16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨਤੀਜਾ 100 ਫ਼ੀਸਦੀ ਰਿਹਾ <br/>

Ad Position 21
No active advertisement
ਅਜੀਤ ਡੈਸਕ 13-05-2026
ਲਹਿਰਾਗਾਗਾ, 12 ਮਈ (ਅਸ਼ੋਕ ਗਰਗ) – ਸਰਕਾਰੀ ਹਾਈ ਸਕੂਲ ਗਾਗਾ ਦੀ ਦਸਵੀਂ ਕਲਾਸ ਦੇ ਵਿਦਿਆਰਥੀਆਂ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਮੁਖੀ ਸੁਨੀਲ ਕੁਮਾਰ ਨੇ ਦੱਸਿਆ ਕਿ ਰਜਨੀਤ ਕੌਰ ਸਪੁੱਤਰੀ ਕੁਲਦੀਪ ਸਿੰਘ ਨੇ 564 ਅੰਕਾਂ ਨਾਲ ਪਹਿਲਾ, ਆਸ਼ੀਨ ਖਾਤੂਨ ਸਪੁੱਤਰੀ ਰਘਵੀਰ ਖਾਨ ਨੇ 563 ਅੰਕਾਂ ਨਾਲ ਦੂਜਾ ਸਥਾਨ ਅਤੇ ਨਵਦੀਪ ਸਿੰਘ ਸਪੁੱਤਰ ਹਰਪਾਲ ਸਿੰਘ ਨੇ 551 ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ ਹੈ | ਸਕੂਲ ਮੁਖੀ ਸੁਨੀਲ ਕੁਮਾਰ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਬੱਚਿਆਂ ਦੀ ਸਖ਼ਤ ਮਿਹਨਤ ਅਤੇ ਅਧਿਆਪਕਾਂ ਦੀ ਸਹੀ ਰਹਿਨੁਮਾਈ ਦਾ ਨਤੀਜਾ ਹੈ | ਇਸ ਮੌਕੇ ਸਮੂਹ ਸਟਾਫ਼, ਸਕੂਲ ਮੈਨੇਜਮੈਂਟ ਕਮੇਟੀ ਅਤੇ ਗ੍ਰਾਮ ਪੰਚਾਇਤ ਪਿੰਡ ਗਾਗਾ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਖ਼ੂਨਦਾਨ ਅਤੇ ਮੈਡੀਕਲ ਕੈਂਪ ਦੌਰਾਨ ਵੱਡੀ ਗਿਣਤੀ ਲੋਕਾਂ ਨੇ ਕੀਤੀ ਸ਼ਮੂਲੀਅਤ <br/> ਅਗਲੀ ਖ਼ਬਰ 10ਵੀਂ ਦੇ ਨਤੀਜਿਆਂ 'ਚ ਰਮਨ ਕੌਰ ਜ਼ਿਲੇ੍ਹ 'ਚੋਂ ਪਹਿਲੇ ਸਥਾਨ 'ਤੇ ਰਹੀ <br/>
Ad Position 24