
ਦਿੜ੍ਹਬਾ ਮੰਡੀ/ਜਖੇਪਲ, 12 ਮਈ (ਜਸਵੀਰ ਸਿੰਘ ਅÏਜਲਾ/ਮੇਜਰ ਸਿੰਘ ਸਿੱਧੂ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿਚ ਹਲਕਾ ਦਿੜ੍ਹਬਾ ਅਧੀਨ ਆਉਂਦੇ ਪਿੰਡ ਉਗਰਾਹਾਂ ਦੀ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਖੇਪਲ ਦੀ ਵਿਦਿਆਰਥਣ ਰਮਨ ਕੌਰ ਪੁੱਤਰੀ ਰਣਜੀਤ ਨੇ 650 'ਚੋਂ 638 ਅੰਕ ਹਾਸਲ ਕਰਦਿਆਂ ਮੈਰਿਟ ਸੂਚੀ ਵਿਚ ਆਪਣਾ ਨਾਮ ਦਰਜ ਕਰਾਇਆ ਹੈ | ਰਮਨ ਕੌਰ ਨੇ ਪੰਜਾਬ ਵਿਚੋਂ ਸੱਤਵਾਂ ਸਥਾਨ ਅਤੇ ਸੰਗਰੂਰ ਜ਼ਿਲੇ੍ਹ ਵਿਚੋਂ ਪਹਿਲਾ ਸਥਾਨ ਹਾਸਲ ਕਰ ਕੇ ਆਪਣੇ ਸਕੂਲ, ਅਧਿਆਪਕਾਂ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਇੱਥੇ ਦੱਸਣਯੋਗ ਹੈ ਕਿ ਰਮਨ ਕੌਰ ਨੇ ਡੀ ਟੀ ਐਫ ਦੇ ਟੈਸਟ 'ਚੋਂ ਵੀ ਪਹਿਲਾਂ ਸਥਾਨ ਹਾਸਲ ਕੀਤਾ ਸੀ ਤੇ ਅੱਠਵੀਂ ਜਮਾਤ ਦੇ ਨਤੀਜੇ 'ਚ ਪੰਜਾਬ 'ਚੋਂ ਅੱਠਵਾਂ ਸਥਾਨ ਹਾਸਲ ਕੀਤਾ ਸੀ | ਧੀ ਦੀਆਂ ਇਨ੍ਹਾਂ ਪ੍ਰਾਪਤੀਆਂ 'ਤੇ ਪਿਤਾ ਰਣਜੀਤ ਸਿੰਘ ਤੇ ਮਾਤਾ ਰਣਜੀਤ ਕੌਰ ਨੂੰ ਇਲਾਕੇ ਭਰ ਤੋਂ ਵਧਾਈਆਂ ਮਿਲ ਰਹੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਨਤੀਜਾ 100 ਫ਼ੀਸਦੀ ਰਿਹਾ <br/> ਅਗਲੀ ਖ਼ਬਰ ਐਸ.ਯੂ.ਐਸ ਸੀਨੀ. ਸੈਕੰ. ਸਕੂਲ ਮਹਿਲਾਂ ਚੌਕ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24