16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਖ਼ੂਨਦਾਨ ਅਤੇ ਮੈਡੀਕਲ ਕੈਂਪ ਦੌਰਾਨ ਵੱਡੀ ਗਿਣਤੀ ਲੋਕਾਂ ਨੇ ਕੀਤੀ ਸ਼ਮੂਲੀਅਤ <br/>

Ad Position 21
No active advertisement
ਅਜੀਤ ਡੈਸਕ 13-05-2026
ਸੰਗਰੂਰ, 12 ਮਈ (ਅਮਨਦੀਪ ਸਿੰਘ ਬਿੱਟਾ) – ਭਾਰਤੀਯ ਅੰਬੇਡਕਰ ਮਿਸ਼ਨ ਦੇ ਮੁੱਖ ਸਰਪ੍ਰਸਤ ਬੀਬੀ ਪੂਨਮ ਕਾਂਗੜਾ ਸਾਬਕਾ ਮੈਂਬਰ ਐਸ.ਸੀ ਕਮਿਸ਼ਨ ਦੀ ਅਗਵਾਈ ਹੇਠ ਮੰਦਰ ਸ੍ਰੀ ਮਹਾਂਕਾਲੀ ਦੇਵੀ ਦੇ ਸ਼ਕਤੀ ਭਵਨ ਵਿਖੇ ਸਮਾਜ ਸੇਵਿਕਾ ਪ੍ਰੀਤੀ ਮਹੰਤ, ਮਿੱਤਲ ਹੈਲਥ ਕੇਅਰ ਹਸਪਤਾਲ ਅਤੇ ਬਲੱਡ ਸੈਂਟਰ ਸੰਗਰੂਰ ਦੇ ਸਹਿਯੋਗ ਨਾਲ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਖ਼ੂਨਦਾਨ ਅਤੇ ਮੈਡੀਕਲ ਕੈਂਪ ਲਗਾਇਆ ਗਿਆ | ਕੈਂਪ 'ਚ ਮੁੱਖ ਮਹਿਮਾਨ ਵਜੋਂ ਜਸਵੰਤ ਸਿੰਘ ਖਹਿਰਾ ਸਕੱਤਰ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਅਤੇ ਵਿਸ਼ੇਸ਼ ਮਹਿਮਾਨ ਵਜੋਂ ਸੁਖਦੇਵ ਸਿੰਘ ਡੀ.ਐਸ.ਪੀ, ਉੱਘੇ ਸਮਾਜ ਸੇਵੀ ਤੱਬੂ ਮਹੰਤ ਨੇ ਸ਼ਮੂਲੀਅਤ ਕੀਤੀ | ਕੈਂਪ ਵਿਚ 82 ਨੌਜਵਾਨਾਂ ਨੇ ਖ਼ੂਨਦਾਨ ਕੀਤਾ ਅਤੇ ਗਲੋਬਲ ਹਸਪਤਾਲ ਦੇ ਮਾਹਿਰ ਡਾਕਟਰਾਂ ਵਲੋਂ 240 ਮਰੀਜ਼ਾਂ ਦੇ ਅੱਖਾਂ ਦੀ ਜਾਂਚ ਕੀਤੀ ਅਤੇ ਲੈਂਜ ਪਾਏ ਗਏ | ਮਿਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਨੇ ਦੱਸਿਆ ਕਿ 20 ਮਰੀਜ਼ਾਂ ਦੀ ਅੱਖਾਂ ਦੇ ਆਪੇ੍ਰਸ਼ਨ, ਮਰੀਜ਼ਾਂ ਨੂੰ ਦਵਾਈਆਂ ਅਤੇ ਐਨਕਾਂ ਵੀ ਮੁਫ਼ਤ ਵੰਡੀਆਂ ਗਈਆਂ | ਉਨ੍ਹਾਂ ਆਏ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ | ਇਸ ਮੌਕੇ ਚਾਂਦ ਮਘਾਨ ਪ੍ਰਧਾਨ ਮਾਤਾ ਸ੍ਰੀ ਮਹਾਂਕਾਲੀ, ਬਲਾਕ ਕਾਂਗਰਸ ਦੇ ਪ੍ਰਧਾਨ ਰੌਕੀ ਬਾਂਸਲ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਿਪੁਦਮਨ ਸਿੰਘ ਰਿਪੂ ਢਿੱਲੋਂ, ਪਰਮਜੀਤ ਕੌਰ ਗੁੰਮਟੀ, ਮੁਕੇਸ਼ ਰਤਨਾਕਰ, ਹਰਜਿੰਦਰ ਸਿੰਘ ਠੇਕੇਦਾਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਜ਼ਿਲ੍ਹਾ ਕਾਂਗਰਸ ਐਸ.ਸੀ ਸੈੱਲ ਦੇ ਚੇਅਰਮੈਨ ਚਮਕੌਰ ਸਿੰਘ ਜੱਸੀ ਕਰਤਾਰਪੁਰਾ, ਵਿਜੈ ਸਿੰਗਲਾ, ਡਾ. ਗੁਰਦੀਪ ਸਿੰਘ ਬਿੱਟੂ, ਡਾ. ਕਿ੍ਸ਼ਨ ਸਿੰਘ ਖੇੜੀ, ਜਗਸੀਰ ਸਿੰਘ ਖੇੜੀ ਚੰਦਵਾ, ਜਤਿੰਦਰ ਕਾਲੜਾ, ਕਮਲ ਅਨੰਦ ਐਡਵੋਕੇਟ, ਸਾਬਕਾ ਕੌਂਸਲਰ ਸੰਦੀਪ ਦਾਨੀਆ, ਮਨੋਜ ਕੁਮਾਰ, ਨੇਹਾ ਗਰੋਵਰ, ਸ੍ਰੀਮਤੀ ਨਰੇਸ਼ ਸ਼ਰਮਾ, ਬਦਰੀ ਜਿੰਦਲ ਪ੍ਰਧਾਨ ਅਗਰਵਾਲ ਸਭਾ, ਵਿਜੈ ਕੁਮਾਰ ਪਹਿਲਵਾਨ, ਰਵਿੰਦਰ ਸਿੰਘ ਮੀਨ ਕਾਂਗਰਸ ਆਗੂ, ਅਵਤਾਰ ਸਿੰਘ ਤਾਰਾ ਕੌਂਸਲਰ, ਸਸੀ ਚਾਵਰੀਆਂ, ਪੰਕਜ ਬਾਵਾ, ਤਰਸੇਮ ਗੋਇਲ, ਇੰਦਰਜੀਤ ਨੀਲੂ, ਅਸ਼ੋਕ ਕੁਮਾਰ, ਹਾਕਮ ਸਿੰਘ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਥਾਣਾ ਛਾਜਲੀ ਦੇ ਬਾਹਰ ਬੋਹੜ ਦੇ ਰੁੱਖ 'ਤੇ ਚੜਿਆ ਸ਼ਰਾਬੀ ਵਿਅਕਤੀ <br/> ਅਗਲੀ ਖ਼ਬਰ ਨਤੀਜਾ 100 ਫ਼ੀਸਦੀ ਰਿਹਾ <br/>
Ad Position 24